Menu

ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਸਿਖਲਾਈ ਲਈ ਮਲੇਸ਼ੀਆ ਰਵਾਨਾ

14, ਜੁਲਾਈ – ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਦੇ ਬੀ.ਟੈਕ. ਡੇਅਰੀ ਤਕਨਾਲੋਜੀ ਦੇ 09 ਵਿਦਿਆਰਥੀ 13 ਜੁਲਾਈ 2023 ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਮਲੇਸ਼ੀਆ ਲਈ ਰਵਾਨਾ ਹੋਏ ਹਨ। ਉਹ ਮਲੇਸ਼ੀਆ ਦੀ ਯੂਨੀਵਰਸਿਟੀ ਵਿਖੇ ਸਿਖਲਾਈ ਹਾਸਿਲ ਕਰਨਗੇ।

ਡਾ. ਰਾਮ ਸਰਨ ਸੇਠੀ, ਡੀਨ, ਕਾਲਜ ਆਫ ਡੇਅਰੀ ਸਾਇੰਸ ਅਤੇ ਤਕਨਾਲੋਜੀ ਨੇ ਕਿਹਾ ਕਿ ਦੋ ਹਫ਼ਤੇ ਦਾ ਇਹ ਸਿਖਲਾਈ ਪ੍ਰੋਗਰਾਮ ਵਿਸ਼ਵ ਬੈਂਕ ਵੱਲੋਂ ਵਿਤੀ ਸਹਾਇਤਾ ਪ੍ਰਾਪਤ ‘ਸੰਸਥਾ ਵਿਕਾਸ ਯੋਜਨਾ’ ਪ੍ਰਾਜੈਕਟ ਅਧੀਨ ਕਰਵਾਇਆ ਜਾ ਰਿਹਾ ਹੈ। ਇਸ ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਹੈ। ਡਾ. ਸੇਠੀ ਨੇ ਕਿਹਾ ਕਿ ਵਿਦਿਆਰਥੀ ਡਾ. ਗੈਨ ਚੀ ਜੁਏਨ ਦੀ ਨਿਗਰਾਨੀ ਅਧੀਨ ਇਹ ਸਿਖਲਾਈ ਹਾਸਿਲ ਕਰਨਗੇ।

ਡਾ. ਵਰਿੰਦਪਾਲ ਸਿੰਘ, ਇੰਚਾਰਜ, ਸੰਸਥਾ ਵਿਕਾਸ ਯੋਜਨਾ ਨੇ ਵਿਦਿਆਰਥੀਆਂ ਨੂੰ ਮੁਬਾਕਰਬਾਦ ਦਿੱਤੀ ਅਤੇ ਕਿਹਾ ਕਿ ਵਿਦਿਆਰਥੀ ਇਸ ਮੌਕੇ ਦਾ ਭਰਪੂਰ ਫਾਇਦਾ ਲੈਣ ਅਤੇ ਕਿਤਾਬੀ ਅਤੇ ਵਿਹਾਰਕ ਗਿਆਨ ਵਿਚ ਵਾਧਾ ਕਰਨ। ਉਨ੍ਹਾਂ ਇਸ ਪ੍ਰਾਜੈਕਟ ਦੀ ਵੀ ਸ਼ਲਾਘਾ ਕੀਤੀ ਜਿਸ ਰਾਹੀਂ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਮਿਲ ਰਹੇ ਹਨ।

ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਵਿਸ਼ਵ ਪ੍ਰਸਿੱਧ ਮਾਹਿਰਾਂ ਨਾਲ ਮਿਲ ਕੇ ਨਵਾਂ ਸਿੱਖਣ ਅਤੇ ਵਿਚਾਰ ਵਟਾਂਦਰਾ ਕਰਕੇ ਆਪਣੀਆਂ ਜਗਿਆਸਾਵਾਂ ਦੇ ਵੀ ਜਵਾਬ ਹਾਸਿਲ ਕਰਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40497 posts
  • 0 comments
  • 0 fans