Menu

ਚੰਡੀਗੜ੍ਹ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ ਨੂੰ ਦਫਤਰ ਲਈ ਪਲਾਟ ਅਲਾਟ ਕਰਨ ਤੋਂ ਕੀਤੀ ਨਾਂਹ

ਚੰਡੀਗੜ੍ਹ: 2 ਅਗਸਤ 2023-ਚੰਡੀਗੜ੍ਹ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ ਪੰਜਾਬ ਵਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਇਕ ਦਫ਼ਤਰ ਲਈ ਜ਼ਮੀਨ ਦੇਣ ਦੀ ਬੇਨਤੀ ਨੂੰ ਇਹ ਕਹਿੰਦੇ ਹੋਏ ਠੁਕਰਾ ਦਿਤਾ ਹੈ ਕਿ ਪਾਰਟੀ ਅਜਿਹੀ ਅਲਾਟਮੈਂਟ ਲਈ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਹੈ। ਇਸ ਦੀ ਪੁਸ਼ਟੀ ਕਰਦਿਆਂ ਯੂ.ਟੀ. ਪ੍ਰਸ਼ਾਸਨ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਸੋਧੀ ਹੋਈ ਨੀਤੀ ਅਨੁਸਾਰ ਕੋਈ ਸਿਆਸੀ ਪਾਰਟੀ ਸ਼ਹਿਰ ਵਿਚ ਅਪਣੇ ਦਫ਼ਤਰ ਲਈ ਜ਼ਮੀਨ ਉਦੋਂ ਹੀ ਪ੍ਰਾਪਤ ਕਰ ਸਕਦੀ ਹੈ, ਜੇਕਰ ਉਹ ਦੋ ਸ਼ਰਤਾਂ ਨੂੰ ਪੂਰਾ ਕਰਦੀ ਹੈ।

ਪਹਿਲੀ ਸ਼ਰਤ ਇਹ ਹੈ ਕਿ ਉਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਚਾਹੀਦਾ ਹੈ ਅਤੇ ਦੂਜੀ ਸ਼ਰਤ ਅਨੁਸਾਰ ਪਾਰਟੀ ਕੋਲ ਚੰਡੀਗੜ੍ਹ ਤੋਂ ਪਿਛਲੇ 20 ਸਾਲਾਂ ਵਿਚ ਸੰਸਦ ਮੈਂਬਰ ਹੋਣਾ ਲਾਜ਼ਮੀ ਹੈ। ਧਰਮਪਾਲ ਨੇ ਕਿਹਾ, “ਆਪ ਇਕ ਰਾਸ਼ਟਰੀ ਪਾਰਟੀ ਹੈ, ਪਰ ਉਹ ਦੂਜੀ ਸ਼ਰਤ ਨੂੰ ਪੂਰਾ ਨਹੀਂ ਕਰਦੀ, ਜਿਸ ਤੋਂ ਬਾਅਦ ਬੇਨਤੀ ਨੂੰ ਰੱਦ ਕਰ ਦਿਤਾ ਗਿਆ ਹੈ”।ਇਸ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਵਾਰ ਪੱਤਰ ਲਿਖ ਕੇ ‘ਆਪ’ ਦੇ ਦਫ਼ਤਰ ਲਈ ਯੂ.ਟੀ. ਵਿਚ ਇਕ “ਢੁਕਵਾਂ” ਪਲਾਟ ਅਲਾਟ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿਤਾ ਸੀ ਕਿ ‘ਆਪ’ ਇਕ ਰਾਸ਼ਟਰੀ ਪਾਰਟੀ ਹੈ ਅਤੇ ਪੰਜਾਬ ਵਿਚ ਭਾਰੀ ਬਹੁਮਤ ਨਾਲ ਸੱਤਾ ਵਿਚ ਹੈ। ਉਨ੍ਹਾਂ ਦਸਿਆ ਸੀ ਕਿ, “ਸੂਬੇ ਦੇ ਸਾਰੇ ਸੱਤ ਰਾਜ ਸਭਾ ਮੈਂਬਰ ‘ਆਪ’ ਨਾਲ ਸਬੰਧਤ ਹਨ। ਚੰਡੀਗੜ੍ਹ (ਮਿਉਂਸੀਪਲ ਕਾਰਪੋਰੇਸ਼ਨ) ਵਿਚ, 35 ਕੌਂਸਲਰਾਂ ਵਿਚੋਂ, ਸਾਡੇ ਕੋਲ 14 ਹਨ। ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਵਿਚ ਸਭ ਤੋਂ ਵੱਧ ਹਰਮਨਪਿਆਰੀ ਪਾਰਟੀ ਹੈ ”।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans