Menu

ਪੰਜਾਬ ਪੁਲਿਸ ਨੇ ਫ਼ਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਗ੍ਰਿਫ਼ਤਾਰ

24, ਜੁਲਾਈ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ  ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ , ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ 20 ਕਿਲੋਗ੍ਰਾਮ ਹੈਰੋਇਨ ਸਮੇਤ  ਗ੍ਰਿਫ਼ਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨੇਸਤੇ-ਨਾਬੂਤ ਕਰ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫ਼ਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸੰਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ  ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐਸ.ਐਸ.ਓ.ਸੀ. ਫ਼ਾਜ਼ਿਲਕਾ ਦੀਆਂ ਪੁਲੀਸ ਟੀਮਾਂ ਨੇ ਫ਼ਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇੱਕ ਵਿਆਪਕ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ  ਕਰਕੇ ਲੰਘਣ ਦਾ ਖ਼ਦਸ਼ਾ ਸੀ।  ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਥੋੜ੍ਹੇ ਹੀ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਐਸ.ਐਸ.ਓ.ਸੀ. ਫ਼ਾਜ਼ਿਲਕਾ ਇੰਚਾਰਜ ਸਤਿੰਦਰ ਦੀਪ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਥਾਣਾ ਐਸ.ਐਸ.ਓ.ਸੀ ,ਫ਼ਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਨੂੰ ਦਰਜ ਕੀਤਾ ਗਿਆ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans