Menu

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌ.ਤ

21 ਜੁਲਾਈ 2023-ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜੁਆਨਾਂ ਦੀਆਂ ਮੌ.ਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜੁਆਨ ਦੀ ਭੇਦਭਰੇ ਹਾਲਾਤ ‘ਚ ਮੌ.ਤ ਹੋ ਗਈ, ਜਿਸਦੀ ਪਹਿਚਾਣ ਈਸ਼ਵਰਪਾਲ ਸਿੰਘ ਵਾਸੀ ਮਲੇਰਕੋਟਲਾ ਦੇ ਪਿੰਡ ਲਸੋਈ ਦੇ ਤੌਰ ਤੇ ਹੋਈ ਹੈ। ਈਸ਼ਵਰਪਾਲ ਸਿੰਘ ਤਿੰਨ ਸਾਲ ਪਹਿਲਾਂ  ਕੈਨੇਡਾ ਦੇ ਸਰੀ ‘ਚ ਪੜ੍ਹਨ ਲਈ ਗਿਆ ਸੀ ।

ਮਿਲੀ ਜਾਣਕਾਰੀ ਦੇ ਮੁਤਾਬਿਕ ਇਹ 20 ਸਾਲਾ ਪੰਜਾਬੀ ਨੌਜੁਆਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ ਜਿਸ ਨਾਲ ਇਲਾਕੇ ਵਿਚ ਗ਼ਮ ਦਾ ਮਾਹੌਲ ਬਣ ਗਿਆ। ਮ੍ਰਿਤਕ ਨੌਜੁਆਨ ਦੇ ਮਾਪਿਆਂ ਨੇ ਦਸਿਆ ਕਿ ਅਸੀਂ ਅਪਣੇ ਪੁੱਤ ਦੇ ਵਿਦੇਸ਼ ਜਾਣ ਦੀਆਂ ਸੱਧਰਾਂ ਪੂਰੀਆਂ ਕਰਨ ਵਾਸਤੇ ਬੈਂਕ ਤੋਂ ਕਰਜ਼ਾ ਲਿਆ ਸੀ। ਉੱਥੇ ਆਪਣਾ ਘਰ ਤੱਕ ਵੇਚ ਦਿਤਾ ਤਾਂ ਜੋ ਉਨ੍ਹਾਂ ਦਾ ਇਕਲੌਤਾ ਪੁੱਤਰ ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰ ਕੇ ਅਪਣਾ ਭਵਿੱਖ ਸਵਾਰ ਸਕੇ। ਮਾਪਿਆਂ ਨੇ ਦਸਿਆ ਕਿ ਆਪਣੇ ਪੁੱਤਰ ਦੀ ਮੌਤ ਦਾ ਉਨ੍ਹਾਂ ਨੂੰ ਉਸ ਦੇ ਦੋਸਤ ਦੇ ਫੋਨ ਤੋਂ ਪਤਾ ਚਲਿਆ ਹੈ।ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਪ੍ਰਵਾਰ ਨਾਲ ਪਿੰਡ ਲਸੋਈ ਪਹੁੰਚ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੌਜੁਆਨ ਦੀ ਮ੍ਰਿਤ ਦੇਹ ਨੂੰ ਪਿੰਡ ਲਿਆਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿਵਾਇਆ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans