Menu

ਹੜ੍ਹ ਪ੍ਰਭਾਵਿਤ ਪਿੰਡਾਂ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ : ਡਾ. ਸ਼ਰਨਜੀਤ ਕੌਰ

27, ਜੁਲਾਈ : ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੇ ਸੁਪਰਵਿਜਨ ਕਰਨ ਲਈ ਸਟੇਟ ਤੋਂ ਡੀਡੀਐਚਓ ਡਾ. ਸ਼ਰਨਜੀਤ ਕੌਰ ਵਲੋਂ ਫ਼ਾਜ਼ਿਲਕਾ ਦੀ ਵਿਜਿਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਸਿਵਲ ਸਰਜਨ ਫ਼ਾਜ਼ਿਲਕਾ ਡਾ. ਸਤੀਸ਼ ਕੁਮਾਰ ਗੋਇਲ ਦੀ ਅਗਵਾਈ ਵਿੱਚ ਸਿਵਲ ਸਰਜਨ ਦਫ਼ਤਰ ਵਿਖੇ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਬਿਤਾ ਅਤੇ ਡੀਐਫਪੀਓ ਡਾ. ਕਵਿਤਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

          ਡਾ. ਸ਼ਰਨਜੀਤ ਕੌਰ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ 2 ਸਿਹਤ ਬਲਾਕਾਂ ਦੇ ਜਿਹੜੇ ਪਿੰਡ ਹੜ੍ਹਾਂ ਦੇ ਪਾਣੀਆਂ ਦੀ ਮਾਰ ਹੇਠ ਹਨ ਬਾਰੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲਗਾਏ ਜਾ ਰਹੇ ਮੈਡੀਕਲ ਜਾਂਚ ਕੈਂਪ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਔਖੀ ਘੜੀ ਵਿੱਚ ਲੋਕਾਂ ਦੀ ਸਿਹਤ ਦਾ ਪੂਰਨ ਖਿਆਲ ਰੱਖਣ ਲਈ ਵਿਭਾਗ ਦੇ ਅਧਿਕਾਰੀ ਕਰਮਚਾਰੀ ਲਗਾਤਾਰ ਜੋ ਮੈਡੀਕਲ ਕੈਂਪ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਦੇ ਰਹੇ ਹਨ ਬਹੁਤ ਹੀ ਪ੍ਰਸ਼ੰਸਾਜਨਕ ਕਾਰਜ ਹੈ।

          ਇਸ ਮੌਕੇ ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਦੱਸਿਆ ਕਿ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਕਰਕੇ ਪੈਦਾ ਹੋਣਾ ਵਾਲੀਆਂ ਬਿਮਾਰੀਆਂ ਦੀ ਸੁਪਰਵਿਜਨ ਕਰਨ ਲਈ ਸਟੇਟ ਪੱਧਰ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜਿਲ੍ਹਿਆਂ ਦੀ ਜਿੰਮੇਵਾਰੀ ਸੌਂਪੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਲਈ ਡਾ. ਸ਼ਰਨਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ।

          ਉਨ੍ਹਾਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਹਤ ਵਿਭਾਗ ਦੇ 2 ਬਲਾਕ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਤੇ ਡੱਬਵਾਲਾ ਕਲਾਂ ਦੇ ਕੁਝ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਲੋਕਾਂ ਲਈ ਬਣੇ ਰਾਹਤ ਕੈਂਪ ਵਿੱਚ ਮੈਡੀਕਲ ਕੈਂਪ ਲਗਾ ਕੇ ਸਹਿਯੋਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਜਿੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ, ਉਥੇ ਹੀ ਆਈਐਏ ਤੇ ਨੀਮਾ ਵਲੋਂ ਵਿਭਾਗ ਦਾ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ।

          ਇਸ ਮੌਕੇ ਡਾ. ਸੰਦੀਪ ਕੌਰ ਖੋਸਾ, ਜਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸੁਨੀਤਾ ਕੰਬੋਜ, ਮਾਸ ਮੀਡੀਆ ਵਿੰਗ ਤੋਂ ਹਰਮੀਤ ਸਿੰਘ ਆਦਿ ਹਾਜ਼ਰ ਸਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40491 posts
  • 0 comments
  • 0 fans