Menu

ਰੋਜੀ ਰੋਟੀ ਲਈ ਦੁਬੱਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

23 ਜੁਲਾਈ 2023-ਜ਼ਿਲ੍ਹਾ ਪਠਾਨਕੋਟ ਦੇ ਕੁੱਲੂ ਰੋਡ ‘ਤੇ ਪੈਂਦੇ ਪਿੰਡ ਨਵੀਂ ਬਸਤੀ ਛੱਤਵਾਲ ਦੇ ਇਕ 35 ਸਾਲਾਂ ਨੌਜਵਾਨ ਦੀ ਵੀਰਵਾਰ ਨੂੰ ਦੁਬਈ ਵਿਚ ਦਿਲ ਦਾ ਦੌਰਾ ਪੈ ਜਾਣ ਕਰ ਕੇ ਮੌਤ ਹੋ ਗਈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਵਿਸ਼ਾਲ ਸ਼ਰਮਾ ਦੇ ਪਿਤਾ ਵਿਜੈ ਸ਼ਰਮਾ ਨੇ ਦਸਿਆ ਕਿ ਉਨ੍ਹਾਂ ਦਾ ਪੁੱਤ ਪਿਛਲੇ ਸਾਲ 9 ਜਨਵਰੀ 2022 ਨੂੰ ਦੁਬਈ (ਯੂ.ਏ.ਈ) ਗਿਆ ਸੀ ਜੋ ਕਿ ਉਥੇ ਸ਼ੈਫ ਦਾ ਕੰਮ ਕਰਦਾ ਸੀ।  ਉਨ੍ਹਾਂ ਨੂੰ ਵੀਰਵਾਰ ਦੁਬਈ ਤੋਂ ਰਾਕੇਸ਼ ਨਾਂਅ ਦੇ ਨੌਜਵਾਨ ਦਾ ਫ਼ੋਨ ਆਇਆ ਜਿਹੜਾ ਕਿ ਹਿਮਾਚਲ ਦਾ ਹੈ ਅਤੇ ਦੁਬਈ ਵਿਚ ਉਨ੍ਹਾਂ ਦੇ ਪੁੱਤਰ ਨਾਲ ਹੀ ਕੰਮ ਕਰਦਾ ਹੈ। ਉਸ ਦੇ ਦੱਸਣ ਮੁਤਾਬਕ ਵੀਰਵਾਰ ਵਿਸ਼ਾਲ ਨੇ ਉਨ੍ਹਾਂ ਨੂੰ ਦਸਿਆ ਕਿ ਗਰਮੀ ਕਰ ਕੇ ਉਸ ਨੂੰ ਘਬਰਾਹਟ ਮਹਿਸੂਸ ਹੋ ਰਹੀ ਹੈ।

ਵਿਸ਼ਾਲ ਨੂੰ ਦੁਬਈ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਵਿਜੈ ਸ਼ਰਮਾ ਨੇ ਦਸਿਆ ਕਿ ਉਨ੍ਹਾਂ ਦੀ ਵਿਸ਼ਾਲ ਨਾਲ ਆਖਰੀ ਵਾਰ ਬੁੱਧਵਾਰ ਨੂੰ ਹੀ ਗੱਲ ਹੋਈ ਸੀ। ਉਸ ਦੇ ਬੇਟੇ ਦਾ ਤਿੰਨ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸ ਦੀ ਦੋ ਸਾਲਾਂ ਦੀ ਇਕ ਬੇਟੀ ਵੀ ਹੈ। ਮ੍ਰਿਤਕ ਦੇ ਪਿਤਾ ਵਿਜੈ ਸ਼ਰਮਾ ਨੇ ਦਸਿਆ ਕਿ ਉਸ ਦੇ ਤਿੰਨ ਬੇਟੇ ਹਨ ਵਿਸ਼ਾਲ ਦੂਜੇ ਨੰਬਰ ‘ਤੇ ਸੀ। ਜਾਣਕਾਰੀ ਅਨੁਸਾਰ ਪ੍ਰਵਾਰ ਆਰਥਿਕ ਪੱਖੋਂ ਕਮਜ਼ੋਰ ਹੈ ਇਸ ਕਰ ਕੇ ਉਨ੍ਹਾਂ ਵਲੋਂ ਵਿਸ਼ਾਲ ਦੀ ਦੇਹ ਭਾਰਤ ਲਿਆਉਣ ਲਈ ਦੁਬਈ ਸਥਿਤ ਭਾਰਤੀ ਦੂਤਾਵਾਸ ਅਤੇ ਸਮਾਜ ਸੇਵੀ ਐਸ.ਪੀ. ਸਿੰਘ ਓਬਰਾਏ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਲੋੜੀਂਦੇ ਦਸਤਾਵੇਜ਼ ਵੀ ਭੇਜ ਦਿਤੇ ਗਏ ਹਨ। ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਐਸ.ਪੀ. ਸਿੰਘ ਓਬਰਾਏ ਦੀ ਸੰਸਥਾ ਦੇ ਮੈਂਬਰਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਮ੍ਰਿਤਕ ਵਿਸ਼ਾਲ ਦੀ ਦੇਹ ਮੰਗਲਵਾਰ ਜਾਂ ਬੁੱਧਵਾਰ ਤਕ ਭਾਰਤ ਭੇਜ ਦਿਤੀ ਜਾਵੇਗੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans