Menu

ਡਿਪਟੀ ਕਮਿਸ਼ਨਰ ਨੇ ਸਰਹੱਦੀ ਪਿੰਡਾਂ ਵਿਚ ਹੜ੍ਹਾਂ ਦੀ ਤਾਜਾ ਸਥਿਤੀ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

28, ਜੁਲਾਈ – ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਰਹੱਦੀ ਪਿੰਡਾਂ ਵਿਚ ਹੜ੍ਹਾਂ ਦੀ ਤਾਜਾ ਸਥਿਤੀ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ  ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਹਰ ਹੀਲੇ ਮੰਗ ਅਨੁਸਾਰ ਰਾਹਤ ਸਮੱਗਰੀ ਪਹੁੰਚਾਈ ਜਾਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੁੰ ਕਿਹਾ ਕਿ ਪਿੰਡ ਤੇਜਾ ਰੁਹੇਲਾ, ਚੱਕ ਰੁਹੇਲਾ, ਮੁਹਾਰ ਜਮਸ਼ੇਰ ਅਤੇ ਦੋਨਾ ਨਾਨਕਾ ਜਿਥੇ ਪਾਣੀ ਕਾਫੀ ਮਾਤਰਾ ਵਿਚ ਆ ਚੁੱਕਿਆ ਹੈ, ਪਿੰਡਾਂ ਦੇ ਲੋਕਾਂ ਨੁੰ ਰਾਹਤ ਕੈਂਪਾਂ ਵਿਚ ਆਉਣ ਲਈ ਅਪੀਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਚ ਉਨ੍ਹਾਂ ਲਈ ਹਰ ਪ੍ਰਕਾਰ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਪਰਿਵਾਰ ਪਿੰਡ ਛੱਡ ਕੇ ਨਹੀਂ ਆਉਣਾ ਚਾਹੁੰਦਾ, ਉਨ੍ਹਾਂ ਤੱਕ ਵੀ ਅਧਿਕਾਰੀ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਪੁੱਜਦੀ ਕਰਨੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡ ਵਰਕਸ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ ਜ਼ੋ ਕਿ ਫਾਜ਼ਿਲਕਾ ਜ਼ਿਲੇ੍ਹ ਵਿਚ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਮੂਹ ਵਿਭਾਗਾਂ ਦੇ ਅਧਿਕਾਰੀ ਆਪੋ-ਆਪਣੀਆਂ ਡਿਉਟੀਆਂ ਪ੍ਰਤੀ ਸੁਚੇਤ ਰਹਿਣ ਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਕਾਰਜਸ਼ੀਲ ਰਹਿਣ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਵਿਖੇ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਹਰ ਸਮੇਂ ਮੌਜੂਦ ਰਹਿਣ, ਪਸ਼ੂਆਂ ਲਈ ਚਾਰਾ, ਪੱਠੇ, ਪਿੰਡਾਂ ਵਿਚ ਫੌਗਿੰਗ, ਆਵਾਜਾਈ ਲਈ ਟਰੈਕਟਰ—ਟਰਾਲੀਆਂ ਆਦਿ ਹੋਰ ਰਾਹਤ ਸਮੱਗਰੀ ਆਦਿ ਦੇ ਇੰਤਜਾਮ ਪਹਿਲਾਂ ਤੋਂ ਹੀ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ)  ਅਮਿਤ ਕੁਮਾਰ ਪਾਂਚਾਲ, ਐਸ.ਡੀ.ਐਮ.  ਨਿਕਾਸ ਖੀਚੜ, ਸਹਾਇਕ ਕਮਿਸ਼ਨਰ  ਸਾਰੰਗਪ੍ਰੀਤ ਸਿੰਘ, ਐਸ.ਪੀ. ਮੋਹਨ ਲਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਅਵਿਨਾਸ਼ ਚੰਦਰ ਤੇ ਅੰਜੂ ਬਾਲਾ, ਬੀ.ਐਸ.ਐਫ., ਆਰਮੀ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗੀ ਅਧਿਕਾਰੀ ਮੌਜੂਦ ਸਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans