Menu

ਖਾਲਸਾ ਪੰਥ ਕਦੇ ਵੀ ਬਾਹਰਲਿਆਂ ਤੇ ਦੁਸ਼ਮਣਾਂ ਨੂੰ ਸਾਡੇ ਧਾਰਮਿਕ ਮਾਮਲਿਆਂ ਵਿਚ ਦਖਲ ਦੀ ਆਗਿਆ ਨਹੀਂ ਦੇਵੇਗਾ: ਅਕਾਲੀ ਦਲ

17, ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੂੰ ਆਖਿਆ ਕਿ ਉਹ ਧਾਰਮਿਕ ਮਾਮਲੇ ਚਲਾਉਣ ਤੇ ਸਿੱਖ ਸੰਗਤ ਵਿਚ ਗੁਰੂ ਸਾਹਿਬ ਦੇ ਸੰਦੇਸ਼ ਨੂੰ ਗੁਰਬਾਣੀ ਤੇ ਇਸਦੇ ਪ੍ਰਚਾਰ ਰਾਹੀਂ ਪਹੁੰਚਾਉਣ ਦੇ ਮਾਮਲੇ ਵਿਚ ਖਾਲਸਾ ਪੰਥ ਨੂੰ ਹਿਦਾਇਤਾਂ ਨਾ ਦੇਣ।

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਜਾਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਪ੍ਰਧਾਨ ਵਜੋਂ ਵਿਹਾਰ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਕੀ ਉਨ੍ਹਾਂ ਨੂੰ ਸਿੱਖ ਸੰਗਤ ਨੇ ਅਧਿਆਤਮਕ ਤੇ ਧਾਰਮਿਕ ਮਾਮਲਿਆਂ ਦੇ ਪ੍ਰਬੰਧ ਵਾਸਤੇ ਚੁਣਿਆ ਹੈ ? ਕੀ ਉਹ ਸਿੱਖ ਕੌਮ ਦੀ ਸਰਵਉਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਲਈ ਵੋਟਰ ਬਣਨ ਦੇ ਵੀ ਯੋਗ ਹਨ ? ਜੇਕਰ ਨਹੀਂ ਤਾਂ ਕੀ ਉਹ ਸਿੱਖ ਸੰਗਤ ਨੂੰ ਦੱਸਣਗੇ ਕਿ ਉਹ ਕਿਸਦੇ ਵੱਲੋਂ ਖਾਲਸਾ ਪੰਥ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲ ਦੇ ਰਹੇ ਹਨ ਉਹ ਵੀ ਸਭ ਤੋਂ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਮਾਮਲੇ ਵਿਚ ?

ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੂੰ ਇਹ ਸਮਝ ਨਹੀਂ ਆਉਂਦੀ ਕਿ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮੇਸ਼ਾ ਮਾੜੀਆਂ ਨਜ਼ਰਾਂ ਹੀ ਕਿਉਂ ਰਹਿੰਦੀਆਂ ਹਨ, ਭਾਵੇਂ ਉਹ ਮੁਗਲਾਂ ਦਾਸਮਾਂ  ਹੋਵੇ ਜਾਂ ਇੰਦਰਾ ਗਾਂਧੀ ਦਾ ਤੇ ਹੁਣ ਭਗਵੰਤ ਮਾਨ ਦਾ। ਉਨ੍ਹਾਂ ਕਿਹਾ ਕਿ ਇਹ ਸਾਰੇ ਜਾਣਦੇ ਹਨ ਕਿ ਇਹ ਸਿੱਖ ਕੌਮ ਲਈ ਸ਼ਕਤੀ ਦਾ ਸਭ ਤੋਂ ਵੱਡਾ ਸਰੋਤ ਹੈ। ਇਸੇ ਲਈ ਇਹ ਇਸਨੂੰ ਨਿਸ਼ਾਨਾ ਬਣਾ ਕੇ ਇਸਨੂੰ ਕਮਜ਼ੋਰ ਕਰ ਕੇ ਇਸ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ।

ਅਕਾਲੀ ਆਗੂ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫ਼ਤਰ ਵਿਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਗਰੇਵਾਲ ਨੇ ਸਿੱਖ ਸੰਗਤ ਨੂੰ ਸਿੱਖ ਵਿਰੋਧੀ ਤੱਤਾਂ ਤੇ ਇਨ੍ਹਾਂ ਦੀਆਂ ਕਠਪੁਤਲੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਰਚੀਆਂ ਜਾ ਰਹੀਆਂ ਡੂੰਘੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਇਹ ਵੀ ਕਿਹਾ ਕਿ ਸਾਡੇ ਧਾਰਮਿਕ ਪ੍ਰਤੀਨਿਧਾਂ ਤੇ ਸਾਡੇ ਧਾਰਮਿਕ ਅਸਥਾਨਾਂ ਪ੍ਰਤੀ ਮੰਦੀ ਭਾਸ਼ਾ ਬੋਲ ਕੇ ਸਿੱਖ ਕੌਮ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਗਰੇਵਾਲ ਨੇ ਮੁੱਖ ਮੰਤਰੀ ਅਤੇ ਹੋਰ ਸਿੱਖ ਵਿਰੋਧੀ ਤੇ ਅਕਾਲੀ ਵਿਰੋਧੀ ਅਨਸਰਾਂ ਨੂੰ ਆਖਿਆ ਕਿ ਉਹ ਸਰਦਾਰ ਸੁਖਬੀਰ ਸਿੰਘਬਾਦਲ  ਤੇ ਉਹਨਾਂ ਦੇ ਪਰਿਵਾਰ ਦਾ ਨਾਂ ਵਾਰ-ਵਾਰ ਅਕਾਲੀ ਸਰਕਾਰਾਂ ਤੇ ਸ਼੍ਰੋਮਣੀ ਕਮੇਟੀ ਦੇ ਸਿੱਖ ਕੌਮ ਵੱਲੋਂ ਚੁਣੇ ਨੁਮਾਇੰਦਿਆਂ ਵੱਲੋਂ ਲਏ ਜਾਇਜ਼ ਸਿਆਸੀ, ਕਾਨੂੰਨ ਤੇ ਸੰਵਿਧਾਨਕ ਫੈਸਲਿਆਂ ਘੜੀਸ ਕੇ ਉਹਨਾਂ ਨਾਲ ਨਿੱਜੀ ਰੰਜ਼ਿਸ਼ਾਂ ਕੱਢਣ ਦੇ ਯਤਨ ਨਾ ਕਰਨ।

ਅਕਾਲੀ ਆਗੂ ਨੇ ਕਿਹਾ ਕਿ ਮਾਨ ਤੇ ਕਾਂਗਰਸ ਸੁਖਬੀਰ ਫੋਬੀਆ ਤੋਂ ਪੀੜਤ ਹਨ ਅਤੇ ਉਹ ਭੁੱਲ ਨਹੀਂ ਪਾ ਰਹੇ ਕਿ ਕਿਵੇਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਾਰ-ਵਾਰ ਉਹਨਾਂ ਨੂੰ ਚੋਣਾਂ ਵਿਚ ਹਰਾਇਆ। ਉਹਨਾਂ ਕਿਹਾ ਕਿ ਇਹਨਾਂ ਅਨਸਰਾਂ ਦਾ ਅਸਲ ਮੰਤਵ ਸਿੱਖਾਂ ਤੇ ਪੰਜਾਬੀਆਂ ਨੂੰ ਆਗੂ ਵਿਹੂਣੇ ਬਣਾਉਣਾ ਹੈ ਤਾਂ ਜੋ ਉਹ ਆਸਾਨੀ ਨਾਲ ਪੰਜਾਬ ਤੇ ਸਿੱਖ ਵਿਰੋਧੀ ਏਜੰਡਾ ਲਾਗੂ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਉਹ ਜਾਣਦੇ ਹਨ ਕਿ  ਸੁਖਬੀਰ ਸਿੰਘ ਬਾਦਲ ਕੀ ਕਰ ਸਕਦੇ ਹਨ  ਤੇ ਇਸੇ ਲਈ ਉਹ 24 ਘੰਟੇ 7 ਦਿਨ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ’ਤੇ ਲੱਗੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਲੋਕ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਵੀ ਨਿੱਜੀ ਕਿੜ ਤੇ ਏਜੰਡਾ ਰੱਖਦੇ ਸਨ ਤੇ ਹੁਣ ਇਨ੍ਹਾਂ ਨੇ ਆਪਣਾ  ਨਿੱਜੀ ਤੇ ਸਿੱਖ ਵਿਰੋਧੀ ਰਵੱਈਆ  ਸੁਖਬੀਰ ਸਿੰਘ ਬਾਦਲ ਵੱਲ ਕਰ ਲਿਆ ਹੈ।

ਅਕਾਲੀ ਆਗੂ ਨੇ ਖਦਸਾ ਪ੍ਰਗਟ ਕੀਤਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਕੂੜ ਪ੍ਰਚਾਰ ਦੇ ਨਤੀਜੇ ਵਜੋਂ ਸ਼੍ਰੋਮਣੀ ਕਮੇਟੀ ਲਈ ਕਾਨੂੰਨ ਅੜਿਕੇ ਖੜ੍ਹੇ ਹੋਣਗੇ ਕਿਉਂਕਿ ਅਜਿਹੇ ਕਾਨੂੰਨ ਹਨ ਜੋ ਕਿਸੇ ਵੀ ਧਾਰਮਿਕ ਸੰਸਥਾ ਜਾਂ ਧਰਮ ਪ੍ਰਚਾਰ ਲਈ ਬਣੀਆਂ ਸੰਸਥਾਵਾਂ ਨੂੰ ਟੀ ਵੀ ਚੈਨਲ ਸਥਾਪਿਤ ਕਰਨ ਤੋਂ ਰੋਕਦੇ ਹਨ। ਉਹਨਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਮੁਸ਼ਕਿਲ ਦਰਪੇਸ਼ ਆਈ ਤਾਂ ਫਿਰ ਸਿੱਖ ਸੰਗਤ ਗੁਰਬਾਣੀ ਦੇ ਲਾਈਵ ਪ੍ਰਸਾਰਣ ਤੋਂ ਵਿਹੂਣੀ ਹੋ ਜਾਵੇਗੀ ਤੇ ਇਸ ਲਈ ਸਿਰਫ ਭਗਵੰਤ ਮਾਨ ਤੇ ਉਨ੍ਹਾਂ ਦੀਆਂ ਕਠਪੁਤਲੀਆਂ ਹੀ ਜ਼ਿੰਮੇਵਾਰ ਹੋਣਗੇ ਜੋ ਸਿੱਖ ਜ਼ਿੰਮੇਵਾਰੀ ਦਾ ਢੋਂਗ ਰਚ ਰਹੇ ਹਨ।

ਗਰੇਵਾਲ ਨੇ ਇਸ ਗੱਲ ’ਤੇ ਵੀ ਰੋਸ ਪ੍ਰਗਟ ਕੀਤਾ ਕਿ ਸਿੱਖ ਸੰਗਤ ਦਾ ਇਕ ਵੀ ਧੇਲਾ ਲੱਗੇ ਬਗੈਰ ਸਮੁੱਚੀ ਦੁਨੀਆਂ ਵਿਚ ਸਿੱਖ ਸੰਗਤ ਨੂੰ ਗੁਰਬਾਣੀ ਦਾ ਲਾਈਵ ਪ੍ਰਸਾਰਣ ਮਿਲ ਰਿਹਾ ਹੈ  ਤੇ ਹੁਣ ਸ਼੍ਰੋਮਣੀ ਕਮੇਟੀ ਨੇ ਇਸਦੀ ਥਾਂ ਜੋ ਪ੍ਰਬੰਧ ਕੀਤਾ ਹੈ ਉਸ ’ਤੇ ਗੁਰੂ ਦੀ ਗੋਲਕ ਦਾ 1.4 ਕਰੋੜ ਰੁਪਏ ਸਾਲਾਨਾ ਖਰਚ ਹੋਵੇਗਾ, ਉਹ ਵੀ ਸਿਰਫ ਯੂ ਟਿਊਬ ’ਤੇ। ਉਹਨਾਂ ਕਿਹਾ ਕਿ ਪੀ.ਟੀ.ਸੀ ਨੇ ਕਦੇ ਵੀ ਸਿੱਖ ਸੰਗਤ ਤੇ ਸ਼੍ਰੋਮਣੀ ਕਮੇਟੀ ਤੋਂਕੋਈ  ਧੇਲਾ ਨਹੀਂ ਲਿਆ ਤੇ ਉਲਟਾ 18.5 ਕਰੋੜ ਰੁਪਏ ਗੁਰੂ ਦੀ ਗੋਲਕ ਵਿਚ ਪਾਏਹਨ  ਤੇ ਹੋਰ ਧਾਰਮਿਕ ਪ੍ਰੋਗਰਾਮਾਂ ਦੀ ਕਵਰੇਜ ’ਤੇ 61 ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ  ਇਹ ਸਭ ਕਰਨ ਵਾਸਤੇ ਪੀ.ਟੀ.ਸੀ  ਨੇ ਪੰਥ ਦੇ ਦੁਸ਼ਮਣਾਂ ਦੇ ਮੰਦੇ ਬੋਲ ਹੀ ਝੱਲੇ ਹਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40476 posts
  • 0 comments
  • 0 fans