Menu

ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ-ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌ.ਤ

28 ਜੁਲਾਈ 2023-ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀਆਂ ਹੋਣ ਵਾਲੀਆਂ ਮੌ.ਤ ਦੀਆਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਨੰਗਲ ਫੀਂਦਾ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਪਿਛਲੇ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬਰੰਪਟਨ ਵਿਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ ਤੇ ਹੁਣ ਇਸ ਤਰ੍ਹਾਂ ਸ਼ੱਕੀ ਹਾਲਾਤਾਂ ਵਿਚ ਮੌਤ ਹੋਣ ਨਾਲ ਪੂਰਾ ਪਰਿਵਾਰ ਸਦਮੇ ਵਿਚ ਹੈ।ਭੁਪਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੀ ਕਾਰ ਤੋਂ ਘਰ ਦਾ ਸਾਮਾਨ ਲੈਣ ਗਿਆ ਸੀ ਤੇ ਹੁਣ ਉਹ ਨਾ ਤਾਂ ਘਰ ਪਰਤਿਆ ਹੈ ਤੇ ਨਾ ਹੀ ਫੋਨ ਚੁੱਕ ਰਿਹਾ ਹੈ। ਜਦੋਂ ਇਸ ਦੀ ਸੂਚਨਾ ਕੈਨੇਡਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਭੁਪਿੰਦਰ ਦੀ ਕਾਰ ਸੜਕ ਕਿਨਾਰੇ ਤੋਂ ਬਰਾਮਦ ਕੀਤੀ ਗਈ ਜਿਸ ਵਿਚ ਭੁਪਿੰਦਰ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ। ਜਦੋਂ ਕਾਰ ਖੋਲ੍ਹ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਭੁਪਿੰਦਰ ਆਪਣੇ ਪਿੱਛੇ ਪਤਨੀ ਤੇ ਧੀ ਨੂੰ ਛੱਡ ਗਿਆ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans