Menu

ਸਿਹਤ ਵਿਭਾਗ ਦੀਆਂ ਟੀਮਾਂ ਨੇ ਸਰਹੱਦੀ ਪਿੰਡਾਂ ਵਿਚ ਸੰਭਾਲਿਆਂ ਮੋਰਚਾ

14, ਜੁਲਾਈ – ਸਿਹਤ ਵਿਭਾਗ ਵੱਲੋਂ ਸਰਹੱਦੀ ਖੇਤਰਾਂ ਵਿਚ ਸਤਲੁਜ਼ ਦਾ ਪਾਣੀ ਆਉਣ ਦੇ ਮੱਦੇਨਜ਼ਰ ਵੱਖ-ਵੱਖ ਥਾਂਵਾਂ ਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਅੱਜ ਅਗਲੇਰੇ ਪਿੰਡ ਝੰਗੜ ਭੈਣੀ ਤੱਕ ਪੁੱਜੀਆਂ ਅਤੇ ਇੱਥੇ ਪਿੰਡ ਵਿਚ ਲੋਕਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ।
ਸਿਵਲ ਸਰਜਨ ਡਾ: ਸਤੀਸ਼ ਗੋਇਲ ਨੇ ਦੱਸਿਆ ਕਿ ਬਰਸਾਤਾਂ ਅਤੇ ਹੜ੍ਹਾਂ ਦੇ ਸਮੇਂ ਜਾਂ ਪਾਣੀ ਨਿਕਲਣ ਤੋਂ ਬਾਅਦ ਸਿਹਤ ਪੱਖੋਂ ਕਾਫੀ ਸੰਵੇਦਨਸ਼ੀਲ ਸਮਾਂ ਹੁੰਦਾ ਹੈ। ਇਸ ਲਈ ਵਿਭਾਗ ਦੀਆਂ ਟੀਮਾਂ ਇੰਨ੍ਹਾਂ ਪਿੰਡਾਂ ਵਿਚ ਕੰਮ ਕਰ ਰਹੀਆਂ ਹਨ। ਪਿੰਡ ਮਹਾਤਮ ਨਗਰ ਵਿਖੇ ਪਿੱਛਲੇ ਕਈ ਦਿਨਾਂ ਤੋਂ ਟੀਮ ਤਾਇਨਾਤ ਹੈ ਜਦ ਕਿ ਅੱਜ ਤੋਂ ਇਹ ਟੀਮਾਂ ਹੋਰ ਅੱਗੇ ਪਿੰਡਾਂ ਤੱਕ ਜਾਣ ਲੱਗੀਆਂ ਹਨ। ਅੱਜ ਪਿੰਡ ਝੰਗੜ ਭੈਣੀ ਵਿਖੇ ਇਹ ਟੀਮ ਪੁੱਜੀ ਅਤੇ ਲੋਕਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਗਈਆਂ।
ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਰਾਹਤ ਕੈਂਪਾਂ ਲਈ ਵੀ ਟੀਮਾਂ ਲਗਾਈਆਂ ਗਈਆਂ ਹਨ ਜਦ ਕਿ ਕਰੀਕ ਪਾਰਲੇ ਪਿੰਡਾਂ ਤੇ ਹੁਣ ਵਿਭਾਗ ਦੀ ਵਿਸ਼ੇਸ਼ ਤੱਵਜੋਂ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਪਿੰਡਾਂ ਵਿਚ ਲੋਕਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ ਸੰਭਾਲ ਸੰਬੰਧੀ ਆਮ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਵਿਸ਼ੇਸ਼ ਕਰਕੇ ਪੀਣ ਦੇ ਸਾਫ਼ ਪਾਣੀ ਦੇ ਮਹੱਤਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਜ਼ੇਕਰ ਪਾਣੀ ਜ਼ਿਆਦਾ ਆ ਜਾਵੇ ਤਾਂ ਪੀਣ ਵਾਲੇ ਸਾਫ ਪਾਣੀ ਚੋਣ ਕਿਵੇਂ ਕਰਨੀ ਹੈ ਅਤੇ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨੇਸ਼ਨ ਕਿਵੇਂ ਕਰਨੀ ਹੈ।
ਇਸ ਮੌਕੇ ਪਿੰਡ ਝੰਗੜ ਭੈਣੀ ਦੇ ਸ਼ੇਰ ਸਿੰਘ ਜੋ ਕਿ ਬੁਖਾਰ ਦੀ ਦਵਾਈ ਲੈਣ ਆਇਆ ਸੀ ਨੇ ਕਿਹਾ ਕਿ ਸਿਹਤ ਵਿਭਾਗ ਦਾ ਇਹ ਬਹੁਤ ਹੀ ਸਾਰਥਕ ਉਪਰਾਲਾ ਹੈ ਜ਼ੋ ਟੀਮ ਪਿੰਡ ਵਿਚ ਹੀ ਦਵਾਈਆਂ ਲੈ ਕੇ ਪੁੱਜੀ ਹੈ ਅਤੇ ਸਾਨੂੰ ਇੱਥੇ ਹੀ ਦਵਾਈਆਂ ਦਿੱਤੀਆਂ ਹਨ। ਪਿੰਡ ਗੁਲਾਬਾ ਭੈਣੀ ਦਾ ਮੁਖਤਿਆਰ ਸਿੰਘ ਨੇ ਮਹਾਤਮ ਨਗਰ ਵਿਖੇ ਸਿਹਤ ਵਿਭਾਗ ਦੀ  ਟੀਮ ਤੋਂ ਦਵਾਈਆਂ ਲੈਂਦਿਆਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨੇ ਉਨ੍ਹਾਂ ਨੂੰ ਸੌਖ ਦਿੱਤੀ ਹੈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans