Menu

ਪੰਜਾਬ ’ਚੋਂ ਸਰਕਾਰ ਲਾਪਤਾ, ਹੜ੍ਹ ਪੀੜਤ ਆਪਣੇ ਹਾਲ ’ਤੇ ਛੱਡੇ: ਹਰਗੋਬਿੰਦ ਕੌਰ

-ਇਸਤਰੀ ਅਕਾਲੀ ਦਲ ਦੇ ਪ੍ਰਧਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

ਬਠਿੰਡਾ, 23 ਜੁਲਾਈ: (ਵੀਰਪਾਲ ਕੌਰ)-ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਦੀ ਤ੍ਰਾਸਦੀ ਨੂੰ ਰੱਬ ਵੱਲੋਂ ਦਿੱਤਾ ਤਸਵੀਰਾਂ ਖਿੱਚਵਾਉਣ ਦਾ ਮੌਕਾ ਸਮਝ ਰਹੇ ਹਨ ਤੇ ਉਹ ਤੇ ਉਹਨਾਂ ਦੇ ਮੰਤਰੀ ਰਿਹਰਸਲ ਕੀਤੇ ਗਏ ਗਾਰੇ ਦੇ ਦ੍ਰਿਸ਼ਾਂ ਵਿਚ ਤਸਵੀਰਾਂ ਖਿੱਚਵਾਉਣ ਵਿਚ ਵਿਅਸਤ ਹਨ।ਉਹਨਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਭਗਵੰਤ ਮਾਨ ਦੀ ਬਣਾਈ ਤ੍ਰਾਸਦੀ ਹਨ ਤੇ ਇਹ ਵਾਪਰਨੀ ਹੀ ਸੀ ਕਿਉਂਕਿ ਮੁੱਖ ਮੰਤਰੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਪ੍ਰੋਮੋਟ ਕਰਨ ਵਿਚ ਰੁੱਝੇ ਹੋੲ ਹਨ। ਉਹਨਾਂ ਕਿਹਾ ਕਿ ਜਦੋਂ ਪੰਜਾਬ ਵਿਚ ਵੱਡਾ ਇਲਾਕਾ ਪਾਣੀ ਦੀ ਮਾਰ ਹੇਠ ਹੈ ਤਾਂ ਭਗਵੰਤ ਮਾਨ ਤੇ ਕੇਜਰੀਵਾਲ ਹਵਾਈ ਜਹਾਜ਼ ਰਾਹੀਂ ਕਰਨਾਟਕਾ ਤੇ ਦੇਸ਼ ਦੇ ਹੋਰ ਭਾਗਾਂ ਦੇ ਦੌਰੇ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਸ ਗੱਲ ਤੋਂ ਹੈਰਾਨ ਹਨ ਕਿ ਹੁਣ ਲੋਕਾਂ ਦਾ ਚੁਣਿਆ ਮੁੱਖ ਮੰਤਰੀ ਕਿਥੇ ਹੈ ਜਿਸਨੂੰ ਫੋਨ ’ਤੇ ਕੀਤੇ ਸਰਵੇਖਣ ਮਗਰੋਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਸੀ ? ਉਹ ਹਾਸ ਕਲਾਕਾਰ ਵਜੋਂ ਵਿਚਰ ਰਹੇ ਹਨ ਤੇ ਇਕ ਤੋਂ ਬਾਅਦ ਇਕ ਸਟੇਜ ’ਤੇ ਚੁਟਕਲੇ ਸੁਣਾ ਰਹੇ ਹਨ ਜਦੋਂ ਕਿ ਲੋਕ ਹੜ੍ਹਾਂ ਨਾਲ ਵਿਆਪਕ ਤਬਾਹੀ ਦਾ ਮੰਜ਼ਰ ਝੱਲ ਰਹੇ ਹਨ। ਉਹਨਾਂ ਕਿਹਾ ਕਿ ਅਣਗਿਣਤ ਪੰਜਾਬੀ ਪਾਣੀ ਵਿਚ ਰੁੜ੍ਹ ਗਏ ਹਨ ਜਾਂ ਫਿਰ ਪੱਕੇ ਤੌਰ ’ਤੇ ਉਜੜ ਗਏ ਹਨ ਪਰ ਮੁੱਖ ਮੰਤਰੀ ਹਾਲੇ ਵੀ ਸਭਿਆਚਾਰਕ ਪ੍ਰੋਗਰਾਮਾਂ ਵਿਚ ਹਾਸੇ ਠੱਠੇ ਕਰਨ ਤੇ ਚੁਟਕਲੇ ਸੁਣਾਉਣ ਵਿਚ ਰੁੱਝੇ ਹੋਏ ਹਨ। ਇਹ ਹੈਰਾਨੀ ਵਾਲੀ ਗੱਲ ਹੈ। ਇਹ ਵਿਅਕਤੀ ਦੂਜਿਆਂ ਨੂੰ ਸਲਾਹ ਦਿੰਦਾ ਸੀ ਕਿ ਜਹਾਜ਼ਾਂ ਵਿਚੋਂ ਹੇਠਾਂ ਉਤਰੋ ਤੇ ਲੋਕਾਂ ਨਾਲ ਰਲ ਕੇ ਕੰਮ ਕਰੋ।


ਹਰਗੋਬਿੰਦ ਕੌਰ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਤਿਹਾਸ ਵਿਚ ’ਹਵਾ ਵਿਚ ਉਡਦੇ ਮੁੱਖ ਮੰਤਰੀ’ ਵਜੋਂ ਯਾਦ ਰੱਖਿਆ ਜਾਵੇਗਾ ਜਦੋਂ ਕਿ  ਪ੍ਰਕਾਸ਼ ਸਿੰਘ ਬਾਦਲ ਨੂੰ ਹੇਠਲੇ ਪੱਧਰ ’ਤੇ ਜ਼ਮੀਨ ਨਾਲ ਜੁੜ ਕੇ ਲੋਕਾਂ ਨਾਲ ਰਲ ਕੇ ਕੰਮ ਕਰਨ ਲਈ ਜਾਣਿਆ ਜਾਂਦਾ ਹੈ।
ਇਸਤਰੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਅਤੇ ਉਹਨਾਂ ਦੀ ਸਰਕਾਰ ਨੇ ਇਹਨਾਂ ਹੜ੍ਹਾਂ ਵਿਚ ਜਾਂ ਵੈਸੇ ਵੀ ਜ਼ਮੀਨੀ ਪੱਧਰ ’ਤੇ ਕੀ ਕੰਮ ਕੀਤਾ ਹੈ।ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬਣਨ ਮਗਰੋਂ ਹਰਗੋਬਿੰਦ ਕੌਰ ਪਹਿਲੀ ਵਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਆਏ ਸਨ। ਉਹਨਾਂ ਖਾਲਸਾ ਪੰਥ, ਪੰਜਾਬ ਤੇ ਪਾਰਟੀ ਦੀ ਚੜ੍ਹਦੀਕਲਾ ਵਾਸਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ।ਇਸ ਮੌਕੇ ਵੱਡੀ ਗਿਣਤੀ ਵਿਚ ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਦਾ ਸਵਾਗਤ ਕੀਤਾ। ਉਹਨਾਂ ਦਾ ਤਖਤ ਸਾਹਿਬ ਕੰਪਲੈਕਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਸਨਮਾਨ ਕੀਤਾ।

ਇਸਤਰੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੋਕ ਮਰ ਰਹੇ ਹਨ, ਪਸ਼ੂ ਰੁੜ੍ਹ ਗਏ ਹਨ ਤੇ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ ਪਰ ਮੁੱਖ ਮੰਤਰੀ ਸਿਰਫ ਟੀ ਵੀ ’ਤੇ ਹੀ ਆਉਂਦੇ ਹਨ ਤੇ ਸਵਾਲ ਕਰਦੇ ਹਨ ਕਿ ਉਹ ਕੀ ਕਰ ਸਕਦੇ ਹਨ?
ਉਹਨਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਉਹਨਾਂ ਦੇ ਚੋਣ ਵਾਅਦਿਆਂ ਬਾਰੇ ਸਵਾਲ ਕੀਤਾ। ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਸੂਬੇ ਦਾ ਖ਼ਜ਼ਾਨਾ ਭਰਿਆ ਜਾਵੇਗਾ ਤੇ ਸਾਰਾ ਪੈਸਾ ਪੰਜਾਬ ਵਿਚ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾਵੇਗਾ। ਹੁਣ ਉਹਨਾਂ ਦੇ ਵਾਅਦੇ ਕਿਥੇ ਗਏ?ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੁਝ ਵੀ ਨਹੀਂ ਬਦਲਿਆ। ਰੇਤੇ ਦੀਆਂ ਕੀਮਤਾਂ ਅਸਮਾਨੀਂ ਛੂਹ ਰਹੀਆਂ ਹਨ, ਰੋਜ਼ਾਨਾ ਨਸ਼ਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ, ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਤੇ ਉਹਨਾਂ ਵਿਚ ਵੀ ਜ਼ਬਰੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ।ਨਿਯਮਾਂ ਵਿਚਤਬਦੀਲੀ  ਕਰਦਿਆਂ ਆਪ ਸਰਕਾਰ ਨੇ ਅੰਸ਼ਕ ਕਿਸਾਨਾਂ ਤੇ ਬੇਜ਼ਮੀਨੇ ਕਿਸਾਨਾਂ ਜੋ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਨੇ ਹਨ, ਨੂੰ ਪੈਨਸ਼ਨਾਂ ਦੀ ਲਾਭਪਾਤਰੀ ਸੂਚੀ ਵਿਚੋਂ ਕੱਢ ਦਿੱਤਾ ਹੈ।

ਮਾਨ ਸਰਕਾਰ ਦੇ ਅਧੀਨ ਪੰਜਾਬ ਦੇ ਹਾਲਾਤ ਬਿਆਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਪਿਛਲੇ ਤਿੰਨ ਦਹਾਕਿਆਂ ਤੋਂ ਸਮਾਜ ਸੇਵਾ ਕਰ ਰਹੇ ਹਨ। ਉਹ ਹਜ਼ਾਰਾਂ ਆਂਗਣਵਾੜੀ ਵਰਕਰਾਂ ਦੀ ਪ੍ਰਤੀਨਿਧਤਾ ਕਰਦੇ ਸਨ।  ਇਸ ਲਈ ਉਹ ਆਖ ਸਕਦੇ ਹਨ ਕਿ ਇਹ ਸਰਕਾਰ ਮਹਿਲਾ ਵਿਰੋਧੀ ਹੈ। ਨਸ਼ੇ ਉਹਨਾਂ ਨੂੰ ਵਿਧਵਾਵਾਂ ਬਣਾ ਰਹੇ ਹਨ। ਉਹ ਆਪਣੇ ਪੁੱਤਰਾਂ ਨੂੰ ਨਸ਼ੇੜੀ ਬਣਦੇ ਵੇਖ ਰਹੀਆਂ ਹਨ। ਇਸ ਆਪ ਸਰਕਾਰ ਨੇ ਸੂਬੇ ਵਿਚੋਂ ਨਸ਼ੇ ਖਤਮ ਕਰਨ, ਹਰ ਮਹੀਨੇ ਔਰਤਾਂ ਨੂੰ ਇਕ ਇਕ ਹਜ਼ਾਰ ਰੁਪਿਆ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਕੱਖ ਨਹੀਂ ਕੀਤਾ ਗਿਆ। ਇਸ ਲਈ ਹੁਣ ਇਸਤਰੀ ਅਕਾਲੀ ਦਲ ਔਰਤਾਂ ਨੂੰ ਮਾਨ ਸਰਕਾਰ ਖਿਲਾਫ ਲਾਮਬੱਧ ਕਰੇਗਾ ਤੇ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾਵੇਗਾ।

ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਕਰਦਿਆਂ ਬੀਬੀ ਹਰਗੋਬਿੰਦ ਕੌਰ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ’ਤੇ ਵਿਸ਼ਵਾਸ ਪ੍ਰਗਟਾਇਆ ਹੈ ਤੇ ਜ਼ਿੰਮੇਵਾਰੀ ਸੌਂਪੀ ਹੈ। ਉਹਨਾਂ ਹੋਰ ਕਿਹਾ ਕਿ ਉਹ ਪਾਰਟੀ ਦੇ ਸਾਰੇ ਮਹਿਲਾ ਕੇਡਰਾਂ ਨਾਲ ਸੰਪਰਕ ਕਰਨਗੇ ਤੇ ਉਹਨਾਂ ਦੀ ਗੱਲ ਸੁਣਨ ਉਪਰੰਤ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਕ ਵਾਰ ਸਾਡਾ ਜਥੇਬੰਦਕ ਢਾਂਚਾ ਪੂਰਾ ਹੋ ਗਿਆ ਤਾਂ ਫਿਰ ਕੋਈ ਵੀ ਤਾਕਤ ਸਾਨੂੰ ਸਫਲ ਹੋਣ ਤੋਂ ਨਹੀਂ ਰੋਕ ਸਕੇਗੀ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans