Menu

ਸਿਵਲ ਹਸਪਤਾਲ ਦੇ ਫਿਜ਼ਿਓਥੈਰੇਪੀ ਸੈਂਟਰ ਦੀ ਕਾਇਆ ਕਲਪ ਲਈ 24.25 ਲੱਖ ਦੀ ਲਾਗਤ ਨਾਲ ਕਰਵਾਈ ਜਾਵੇਗੀ ਰਿਪੇਅਰ ਤੇ ਰੈਨੋਵੇਸ਼ਨ : ਜਗਰੂਪ ਸਿੰਘ ਗਿੱਲ

ਬਠਿੰਡਾ, 14 ਜੁਲਾਈ (ਵੀਰਪਾਲ ਕੌਰ): ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਦੇ ਖੇਤਰ ‘ਚ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਹੈ। ਇਸੇ ਤਹਿਤ ਸਥਾਨਕ ਸਿਵਲ ‘ਚ ਚੱਲ ਰਹੇ ਫਿਜ਼ਿਓਥੈਰੇਪੀ ਸੈਂਟਰ ਦੀ ਕਾਇਆ ਕਲਪ ‘ਚ ਵੱਡੇ ਪੱਧਰ ਉਤੇ ਸੁਧਾਰ ਕਰਨ ਲਈ 24.25 ਲੱਖ ਦੀ ਲਾਗਤ ਨਾਲ ਰਿਪੇਅਰ ਤੇ ਰੈਨੋਵੇਸ਼ਨ ਕਰਾਈ ਜਾਵੇਗੀ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ)  ਜਗਰੂਪ ਸਿੰਘ ਗਿੱਲ ਨੇ ਰੋਗੀ ਕਲਿਆਣ ਸਮਿਤੀ ਦੀ ਗਵਰਨਿੰਗ ਹਾਊਸ ਮੀਟਿੰਗ ਦੌਰਾਨ ਕੀਤਾ।

 ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਸਿਵਲ ਹਸਪਤਾਲ ਵਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਦੇਣ ਲਈ ਕੁਝ ਤਜ਼ਵੀਜਾਂ ਤੇ ਵਿਚਾਰ-ਵਟਾਂਦਰਾ ਕੀਤਾ ਤੇ ਕੁਝ ਮਹੱਤਵਪੂਰਨ ਫੈਸਲੇ ਵੀ ਲਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਿਵਲ ਹਸਪਤਾਲ ਵਿਖੇ ‘ਵਨ ਸਟਾਪ ਸੈਂਟਰ’ ਖੋਲਿਆ ਜਾਵੇਗਾ, ਜਿਸ ਵਿਚ ਯੂ.ਡੀ.ਆਈ.ਡੀ. ਰਜਿਸਟ੍ਰੇਸ਼ਨ, ਪ੍ਰੋਸਥੈਟਿਕ ਲਿੰਬਜ਼, ਆਈ.ਕਿਊ. ਟੈਸਟ, ਸਪੀਚ ਥੈਰੇਪੀ ਆਦਿ ਜਿਹੀਆਂ ਸੁਵਿਧਾਵਾਂ ਇਕੋ ਛੱਤ ਥੱਲੇ ਮੁਹੱਈਆ ਕਰਾਈਆਂ ਜਾਣਗੀਆਂ। ਇਸ ਮੌਕੇ ਸਿਵਲ ਹਸਪਤਾਲ ਦੇ ਐਕਸਰੇ ਵਿਭਾਗ ਨੂੰ ਡਿਜ਼ੀਟਲ ਕਰਨ ਸੰਬੰਧੀ ਮਤਾ ਵੀ ਪਾਸ ਕੀਤਾ ਗਿਆ, ਜਿਸ ‘ਚ ਐਕਸਰੇ ਪ੍ਰੋਸੈਸ ਹੋਣ ਵਿਚ 2 ਮਿੰਟ ਦਾ ਸਮਾਂ ਲੱਗੇਗਾ ਅਤੇ ਰੇਡੀਏਸ਼ਨ ਐਕਸਪੋਜ਼ਰ ਦਾ ਖਤਰਾ 35 ਫ਼ੀਸਦੀ ਤੱਕ ਘੱਟ ਜਾਵੇਗਾ।

          ਇਸ ਦੌਰਾਨ ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਹਸਪਤਾਲ ਲਈ ਇਕ ਲੈਪਰੋਸਕੋਪੀ ਸਮੇਤ ਹਿਸਟੈਰੋਸਕੋਪੀ ਮਸ਼ੀਨ ਖਰੀਦੀ ਜਾਵੇਗੀ, ਜਿਸ ਨਾਲ ਇਸ ਹਸਪਤਾਲ ਵਿਚ ਗਾਇਨੀ ਦੇ ਲੈਪਰੋਸਕੋਪੀ ਅਤੇ ਹਿਸਟੈਰੋਸਕੋਪੀ ਦੇ ਪ੍ਰੋਸੀਜੀਰ ਵੀ ਕੀਤੇ ਜਾ ਸਕਣਗੇ। ਇਹ ਸੁਵਿਧਾ ਆਯੁਸ਼ਮਾਨ ਭਾਰਤ ਸਕੀਮ ਅਧੀਨ ਵੀ ਮੁਹੱਈਆ ਕਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ‘ਚ ਦਾਖਲ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਲਈ ਵਧੀਆ ਵੇਟਿੰਗ ਤੇ ਰਿਫਰੈਸ਼ਮੈਂਟ ਏਰੀਆ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਖਾਲੀ ਮੌਜੂਦ ਅਸਾਮੀਆਂ ਦੇ ਵਿਰੁਧ ਆਊਟਸੋਰਸਿੰਗ ਕਰਨ ਦੀ ਸੰਵਿਧਾਨਕ ਮਨਜ਼ੂਰੀ ਵੀ ਦਿੱਤੀ ਗਈ।

          ਇਸ ਮੌਕੇ ਕਮਿਸ਼ਨਰ ਨਗਰ ਨਿਗਮ  ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੱਲਵੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿੰਦਰਪਾਲ ਸਿੰਘ ਅਤੇ ਡਾ. ਸਤੀਸ਼ ਜਿੰਦਲ ਆਦਿ ਹਾਜ਼ਰ ਸਨ।

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans