Menu

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਅਖਤਿਆਰੀ ਕੋਟੇ ਚੋਂ ਮੈਰੀਟੋਰੀਅਸ ਸਕੂਲ ਨੂੰ ਭੇਂਟ ਕੀਤੀਆਂ ਸੀਮਿੰਟਡ ਕੁਰਸੀਆਂ

ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਹਰ ਤਰ੍ਹਾਂ ਦੇ ਸੰਭਵ ਉਪਰਾਲੇ : ਸਪੀਕਰ ਕੁਲਤਾਰ ਸਿੰਘ ਸੰਧਵਾ

ਬਠਿੰਡਾ, 22 ਜੁਲਾਈ :(ਰਾਮ ਸਿੰਘ ਗਿੱਲ)- ਸੂਬਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਚ ਸੁਧਾਰ ਲਿਆਉਣ ਲਈ ਕ੍ਰਾਂਤੀਕਾਰੀ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ, ਪੰਜਾਬ ਵਿਧਾਨ ਸਭਾ  ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਮੈਰੀਟੋਰੀਅਸ ਰੈਜੀਡੈਸ਼ਲ ਸਕੂਲ ਵਿਖੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਸਕੂਲ ਵਿੱਚ ਮਾਪਿਆਂ ਤੇ ਸਕੂਲੀ ਵਿਦਿਆਰਥੀਆਂ ਦੇ ਬੈਠਣ ਲਈ ਸੀਮਿੰਟਡ ਕੁਰਸੀਆਂ ਭੇਂਟ ਕਰਨ ਉਪਰੰਤ ਕੀਤਾ।

          ਸਪੀਕਰ  ਸੰਧਵਾਂ ਦੇ ਪੀਆਰਓ  ਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਪੀਕਰ  ਸੰਧਵਾਂ ਗਰੀਬ ਵਰਗ ਨਾਲ ਸੰਬੰਧਿਤ ਬੱਚਿਆਂ ਦੀ ਪੜਾਈ ਲਈ ਤੇ ਉਨ੍ਹਾਂ ਦੀਆਂ ਸਮੱਸਿਆਂਵਾ ਪ੍ਰਤੀ ਬਹੁਤ ਸੰਵੇਦਨਸ਼ੀਲ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਮਿਲਣ ਲਈ ਉਨ੍ਹਾਂ ਦੇ ਮਾਪਿਆਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਬੈਠਣ ਲਈ ਢੁੱਕਵੇ ਪ੍ਰਬੰਧ ਦਾ ਪ੍ਰਪੋਜਲ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਚ ਲਿਆਂਦਾ ਜਿਨ੍ਹਾਂ ਨੇ ਇਸ ਸਮੱਸਿਆ ਦਾ ਤੁੰਰਤ ਹੱਲ ਕੀਤਾ। ਇਸ ਮੌਕੇ ਸਮੂਹ ਸਟਾਫ, ਮਾਪੇ ਤੇ ਬੱਚੇ ਉਨ੍ਹਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਬਹੁਤ ਧੰਨਵਾਦੀ ਹਨ।  ਇਸ ਦੌਰਾਨ ਲੈਕਚਰਾਰ ਪੰਜਾਬੀ ਡਾ. ਬਲਰਾਜ ਸਿੰਘ ਤੇ ਕੁਲਵਿੰਦਰ ਸਿੰਘ, ਲੈਕਚਰਾਰ ਕਮਿਸਟਰੀ ਮੈਡਮ ਮੀਨਾਂਕਸੀ ਰਹੇਜਾ ਅਤੇ ਮੈਡਮ ਪ੍ਰਿਯੰਕਾ ਗਰਗ, ਲੈਕਚਰਾਰ ਬਾਇੳਲਜੀ ਮੈਡਮ ਜਪਨੀਤ ਕੌਰ, ਲੈਕਚਰਾਰ ਅੰਗਰੇਜੀ  ਮਨਜੀਤ ਸਿੰਘ ਅਤੇ ਵਾਰਡਨ ਕਮ ਰਜਿਸਟਰਾਰ  ਬਿੱਕਰ ਸਿੰਘ ਆਦਿ ਹਾਜ਼ਰ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans