Menu

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ -ਡਿਪਟੀ ਕਮਿਸ਼ਨਰ

30, ਜੁਲਾਈ – ਫ਼ਾਜ਼ਿਲਕਾ ਦੇ ਸਤਲੁਜ਼ ਕਰੀਕ ਦੇ ਪਾਰ ਦੇ ਪਿੰਡ ਜਿੱਥੇ ਖੇਤਾਂ ਵਿਚ ਪਾਣੀ ਭਰ ਗਿਆ ਹੈ,  ਉੱਥੇ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਮਨੁੱਖਾਂ ਦੇ ਨਾਲ-ਨਾਲ ਜਾਨਵਰਾਂ ਦੀ ਮਦਦ ਲਈ ਵੀ ਉਪਰਾਲੇ ਲਗਾਤਾਰ ਜਾਰੀ ਹਨ। ਜਿੰਨ੍ਹਾਂ ਖੇਤਾਂ ਵਿਚ ਪਾਣੀ ਭਰ ਗਿਆ, ਜਿੱਥੇ  ਖੜੇ ਹਰੇ ਚਾਰੇ ਦੀ ਕਟਾਈ ਸੰਭਵ ਨਹੀਂ ਰਹੀ ਹੈ, ਉਥੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਪਸ਼ੂ ਪਾਲਕਾਂ ਨੂੰ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਪਸ਼ੂਆਂ ਲਈ ਚਾਰੇ ਦੀ ਵੰਡ ਜ਼ਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ ਉਥੇ ਬਹੁਤ ਸਾਰੇ ਹੋਰ ਆਸ-ਪਾਸ ਦੇ ਪਿੰਡਾਂ ਤੋਂ ਵੀ ਕਿਸਾਨ ਵੀਰ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਮਦਦ ਲਈ ਚਾਰਾ ਲੈ ਕੇ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡ ਰੇਤੇਵਾਲੀ ਭੈਣੀ ਅਤੇ ਝੰਗੜਭੈਣੀ ਆਦਿ ਪਿੰਡਾਂ ਵਿੱਚ ਪਸ਼ੂ ਪਾਲਕਾਂ ਦੀ ਲੋੜ ਅਨੁਸਾਰ ਚਾਰਾ ਅਤੇ ਹੜ੍ਹ ਪੀੜਤ ਲੋਕਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡ ਦੋਨਾ ਨਾਨਕਾ ਵਿਖੇ ਪਿੰਡ ਵਾਸੀਆਂ ਦੀ ਮੰਗ ਮੁਤਾਬਕ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੀ ਇੰਨ੍ਹਾਂ ਪਿੰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ ਜੋ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਦਾ ਵੀ ਇਲਾਜ  ਕਰ ਰਹੀਆਂ ਹਨ। ਉਨ੍ਹਾਂ  ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੜ੍ਹਾਂ ਸੰਬੰਧੀ ਕਿਸੇ ਵੀ ਸਹਾਇਤਾ ਲਈ 24 ਘੰਟੇ ਚੱਲਣ ਵਾਲੇ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦੇ ਫ਼ੋਨ ਨੰਬਰ 01638-262153 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans