25, ਜੁਲਾਈ – ਫ਼ਾਜ਼ਿਲਕਾ ਸਤਲੁਜ ਦਰਿਆ ਵਿਚ ਪਾਣੀ ਦਾ ਲੈਵਲ ਵਧਣ ਨਾਲ ਸਿਹਤ ਵਿਭਾਗ ਨੇ ਮੋਬਾਈਲ ਐਂਬੂਲੈਂਸ ਨਾਲ ਲੋਕਾ ਦੇ ਘਰ ਸਿਹਤ ਸਹੂਲਤਾਂ ਦੇਣ ਦੀ ਪਹਿਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਟਾਫ਼ ਦੀ ਮੇਹਨਤ ਸਦਕਾ ਲੋਕਾਂ ਨੂੰ ਡਾਕਟਰੀ ਸਹਾਇਤਾ ਮਿਲ ਰਹੀ ਹੈ । ਇਸ ਦੇ ਨਾਲ ਆਈ.ਐਮ.ਏ , ਪ੍ਰਾਈਵੇਟ ਡਰੱਗ ਐਡਿਕਸ਼ਨ ਸੈਂਟਰਾਂ ਅਤੇ ਨੀਮਾ ਸੰਸਥਾਂ ਵੀ ਅੱਗੇ ਆਇਆ ਹੈ ਅਤੇ ਅੱਜ ਸਿਵਿਲ ਸਰਜਨ ਦਫ਼ਤਰ ਵਿਖੇ ਐਂਬੂਲੈਂਸ ਰਾਹੀਂ ਸਿਹਤ ਸਹੂਲਤਾਂ ਪਿੰਡਾ ਵਿਚ ਸਟਾਫ਼ ਸਾਹਿਤ ਟੀਮਾ ਨੂੰ ਰਵਾਨਾ ਕੀਤਾ, ਜਿਸ ਵਿਚ ਆਈ.ਐਮ.ਏ ਪ੍ਰਧਾਨ ਡਾਕਟਰ ਨਰਿੰਦਰ ਸੇਠੀ ਅਤੇ ਸਕੱਤਰ ਡਾਕਟਰ ਅਰਪਿਤ ਗੁਪਤਾ ਨਾਲ ਸੀ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਦੱਸਿਆ ਕਿ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਲੋਕਾਂ ਦੀ ਮਦਦ ਕਰ ਰਿਹਾ ਹੈ।
ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਕਮਿਊਨਿਟੀ ਹੈਲਥ ਸੈਂਟਰ ਡੱਬਵਾਲਾ ਕਲਾ ਅਤੇ ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪਿੰਡਾਂ ਤੱਕ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਮੌਸਮ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਸਪੱਸ਼ਟ ਕੀਤਾ ਕਿ ਫ਼ਾਜ਼ਿਲਕਾ ਅਧੀਨ ਆਉਂਦੇ ਪਿੰਡਾਂ ਤੱਕ ਪਹੁੰਚ ਕਰਕੇ ਜਿਥੇ ਸੀ.ਐਚ.ਓ, ਮ.ਪ.ਹ.ਵ (ਮੇਲ-ਫ਼ੀਮੇਲ) ਐਮ.ਪੀ.ਐਸ (ਮੇਲ) ਅਤੇ ਮਾਸ ਮੀਡੀਆ ਵਿੰਗ ਵੱਲੋਂ ਆਮ ਲੋਕਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ, ਉਥੇ ਇਨ੍ਹਾਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਲਈ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀ.ਐਚ.ਸੀ ਅਤੇ ਸੀ.ਐਚ.ਸੀ ਅਧੀਨ ਆਉਂਦੇ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪਿੰਡਾਂ ਵਿਚ ਪਹੁੰਚ ਕਰਕੇ ਸਟਾਫ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਓ ਲਈ ਦਵਾਈਆਂ ਮੁਫ਼ਤ ਦੇਣ ਦੇ ਨਾਲ-ਨਾਲ ਡਾਇਰੀਆ ਆਦਿ ਤੋਂ ਬਚਾਓ ਲਈ ਓ.ਆਰ.ਐਸ ਦੇ ਪੈਕੇਟ ਵੰਡੇ ਜਾ ਰਹੇ ਹਨ ਤਾਂ ਜ਼ੋ ਇਸ ਗੰਭੀਰ ਸਥਿਤੀ ਵਿਚ ਲੋਕਾਂ ਦੀ ਸਿਹਤ ਸਥਿਰ ਬਣੀ ਰਹਿ ਸਕੇ ਅਤੇ ਲੋਕ ਬਿਮਾਰੀਆਂ ਤੋਂ ਮੁਕਤ ਰਹਿ ਕੇ ਇਸ ਆਫਤ ਦਾ ਮੁਕਾਬਲਾ ਕਰ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਲਾਕੇ ਵਿਚ ਐਂਬੂਲੈਂਸ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਚਮੜੀ ਦੇ ਰੋਗ ਤੋਂ ਲੈ ਕੇ ਪੇਟ ਦੀਆਂ ਬਿਮਾਰੀਆਂ ਸਮੇਤ ਹਰ ਵਿਅਕਤੀ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਦੀ ਗ੍ਰਿਫਤ ਵਿਚੋਂ ਮੁਕਤ ਹੋਣ ਦੇ ਨੁਕਤੇ ਸਾਂਝੇ ਕੀਤੇ ਜਾ ਰਹੇ ਹਨ। ਇਸ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਸਪੱਸ਼ਟ ਕੀਤਾ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿਚ ਪਹੁੰਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਆਫ਼ਤ ਦੀ ਘੜੀ ਦਾ ਮੁਕਾਬਲਾ ਕਰਨ ਦੇ ਸਮਰੱਥ ਬਨਾਉਣ ਲਈ ਹਰ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪਹੁੰਚ ਕਰਦੀਆਂ ਟੀਮਾਂ ਜਿਥੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਦੀਆਂ ਹਨ, ਉਥੇ ਸੂਬਾ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾ ਕੇ ਲੋਕਾਂ ਨੂੰ ਇਸ ਆਫ਼ਤ ਦੀ ਘੜੀ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਮੁਕਤ ਰਹਿਣ ਲਈ ਪ੍ਰੇਰਿਤ ਕਰ ਰਹੀਆਂ ਹਨ ਤਾਂ ਜ਼ੋ ਲੋਕ ਬੇਖੌਫ ਹੋ ਕੇ ਆਪਣੀ ਜ਼ਿੰਦਗੀ ਬਰਕਰਾਰ ਰੱਖ ਸਕਣ, ਕਿਉਂਕਿ ਕਿਸੇ ਵੀ ਬਿਮਾਰੀ ਜਾਂ ਗੰਭੀਰ ਸਥਿਤੀ ਦਾ ਮੁਕਾਬਲਾ ਬੇਖੌਫ ਹੋ ਕੇ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਡਾਕਟਰ ਕਵਿਤਾ ਸਿੰਘ, ਡਾਕਟਰ ਐਡੀਸਨ ਐਰਿਕ, ਡਾਕਟਰ ਨੀਲੂ ਚੁੱਘ , ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਵਿੱਕੀ ਕੁਮਾਰ ਹਾਜ਼ਰ ਸੀ।