Menu

ਐਤਵਾਰ ਸ਼ਾਮ ਤੱਕ ਜ਼ਿਲ੍ਹੇ ਵਿਚ ਵੰਡੀਆਂ 2970 ਤਰਪਾਲਾਂ- ਡਿਪਟੀ ਕਮਿਸ਼ਨਰ

—ਪਾਣੀ ਖੇਤਾਂ ਤੋਂ ਵਾਪਿਸ ਨਦੀ ਵਿਚ ਜਾਣਾ ਸ਼ੁਰੂ
17, ਜੁਲਾਈ – ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਐਤਵਾਰ ਸ਼ਾਮ ਨੂੰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਐਤਵਾਰ ਸ਼ਾਮ ਤੱਕ ਪ੍ਰਭਾਵਿਤ 9 ਪਿੰਡਾਂ ਵਿਚ ਕੁੱਲ 2970 ਤਰਪਾਲਾਂ ਲੋੜਵੰਦ ਲੋਕਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਇਸ ਵਿਚੋਂ 500 ਤਰਪਾਲਾਂ ਬੀਕੇਯੂ ਖੋਸਾ ਵੱਲੋਂ ਵੰਡੀਆਂ ਗਈਆਂ ਹਨ ਜਦ ਕਿ 2470 ਤਰਪਾਲਾਂ ਪ੍ਰਸ਼ਾਸਨ ਵੱਲੋਂ ਤਕਸੀਮ ਕੀਤੀਆਂ  ਜਾ ਚੁੱਕੀਆਂ ਹਨ। ਇਸ ਤੋਂ ਬਿਨ੍ਹਾਂ ਹਾਲੇ ਵੀ ਕੰਟਰੋਲ ਰੂਮ ਵਿਖੇ ਤਿੰਨ ਟਰਾਲੀਆਂ ਤਰਪਾਲਾਂ ਹੋਰ ਪਹੁੰਚ ਚੁੱਕੀਆਂ ਹਨ ਜਿੰਨ੍ਹਾਂ ਦੀ ਵੰਡ ਭਲਕ ਨੂੰ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਰਾਹਤ ਸਮੱਗਰੀ ਦੀ ਸੁਚਾਰੂ ਅਤੇ ਪਾਰਦਰਸ਼ੀ ਵੰਡ ਲਈ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਇਸ ਤੋਂ ਬਿਨ੍ਹਾਂ ਸਿਰਫ ਐਤਵਾਰ ਨੂੰ 34 ਟਰਾਲੀਆਂ ਹਰਾ ਚਾਰਾ ਵੰਡਿਆਂ ਗਿਆ ਹੈ ਤਾਂ ਜ਼ੋ ਜਾਨਵਰਾਂ ਨੂੰ ਖੁਰਾਕ ਦੀ ਕਮੀ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਟਰਨਰੀ ਵਿਭਾਗ ਦੀਆਂ 27 ਟੀਮਾਂ ਅੱਠ ਅੱਠ ਘੰਟਿਆਂ ਦੀ ਸਿਫਟ ਵਿਚ ਸਾਰੇ ਪ੍ਰਭਾਵਿਤ ਪਿੰਡਾਂ ਵਿਚ ਜਾਨਵਰਾਂ ਨੂੰ ਇਲਾਜ ਮੁਹਈਆਂ ਕਰਵਾ ਰਹੀਆਂ ਹਨ। ਇੰਨ੍ਹਾਂ ਟੀਮਾਂ ਵੱਲੋਂ 423 ਜਾਨਵਰਾਂ ਦਾ ਇਲਾਜ ਕੀਤਾ ਗਿਆ ਹੈ। ਇਸ ਤੋਂ ਬਿਨ੍ਹਾਂ ਗਲਘੋਟੂ ਰੋਗ ਦੇ ਟੀਕੇ ਪਹਿਲਾਂ ਹੀ ਵਿਭਾਗ ਨੇ ਲਗਾ ਦਿੱਤੇ ਸਨ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਪਿੰਡ ਵਿਚ ਜਾ ਕੇ ਲੋਕਾਂ ਨੂੰ ਸਿਹਤ ਸਹੁਲਤਾਂ ਦੇਣ ਕਿਉਂਕਿ ਹੁਣ ਜਦ ਪਾਣੀ ਘਟੇਗਾ ਤਾਂ ਇਸ ਇਲਾਕੇ ਵਿਚ ਬਿਮਾਰੀਆਂ ਵੱਧਣ ਦਾ ਡਰ ਹੁੰਦਾ ਹੈ। ਇਸਤੋਂ ਬਿਨ੍ਹਾਂ ਵਿਭਾਗ ਨੂੰ ਪਿੰਡਾਂ ਵਿਚ ਫੋਗਿੰਗ ਕਰਵਾਉਣ ਲਈ ਵੀ ਯੋਜਨਾਬੰਦੀ ਕਰਨ ਲਈ ਕਿਹਾ ਗਿਆ ਹੈ ਤਾਂ ਜ਼ੋ ਮੱਛਰਾਂ ਦਾ ਵਾਧਾ ਰੋਕਿਆ ਜਾ ਸਕੇ।
ਦੂਜੇ ਪਾਸੇ ਪਾਣੀ ਦਾ ਪੱਧਰ ਤੇਜੀ ਨਾਲ ਘੱਟ ਰਿਹਾ ਹੈ। ਖੇਤਾਂ ਤੋਂ ਪਾਣੀ ਨਦੀ ਵਿਚ ਵਾਪਿਸ ਜਾ ਰਿਹਾ ਹੈ। ਮਹਾਤਮ ਨਗਰ ਪਿੰਡ ਦੇ ਨਾਲ ਲੱਗਦੇ ਜ਼ੋ ਖੇਤ ਕੱਲ ਪੂਰੀ ਤਰ੍ਹਾਂ ਨਾਲ ਪਾਣੀ ਵਿਚ ਡੁੱਬੇ ਸਨ ਉਥੇ ਅੱਜ ਝੋਨਾ ਪੂਰੀ ਤਰਾਂ ਪਾਣੀ ਤੋਂ ਬਾਹਰ ਆ ਗਿਆ ਹੈ ਅਤੇ ਕਿਸਾਨਾਂ ਨੇ ਰਾਹਤ ਲਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ। ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਫੋਨ ਨੰਬਰ 01638—262153 ਤੇ ਕਾਲ ਕਰ ਸਕਦੇ ਹਨ।
ਇਸ ਮੌਕੇ ਫ਼ਾਜ਼ਿਲਕਾ ਦੇ ਐਸਡੀਐਮ  ਨਿਕਾਸ ਖੀਂਚੜ, ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ  ਰਾਜੀਵ ਛਾਬੜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans