Menu

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ

20, ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੀਆਂ ਕਾਲਾਂ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ। ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਅਤੇ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲਿਸ ਟੀਮਾਂ ਨੇ ਉਕਤ ਕੋਲੋਂ ਦੋ ਜਿੰਦਾ ਕਾਰਤੂਸ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।
ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸੰਬੰਧੀ ਕਈ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰਕੇ  ਪੁਲਿਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।
ਏਆਈਜੀ ਕਪੂਰ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਧਮਕਾ ਕੇ  ਜ਼ਬਰਨ ਵਸੂਲੀ ਕਰਦਾ ਸੀ। ਜ਼ਿਕਰਯੋਗ ਹੈ ਕਿ ਥਾਣਾ ਐਸ.ਐਸ.ਓ.ਸੀ ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐਫਆਈਆਰ ਨੰਬਰ 10 ਮਿਤੀ 24-06-2023 ਨੂੰ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40513 posts
  • 0 comments
  • 0 fans