Menu

ਫਾਜ਼ਿਲਕਾ ‘ਚ ਚੋਰਾਂ ਦੇ ਹੌਸਲੇ ਬੁਲੰਦ, ਇੱਕੋ ਰਾਤ ‘ਚ ਦੋ ਥਾਵਾਂ ‘ਤੇ ਚੋਰੀ ਦੀਆਂ ਵਾਰਦਾਤਾਂ

ਫ਼ਾਜ਼ਿਲਕਾ 17 ਜੁਲਾਈ (ਰਿਤਿਸ਼ ਕੁੱਕੜ): ਫ਼ਾਜ਼ਿਲਕਾ ਦੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਛਿੱਕੇ ਟੰਗ ਕੇ ਚੋਰਾਂ ਵੱਲੋਂ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਚੋਰਾ  ਵਲੋ ਥਾਣਾ ਸਦਰ ਪੁਲੀਸ ਸਟੇਸ਼ਨ ਤੋਂ 500 ਮੀਟਰ ਦੂਰੀ ਤੇ ਅਬੋਹਰ ਰੋਡ ਤੇ ਸਥਿਤ ਪਾਕਪਟਨਿਆ ਹਲਵਾਈ ਦੀ ਦੁਕਾਨ ਤੇ ਹੋਈ ਅਤੇ ਦੂਸਰੀ ਵਾਰਦਾਤ ਗਊਸ਼ਾਲਾ ਰੋਡ  ਤੇ ਸਥਿਤ ਡਾਕਟਰ ਠੱਕਰ ਦੇ ਕਲੀਨਿਕ ਤੇ ਹੋਈ।
ਜਾਣਕਾਰੀ ਦਿੰਦੇ ਹੋਏ ਪਾਕਪਟਨਿਆਂ ਦੀ ਦੁਕਾਨ ਦੇ ਸੰਚਾਲਕ ਦੀਪਕ ਗ੍ਰੋਵਰ (ਸੋਨੂੰ) ਨੇ ਦੱਸਿਆ ਕਿ ਜਦੋਂ ਸਵੇਰੇ ਦੁਕਾਨ ਤੇ ਆਏ ਤਾਂ ਦੋਵੇਂ ਤਾਲੇ ਟੁੱਟੇ ਹੋਏ ਸਨ। ਉਨ੍ਹਾਂ ਵੱਲੋਂ ਦੁਕਾਨ ਦੇ ਅੰਦਰ ਜਾ ਕੇ ਦੇਖਿਆ ਤਾਂ ਦੁਕਾਨ ਦੇ ਅੰਦਰ ਗਲ਼ੇ ਵਿਚੋਂ ਪੈਸੇ, ਮੋਬਾਈਲ , ਡੀ ਵੀ ਆਰ ਅਤੇ ਮੰਦਰ ਦੀ ਗੁਲਕ ਅਤੇ ਕੀਮਤੀ ਸਮਾਨ ਗ਼ਾਇਬ ਸੀ। ਇਹ ਸਾਰੇ ਚੋਰੀ ਹੋਏ ਸਾਮਾਨ ਦੀ ਕੀਮਤ ਲਗਭਗ 40 ਤੋਂ 50 ਹਜ਼ਾਰ ਰੁਪਏ ਹੈ। ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ । ਫ਼ਾਜ਼ਿਲਕਾ ਦੇ ਵਿੱਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਕਿਉਂਕਿ ਆਏ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦਿਨੋ ਦਿਨ ਫਾਜ਼ਿਲਕਾ ਚ ਵਹੀਕਲ ਚੋਰੀ, ਘਰਾਂ ਜਾਂ ਦੁਕਾਨਾਂ ਤੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ । ਲੋੜ ਹੈ ਪੁਲਿਸ ਇਨ੍ਹਾਂ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤੀ ਦਾ ਰੁੱਖ ਅਪਣਾਵੇ ਤਾਂ ਕਿ ਲੋਕ ਆਪਣੇ ਘਰਾਂ ਵਿੱਚ ਸਕੂਨ ਨਾਲ ਰਹਿ ਸਕਣ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans