Menu

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਵਿਧਾ ਲਈ ਰਾਹਤ ਕੇਂਦਰ ਕਾਰਜਸ਼ੀਲ- ਡਾ. ਸੇਨੂੰ ਦੁੱਗਲ

29, ਜੁਲਾਈ – ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਠਹਿਰਣ ਲਈ ਜਿਥੇ ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ, ਉਥੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਰਾਹਤ ਕੇਂਦਰਾਂ ਅਤੇ ਪਿੰਡਾਂ ਵਿਖੇ ਹਰ ਸਮੇਂ ਮੌਜੂਦ ਰਹਿੰਦੇ ਹਨ ਤੇ ਲੋਕਾਂ ਨੂੰ ਲੋੜ ਅਨੁਸਾਰ ਸੁਵਿਧਾਵਾਂ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਹੜ੍ਹ ਰਾਹਤ ਕੈਂਪ ਬਣਾਏ ਗਏ ਹਨ ਜ਼ਿਨ੍ਹਾਂ ਵਿਚੋਂ ਸਮੇਂ ਦੀ ਲੋੜ ਅਨੁਸਾਰ 5 ਹੜ੍ਹ ਰਾਹਤ ਕੈਂਪ ਕਾਰਜਸ਼ੀਲ ਹਨ, ਜੇਕਰ ਆਉਣ ਵਾਲੇ ਸਮੇਂ ਵਿਚ ਹੋਰ ਲੋੜ ਪੈਂਦੀ ਹੈ ਤਾਂ ਬਾਕੀ ਰਾਹਤ ਕੈਂਪ ਵੀ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ 5 ਹੜ੍ਹ ਰਾਹਤ ਕੈਂਪ ਪਿੰਡ ਮੌਜਮ, ਆਸਫ ਵਾਲਾ,ਹਸਤਾ ਕਲਾਂ, ਸੰਤ ਕਬੀਰ ਪੋਲੀਟੈਕਨਿਕ ਕਾਲਜ ਫ਼ਾਜ਼ਿਲਕਾ ਅਤੇ ਸਲੇਮਸ਼ਾਹ ਵਿਖੇ ਬਣਾਏ ਗਏ ਹਨ, ਜਿਥੇ ਲੋਕ ਆ ਕੇ ਸੁਰੱਖਿਅਤ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹ ਰਾਹਤ ਕੈਂਪਾਂ ਵਿਚ ਮੈਡੀਕਲ ਟੀਮਾਂ, ਵੈਟਰਨਰੀ ਟੀਮਾਂ, ਖਾਣੇ, ਪੀਣ ਵਾਲੇ ਪਾਣੀ, ਬਿਜਲੀ, ਪਸ਼ੂਆਂ ਲਈ ਹਰਾ ਚਾਰ, ਪੱਠੇ ਆਦਿ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਅਧਿਕਾਰੀਆਂ ਵੱਲੋਂ ਵਾਰ-ਵਾਰ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਰਾਹਤ ਕੈਂਪਾਂ ਵਿਖੇ ਆ ਕੇ ਠਹਿਰ ਸਕਦੇ ਹਨ, ਰਾਹਤ ਕੈਂਪਾਂ ਉਨ੍ਹਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਮੈਡੀਕਲ ਸਮੇਤ ਹਰੇਕ ਲੋੜੀਂਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਪਸ਼ੂ ਪਾਲਕਾਂ ਦੇ ਪਸ਼ੂਆਂ ਲਈ ਹਰ ਯੋਗ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰਾਹਤ ਕੈਂਪ ਮੌਜਮ ਦੇ ਨੋਡਲ ਅਫ਼ਸਰ ਕਾਰਜ ਸਾਧਕ ਅਫ਼ਸਰ ਮੰਗਤ ਰਾਮ 94631-14464, ਆਸਫ ਵਾਲਾ ਦੇ ਨੋਡਲ ਅਫਸਰ ਐਸ.ਡੀ.ਓ ਮੰਡੀ ਬੋਰਡ ਨਿਰਪਰਿੰਦਰ ਸਿੰਘ 75080—97510, ਹਸਤਾ ਕਲਾਂ ਦੇ ਨੋਡਲ ਅਫਸਰ ਐਸ.ਡੀ.ਓ ਪੰਚਾਇਤੀ ਰਾਜ  ਮਨਪ੍ਰੀਤ ਕੰਬੋਜ਼ 98887-25841, ਸੰਤ ਕਬੀਰ ਪੋਲੀਟੈਕਨਿਕ ਕਾਲਜ ਫ਼ਾਜ਼ਿਲਕਾ ਦੇ ਨੋਡਲ ਅਫ਼ਸਰ ਸਾਹਿਲ ਗਗਨੇਜਾ ਕਾਰਜਕਾਰੀ ਇੰਜੀਨੀਅਰ ਮੰਡੀਕਰਨ ਬੋਰਡ 97802-60934 ਅਤੇ ਰਾਹਤ ਕੇਂਦਰ ਸਲੇਮਸ਼ਾਹ ਦੇ ਨੋਡਲ ਅਫ਼ਸਰ  ਬਜਰੰਗ ਬਲੀ ਭੂਮੀ ਰੱਖਿਆ ਅਫ਼ਸਰ 97727-39609 ਤਾਇਨਾਤ ਕੀਤੇ ਹੋਏ ਹਨ, ਰਾਹਤ ਕੇਂਦਰਾਂ ਨੂੰ ਲੈ ਕੇ ਕਿਸੇ ਵੀ ਸਹਾਇਤਾ ਲਈ ਨੋਡਲ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸੰਬੰਧੀ ਕਿਸੇ ਵੀ ਸਹਾਇਤਾ ਲਈ 24 ਘੰਟੇ ਚੱਲ ਰਹੇ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦੇ ਫ਼ੋਨ ਨੰਬਰ 01638-262153 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans