Menu

ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

25, ਜੁਲਾਈ : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ।
ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ।   ਇਕ ਦਿਨ ਵਿਚ 5543 ਓਪੀਡੀ ਹੈ।
ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ।
ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ। ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ।  ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ।
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਣ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans