Menu

ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

ਚੰਡੀਗੜ੍ਹ, 17 ਜੁਲਾਈ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40475 posts
  • 0 comments
  • 0 fans