Menu

ਸਿਹਤ ਵਿਭਾਗ ਵੱਲੋਂ ਬਕੈਣਵਾਲਾ, ਡੰਗਰਖੇੜਾ ਅਤੇ ਖੀਪਾਂਵਾਲੀ ਵਿਖੇ ਲਗਾਏ ਡੇਂਗੂ ਜਾਗਰੂਕਤਾ ਕੈਂਪ

28, ਜੁਲਾਈ – ਸਿਵਲ ਸਰਜਨ ਫ਼ਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐੱਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ‘ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਬੱਕੈਣ ਵਾਲਾ, ਡੰਗਰਖੇੜਾ ਅਤੇ ਖਿੱਪਾਂਵਾਲੀ  ਵਿੱਚ ਜਾਗਰੂਕਤਾ ਕੈਂਪ ਲਗਾਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਬਲਾਕ ਖੂਈਖੇੜਾ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਂਦਾ ਹੈ। ਇਸ ਦਿਨ ਸਾਰੇ ਲੋਕਾਂ ਅਤੇ ਬੱਚਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਕੂਲਰਾਂ, ਪਾਣੀ ਦੀਆਂ ਡਿੱਗੀਆਂ ਆਦਿ ਨੂੰ ਇੱਕ ਦਿਨ ਲਈ ਖਾਲੀ ਰੱਖਣ ਤਾਂ ਜੋ ਡੇਂਗੂ ਦੇ ਮੱਛਰ ਪੈਦਾ ਨਾ ਹੋ ਸਕਣ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਬਰਤਨਾਂ ਵਿੱਚ ਸਾਫ਼ ਪਾਣੀ ਨੂੰ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਵਿੱਚ ਨਹੀਂ ਸਗੋਂ ਸਾਫ਼ ਪਾਣੀ ਵਿੱਚ ਫੈਲਦਾ ਹੈ ਅਤੇ ਦਿਨ ਦੇ ਸਮਾਂ ਦੌਰਾਨ ਕੱਟਦਾ ਹੈ।

 ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਇਸ ਤੋਂ ਇਲਾਵਾ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ ਦੀਆਂ ਟਰੇਆਂ ਅਤੇ ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਲਾਰਵੇ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਇਸ ਮੌਕੇ ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਹੈਲਥ ਵਰਕਰ ਰਜਿੰਦਰ ਕੁਮਾਰ, ਕਵਲਦੀਪ, ਵਿਕਰਮਜੀਤ ਸਿੰਘ, ਸੀਐਚਓ ਪ੍ਰਵੀਨ ਰਾਏ, ਓਮ ਪ੍ਰਕਾਸ਼, ਪੂਨਮ ਰਾਣੀ, ਏਐਨਐਮ ਸਰੋਜ ਬਾਲਾ ਆਸ਼ਾ ਵਰਕਰ, ਆਂਗਣਵਾੜੀ ਵਰਕਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans