Menu

ਗੁੰਡਾਗਰਦੀ ਦਾ ਨੰਗਾ ਨਾਚ-ਮਹਿਜ10 ਰੁਪਏ ਦੇ ਲੈਣ ਦੇਣ ਪਿੱਛੇ ਚੱਲੀਆਂ ਤਲਵਾਰਾਂ

22 ਜੁਲਾਈ 2023-ਪਾਤੜਾਂ ਸ਼ਹਿਰ ‘ਚ ਸ਼ਨਿਚਰਵਾਰ ਸਵੇਰੇ ਤੜਕਸਾਰ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਸ਼ਹਿਰ ਦੇ ਜਾਖਲ ਰੋਡ ਉੱਤੇ ਟਾਇਰਾਂ ਨੂੰ ਪੈਂਚਰ ਲਾਉਣ ਵਾਲੀ ਦੁਕਾਨ ‘ਤੇ ਮੋਟਰਸਾਈਕਲ ਦੇ ਟਾਇਰ ‘ਚ ਹਵਾ ਪਵਾਉਣ ਆਏ ਵਿਅਕਤੀ ਤੋਂ ਦਸ ਰੁਪਏ ਮੰਗੇ ਜਾਣ ‘ਤੇ ਹੋਈ ਤਕਰਾਰਬਾਜ਼ੀ ਮਗਰੋਂ ਉਕਤ ਵਿਅਕਤੀ ਨੇ ਆਪਣੇ ਦਰਜਨ ਦੇ ਕਰੀਬ ਸਾਥੀ ਬੁਲਾ ਕੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਦੁਕਾਨਦਾਰ ਸਮੇਤ ਉਸਦੇ ਤਿੰਨ ਪੁਤਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਮਿੰਨੀ ਕਮਿਊਨਿਟੀ ਹੈਲਥ ਸੈਂਟਰ ਪਾਤੜਾਂ ਵਿੱਖੇ ਭਰਤੀ ਕਰਵਾਇਆ ਗਿਆ। ਇੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਭੇਜ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਸਿਟੀ ਪੁਲਿਸ ਦੇ ਇੰਚਾਰਜ  ਬਲਜੀਤ ਸਿੰਘ ਮੌਕੇ ਤੇ ਪਹੁੰਚੇ , ਉਨ੍ਹਾਂ ਦੱਸਿਆ ਕਿ ਕਥਿਤ ਹਮਲਾਵਾਰਾਂ ‘ਚੋਂ ਦੋ ਦੀ ਪਛਾਣ ਹੋ ਚੁੱਕੀ ਹੈ। ਪਤਾ ਲੱਗਾ ਹੈ ਕਿ ਦੂਜੀ ਧਿਰ ਦੇ ਵੀ ਕੁਝ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ।‌ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਵਿੱਚ ਲੱਗੀ ਹੋਈ ਹੈ। ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਬਲਜੀਤ ਸਿੰਘ ਦੀ ਅਗਵਾਈ ‘ਚ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans