Menu

SGPC ਨੇ ਗੁਰਬਾਣੀ ਦੇ ਪ੍ਰਸਾਰਣ ਲਈ ਲਾਂਚ ਕੀਤਾ ਆਪਣਾ ਚੈਨਲ

ਅੰਮ੍ਰਿਤਸਰ, 23 ਜੁਲਾਈ 2023- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਆਪਣਾ ਗੁਰਬਾਣੀ ਪ੍ਰਸਾਰਣ ਵਾਸਤੇ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਗਿਆ। ਇਸ ਚੈਨਲ ਦਾ ਨਾਮ ‘SGPC ਅੰਮ੍ਰਿਤਸਰ’ ਰੱਖਿਆ ਗਿਆ ਹੈ। ਇਸ ਚੈਨਲ ’ਤੇ ਭਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਯੂ ਨਿਊਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਪੰਥ ਅਤੇ ਸਮੁੱਚੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ 23 ਜੁਲਾਈ 2023 ਇਕ ਇਤਿਹਾਸਕ ਦਿਨ ਹੈ, ਅੱਜ ਖਾਲਸਾ ਪੰਥ ਨੇ ਆਪਣਾ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ ‘ਤੇ 23 ਜੁਲਾਈ ਤੱਕ ਦਾ ਕਨਟਰੈਕਟ ਅੱਜ ਸਮਾਪਤ ਹੋ ਚੁੱਕਾ ਹੈ। ਕੱਲ੍ਹ ਯਾਨੀ 24 ਜੁਲਾਈ ਨੂੰ ਯੂਟਿਊਬ ਰਾਹੀਂ ਗੁਰਬਾਣੀ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ।ਇਸ ਦੇ ਨਾਲ ਪ੍ਰਧਾਨ ਧਾਮੀ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਕੇ ਫ਼ੈਸਲਾ ਲਿਆ ਕਿ ਚੈਨਲ ਦਾ ਨਾਂ ‘SGPC ਅੰਮ੍ਰਿਤਸਰ’ ਰੱਖਿਆ ਜਾਵੇ। ‘SGPC ਅੰਮ੍ਰਿਤਸਰ’ ਯੂਟਿਊਬ ਚੈਨਲ ‘ਤੇ ਲਾਈਵ ਪ੍ਰਸਾਰਣ ਹਮੇਸ਼ਾ ਚੱਲਦਾ ਰਹੇਗਾ ਅਤੇ ਇਸ ਨੂੰ ਕੋਈ ਵੀ ਅਸਾਨੀ ਨਾਲ ਲੱਭ ਸਕਦਾ ਹੈ। ਉਨ੍ਹਾਂ ਕਿਹਾ ਕਿ ਸੈਟੇਲਾਈਟ ਚੈਨਲ ਵੀ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੁਝ ਫਾਰਮੈਲਟੀਆਂ ਸਨ ਜੋ ਅਜੇ ਪੂਰੀਆਂ ਕਰਨੀਆਂ ਬਾਕੀ ਹਨ ਅਤੇ ਫ਼ਿਰ ਪੂਰੀਆਂ ਹੁੰਦੇ ਹੀ ਸੈਟੇਲਾਈਟ ਚੈਨਲ ਲਾਂਚ ਕਰ ਦਿੱਤਾ ਜਾਵੇਗਾ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans