ਬਠਿੰਡਾ, 14 ਜੁਲਾਈ (ਵੀਰਪਾਲ ਕੌਰ): ਪੰਜਾਬ ਸਟੇਟ ਟ੍ਰੇਡਰਜ ਕਮਿਸ਼ਨ ਦੇ ਚੇਅਰਮੈਨ ਵੱਜੋਂ ਆਪਣੀਆਂ ਸ਼ਾਨਦਾਰ ਸੇਵਾਵਾ ਨਿਭਾਅ ਰਹੇ ਅਨਿਲ ਠਾਕਰ ਨੂੰ ਟੂਰਿਜ਼ਮ ਤੇ ਕਲਚਰਲ ਅਫ਼ੇਅਰਜ਼ ਵਿਭਾਗ ਦੇ ਬੋਰਡ ਆਫ਼ ਗਵਰਨਰਜ਼ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਹੈ।
ਇਸ ਮੌਕੇ ਚੇਅਰਮੈਨ ਅਨਿੱਲ ਠਾਕੁਰ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ ਕਮਿਸ਼ਨ ਦੇ ਚੇਅਰਮੈਨ ਦੇ ਨਾਲ-ਨਾਲ ਟੂਰਿਜ਼ਮ ਤੇ ਕਲਚਰਲ ਅਫ਼ੇਅਰਜ਼ ਵਿਭਾਗ ਦੇ ਬੋਰਡ ਆਫ਼ ਗਵਰਨਰਜ਼ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।