Menu

ਪੰਜਾਬ ਦੇ ਡੀਸੀ ਦਫਤਰਾਂ ਤੇ ਤਹਿਸੀਲਾਂ ਚ ਅੱਜ ਵੀ ਨਹੀਂ ਹੋਵੇਗਾ ਕੰਮ

26 ਜੁਲਾਈ 2023-ਪੰਜਾਬ ਦੇ ਡੀਸੀ ਦਫਤਰਾਂ ਤੇ ਤਹਿਸੀਲਾਂ ਚ ਅੱਜ ਵੀ ਕੰਮ ਨਹੀਂ ਹੋਵੇਗਾ। ਸਾਰੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਲਈ ਹੈ। ਸਾਰੇ ਮੁਲਾਜ਼ਮ ਰੋਪੜ ਵਿਚ ਇਕੱਠਾ ਹੋਣਗੇ ਤੇ ਪੂਰੇ ਸ਼ਹਿਰ ਵਿਚ ਰੋਸ ਰੈਲੀ ਕਰਨਗੇ। ਇਸ ਦੇ ਬਾਅਦ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਣਗੇ।ਦੱਸ ਦੇਈਏ ਕਿ ਮੁਲਾਜ਼ਮਾਂ ਨੇ ਕਮਲ ਛੋੜ ਹੜਤਾਲ ਕੀਤੀ ਸੀ। ਮੁਲਾਜ਼ਮਾਂ ਦੇ ਹੜਤਾਲ ‘ਤੇ ਜਾਣ ਕਾਰਨ ਰਜਿਸਟਰੀਆਂ ਤੋਂ ਲੈ ਕੇ ਪ੍ਰਮਾਣ ਪੱਤਰਾਂ, ਲਾਇਸੈਂਸ, ਆਰਸੀ ਵਗੈਰਾ ਸਾਰਾ ਕੰਮ ਰੁਕ ਗਿਆ ਹੈ। ਸਰਕਾਰ ਦੇ ਖਜ਼ਾਨੇ ਨੂੰ ਵੀ ਰੋਜ਼ਾਨਾ ਲੱਖਾਂ ਦਾ ਘਾਟਾ ਪੈ ਰਿਹਾ ਹੈ। ਮੁਲਾਜ਼ਮ ਇਸ ਗੱਲ ‘ਤੇ ਅੜੇ ਹੋਏ ਹਨ ਕਿ ਰੋਪੜ ਦੇ ਵਿਧਾਇਕ ਨੇ ਤਹਿਸੀਲ ਵਿਚ ਜਾ ਕੇ ਮੁਲਾਜ਼ਮਾਂ ਨਾਲ ਜੋ ਵਿਵਹਾਰ ਕੀਤਾ ਸੀ, ਉਹ ਉਸ ਲਈ ਜਨਤਕ ਮਾਫੀ ਮੰਗਣ।

ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਮੁਲਾਜ਼ਮਾਂ ਦਾ ਅਪਮਾਨ ਨਹੀਂ ਕਰਨ ਦਿੱਤਾ ਜਾਵੇਗਾ। ਰੋਪੜ ਦੇ ਵਿਧਾਇਕ ਨੇ ਜਿੱਥੇ ਮੁਲਾਜ਼ਮਾਂ ਦੀ ਬੇਇੱਜ਼ਤੀ ਕੀਤੀ ਹੈ, ਉੱਥੇ ਹੀ ਆਪਣੇ ਨਿੱਜੀ ਦਫ਼ਤਰ ਵਿੱਚ ਸਰਕਾਰੀ ਰਿਕਾਰਡ ਹਾਸਿਲ ਕਰਕੇ ਨਾਜਾਇਜ਼ ਕੰਮ ਵੀ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਉਦੋਂ ਤੱਕ ਕੰਮ ਬੰਦ ਰੱਖਿਆ ਜਾਵੇਗਾ ਜਦੋਂ ਤੱਕ ਸਰਕਾਰ ਦੀ ਨੀਂਦ ਨਹੀਂ ਟੁੱਟਦੀ ਤੇ ਉਹ ਆਪਣੇ ਵਿਧਾਇਕ ਨੂੰ ਮਾਫ ਮੰਗਣ ਲਈ ਨਹੀਂ ਕਹਿੰਦੇ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans