Menu

ਡਿਪਟੀ ਕਮਿਸ਼ਨਰ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਰਾਹਤ ਲਈ ਸੌਂਪਿਆ 50 ਹਜ਼ਾਰ ਰੁਪਏ ਦਾ ਚੈੱਕ

02, ਅਗਸਤ – ਪਿਛਲੇ ਦਿਨੀ ਆਈਆਂ ਭਾਰੀ ਬਾਰਿਸ਼ਾਂ ਕਾਰਨ ਹੜ੍ਹਾਂ ਦੀ ਮਾਰ ਹੇਠ ਆਏ ਸਰਹੱਦੀ ਪਿੰਡਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵੱਲੋਂ ਲਗਾਤਾਰ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਜਿਸ ਨੂੰ ਵੇਖਦਿਆਂ ਕਾਫੀ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਈਆਂ ਹਨ ਤੇ ਉਨ੍ਹਾਂ ਵੱਲੋਂ ਲੋੜੀਂਦੀ ਸੇਵਾ ਨਿਭਾਈ ਜਾ ਰਹੀ  ਹੈ। ਇਸੇ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ  ਡਾ. ਸੇਨੂੰ ਦੁੱਗਲ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਹੜ੍ਹ ਪੀੜਤਾਂ ਦੀ ਰਾਹਤ ਲਈ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦੀ ਸਾਰ ਲਈ ਜਾ ਰਹੀ  ਹੈ ਤੇ ਹਰੇਕ ਪ੍ਰਕਾਰ ਦੀ ਲੋੜੀਂਦੀ ਰਾਹਤ ਸਮੱਗਰੀ ਚਾਹੇ ਉਹ ਰਾਸ਼ਨ ਕਿੱਟਾਂ ਦੇ ਰੂਪ ਵਿਚ, ਰੋਜਮਰਾਂ ਦੀ ਵਸਤੂਆਂ ਦੇ ਰੂਪ ਵਿਚ, ਮਨੁੱਖੀ ਸਿਹਤ ਲਈ ਮੈਡੀਕਲ ਸੁਵਿਧਾਵਾਂ, ਪਸ਼ੁਆਂ ਦੇ ਲਈ ਹਰਾ ਚਾਰਾ ਤੇ ਪੱਠੇ ਅਤੇ ਮੈਡੀਕਲ ਇਲਾਜ, ਕਿਸਾਨਾਂ ਲਈ ਪਨੀਰੀ ਦਾ ਪ੍ਰਬੰਧ ਆਦਿ ਪਿੰਡ ਵਾਸੀਆਂ ਦੀ ਲੋੜ ਮੁਤਾਬਕ ਹਰੇਕ ਸੁਵਿਧਾ ਮੁਹੱਈਆ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਵਿਤੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲੋਕਾਂ ਦੀ ਇਸ ਔਖੀ ਘੜੀ ਵਿਚ ਸਹਾਇਤਾ ਕਰਨਾ ਬਹੁਤ ਹੀ ਸਲਾਘਾਯੋਗ ਕਦਮ ਹੈ।ਉਨ੍ਹਾਂ ਹੋਰਨਾ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅੱਗੇ ਆਉਣ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਕਿਸੇ ਵੀ ਰੂਪ ਵਿਚ ਮਦਦ ਕਰਨ ਤਾਂ ਜ਼ੋ ਇਸ ਔਖੀ ਘੜੀ ਵਿਚ ਉਨ੍ਹਾਂ ਦਾ ਸਹਾਰਾ ਬਣਿਆ ਜਾ ਸਕੇ।
ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੀ.ਆਰ. ਸ਼ੰਕਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਧਾਨ ਰਾਜ ਕ੍ਰਿਸ਼ਨ ਜ਼ੋਸਨ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ, ਜ਼ਿਲ੍ਹਾ ਕੈਸ਼ੀਅਰ ਪ੍ਰਸ਼ੋਤਮ ਸ਼ਰਮਾ, ਜ਼ਿਲ੍ਹਾ ਸਲਾਹਕਾਰ ਰਵਿੰਦਰ ਸ਼ਰਮਾ, ਬਲਾਕ ਫ਼ਾਜ਼ਿਲਕਾ ਪ੍ਰਧਾਨ ਤਜਿੰਦਰ ਸ਼ਰਮਾ, ਬਲਾਕ ਰੋੜਾਂ ਵਾਲੀ ਪ੍ਰਧਾਨ ਮਲਕੀਤ ਸਿੰਘ, ਬਲਾਕ ਸੀਤੋ ਗੁਨੋ ਤੋਂ ਸੰਦੀਪ ਕੁਮਾਰ, ਬਲਾਕ ਫ਼ਾਜ਼ਿਲਕਾ-2 ਤੋਂ ਦੇਸ ਰਾਜ, ਬਲਾਕ ਜਲਾਲਾਬਾਦ ਤੋਂ ਜਗਦੀਸ਼ ਕੁਮਾਰ, ਬਲਾਕ ਅਰਨੀਵਾਲਾ ਤੋਂ ਭਜਨ ਲਾਲ, ਬਲਾਕ ਅਮਰਪੁਰਾ ਤੋਂ ਸਕੱਤਰ ਚਿੰਰਜੀ ਲਾਲ, ਮੰਡੀ ਰੋੜਾਂ ਵਾਲੀ ਕੈਸ਼ੀਅਰ ਬਲਵਿੰਦਰ ਸਿੰਘ ਆਦਿ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਇਹ ਚੈੱਕ ਸੌਂਪਿਆ ਗਿਆ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans