Menu

ਪਿੰਡ ਬਕੈਨਵਾਲਾ ‘ਚ ਬੱਚਿਆਂ ਨੂੰ ਡੇਂਗੂ ਦੇ ਬਚਾਅ ਬਾਰੇ ਕੀਤਾ ਜਾਗਰੂਕ

ਫਾਜ਼ਿਲਕਾ, 22 ਜੁਲਾਈ-ਫਾਜ਼ਿਲਕਾ ਦੇ ਸਿਵਲ ਸਰਜਨ ਡਾ.ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੋਹਿਤ ਗੋਇਲ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਬਕੈਨਵਾਲਾ ਦੇ ਸਰਕਾਰੀ ਸਕੂਲ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਕਰਮਚਾਰੀ ਕਵਲਦੀਪ ਨੇ ਬੱਚਿਆਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰ ਦੇ ਆਲੇ-ਦੁਆਲੇ ਖਾਲੀ ਭਾਂਡਿਆਂ ਵਿੱਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਨਾ ਛੱਡੋ ਕਿਉਂਕਿ ਡੇਂਗੂ ਦਾ ਮੱਛਰ ਦਿਨ ਵੇਲੇ ਗੰਦੇ ਪਾਣੀ ਦੀ ਬਜਾਏ ਸਾਫ਼ ਪਾਣੀ ਵਿੱਚ ਹੀ ਪਲਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਰ ਦਰਦ ਅਤੇ ਤੇਜ਼ ਬੁਖਾਰ ਹੋਵੇ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਨੂੰ ਦਿਖਾਓ।ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰ, ਬਰਤਨ ਅਤੇ ਫਰਿੱਜ ਦੀ ਟਰੇ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਦੇ ਫਰਿੱਜਾਂ, ਗਮਲਿਆਂ ਆਦਿ ਵਿੱਚ ਜਮ੍ਹਾਂ ਹੋਏ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਬੁਖਾਰ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ ਜਾ ਸਕੇ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans