Menu

ਅਕਾਲੀ ਦਲ ਨੇ ਪੰਜਾਬ ’ਚ ਸਰਕਾਰੀ ਏਜੰਸੀਆਂ ਵੱਲੋਂ ਲਗਾਤਾਰ ਸਿੱਖ ਜਥੇਬੰਦੀਆਂ ’ਤੇ ਛਾਪੇਮਾਰੀ ਕਰਨ ਤੇ ਤੰਗ ਪ੍ਰੇਸ਼ਾਨ ਕਰਨ ’ਤੇ ਚੁੱਕੇ ਸਵਾਲ

ਚੰਡੀਗੜ੍ਹ, 5 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਸਿਰਫ ਸ਼ੱਕ ਦੇ ਆਧਾਰ ’ਤੇ ਸਿੱਖੀ ਨਾਲ ਜੁੜੇ ਅਤੇ ਸਮਾਜ ਭਲਾਈ ਤੇ ਰਾਹਤ ਦੇ ਕੰਮਾਂ ਵਿਚ ਲੱਗੇ ਵਿਅਕਤੀਆਂ ਤੇ ਜਥੇਬੰਦੀਆਂ ’ਤੇ ਲਗਾਤਾਰ ਛਾਪੇਮਾਰੀ ਕਰਨ ’ਤੇ ਸਖ਼ਤ ਪ੍ਰਤੀਕਰਮ ਦਿੱਤਾ।ਇਥੇ ਪਾਰਟੀ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਖਾਲਸਾ ਏਡ ਨਾਲ ਸਬੰਧਤ ਵਿਅਕਤੀਆਂ ਤੇ ਦਫਤਰਾਂ ’ਤੇ ਛਾਪੇਮਾਰੀ ਦੇ ਤਰੀਕੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ।ਪ੍ਰੋ. ਚੰਦੂਮਾਜਰਾ ਨੇ ਸਿੱਖ ਐਨ ਆਰ ਆਈ  ਤਨਮਨਜੀਤ ਸਿੰਘ ਢੇਸੀ ਜੋ ਬ੍ਰਿਟਿਸ਼ ਪਾਰਲੀਮੈਂਟ ਦੇ ਮੌਜੂਦਾ ਮੈਂਬਰ ਹਨ, ਨੂੰ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਜਹਾਜ਼ ਵਿਚ ਸਵਾਰ ਹੋਣ ਤੋਂ ਪਹਿਲਾਂ ਤੰਗ ਪ੍ਰੇਸ਼ਾਨ ਕੀਤਾ ਗਿਆ, ਉਸਦੀ ਵੀ ਨਿਖੇਧੀ ਕੀਤੀ।ਉਹਨਾਂ ਨੇ ਅਜਿਹੀਆਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾਂਵਾਂ ਸਿੱਖਾਂ ਨੂੰ ਕਾਂਗਰਸ ਰਾਜ ਵੇਲੇ ਖਾਸ ਤੌਰ ’ਤੇ ਇੰਦਰਾ ਗਾਂਧੀ ਵੇਲੇ ਵਾਪਰੀਆਂ ਘਟਨਾਵਾਂ ਦੀ ਯਾਦ ਚੇਤੇ ਕਰਵਾਉਂਦੀਆਂ ਹਨ ਜਦੋਂ ਦੇਸ਼ ਦੇ ਸਭ ਤੋਂ ਸਨਮਾਨਤ ਸਿੱਖ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਤੇ ਪ੍ਰਸਿੱਧ ਪੱਤਰਕਾਰ ਖੁਸ਼ਵੰਤ ਸਿੰਘ ਨੂੰ ਦਿੱਲੀ ਵਿਚ ਸਿੱਖ ਵਿਰੋਧੀ ਭੀੜ ਨੇ ਨਿਸ਼ਾਨਾ ਬਣਾਇਆ ਜਾਂ ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਏਸ਼ੀਆਈ ਖੇਡਾਂ ਵੇਲੇ ਕੌਮੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ।

ਉਹਨਾਂ ਕਿਹਾ ਕਿ ਮਾਸੂਮ ਸਿੱਖਾਂ ਖਿਲਾਫ ਸਿਰਫ ਸ਼ੱਕ ਦੇ ਆਧਾਰ ’ਤੇ ਝੂਠੇ ਪਰਚੇ ਦਰਜ ਕਰਨ ਨਾਲ ਸਿੱਖਾਂ ਵਿਚ ਰੋਸ ਦੀ ਭਾਵਨਾਂ ਤੇ ਕੌਮੀ ਮੁੱਖ ਧਾਰਾ ਤੋਂ ਵੱਖ ਹੋਣ ਦੀ ਭਾਵਨਾ ਹੋਰ ਵੱਧ ਜਾਵੇਗੀ। ਉਹਨਾਂ ਕਿਹਾ ਕਿ ਜਦੋਂ ਬਹੁਤ ਹੀ ਸਤਿਕਾਰਯੋਗ ਸਰਦਾਰ ਤਨਮਨਜੀਤ ਸਿੰਘ ਢੇਸੀ ਵਰਗੀਆਂ ਸ਼ਖਸੀਅਤਾਂ ਨੂੰ ਸਿਰਫ ਉਹਨਾਂ ਦੀ ਧਾਰਮਿਕ ਪਛਾਣ ਕਾਰਨ ਨਿਸ਼ਾਨਾ ਬਣਾਇਆ ਜਾਵੇ ਤਾਂ ਸਾਡੇ ਲਈ ਨਿਸ਼ਾਨਾ ਬਣਾਏ ਜਾਣ ਤੇ ਵਿਤਕਰਾ ਕੀਤੇ ਜਾਣ ਦੀ ਭਾਵਨਾ ਪੈਦਾ ਹੋਣੀ ਕੁਦਰਤੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਤੇ ਕੌਮੀ ਹਿੱਤ ਵਿਚ ਵੀ ਨਹੀਂ ਹੈ।ਖਾਲਸਾ ਏਡ ਸਾ਼ਖ਼ਾ ’ਤੇ ਹੋਏ ਹਮਲੇ ਦੀ ਗੱਲ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿਸ਼ੇਸ਼ ਦੇ ਖਿਲਾਫ ਕੋਈ ਸ਼ਿਕਾਇਤ ਆਈ ਹੈ ਤਾਂ ਉਸ ਵਿਅਕਤੀ ਤੋਂ ਸਵਾਲ ਜਵਾਬ ਕੀਤੇ ਜਾ ਸਕਦੇ ਹਨ ਤੇ ਕਾਨੂੰਨ ਮੁਤਾਬਕ ਉਸ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਸੀ ਬਜਾਏ ਕਿ ਸਰਕਾਰੀ ਏਜੰਸੀਆਂ ਵੱਲੋਂ ਖਾਲਸਾ ਏਡ ਦੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਤੇ ਅਜਿਹਾ ਵਿਹਾਰ ਕਰਨ ਦੇ। ਉਹਨਾਂ ਕਿਹਾ ਕਿ ਕਿਸੇ ਇਕ ਵਿਅਕਤੀ ਕਾਰਨ ਮਨੁੱਖਤਾ ਦੀ ਸੇਵਾ ਵਿਚ ਲੱਗੀ ਸਾਰੀ ਜਥੇਬੰਦੀ ਨੂੰ ਬਦਨਾਮ ਕਰਨਾ ਤੇ ਤੰਗ ਪ੍ਰੇਸ਼ਾਨਾ ਕਰਨਾ ਸਹੀ ਨਹੀਂ ਹੈ।

ਉਹਨਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਵਿਤਕਰੇ ਵਾਲੀਆਂ ਕਾਰਵਾਈਆਂ ਰੋਕਣ ਵਾਸਤੇ ਤੁਰੰਤ ਦਖਲ ਦੇਣ ਦੀ ਅਪੀਲ ਵੀ ਕੀਤੀ।ਅਕਾਲੀ ਆਗੂ ਨੇ ਹੋਰ ਕਿਹਾ ਕਿ ਸਿੱਖ ਦੁਨੀਆਂ ਭਰ ਵਿਚ ਕੁਦਰਤੀ ਤੇ ਹੋਰ ਆਫਤਾਂ ਵੇਲੇ ਲੋਕਾਂ ਦੀ ਮਦਦ ਵਾਸਤੇ ਨਿਤਰਣ ਲਈ ਪ੍ਰਸਿੱਧ ਹਨ ਤੇ ਅਜਿਹਾ ਕਰਦਿਆਂ ਉਹ ਕਿਸੇ ਦਾ ਧਰਮ, ਜਾਤ ਜਾਂ ਕੌਮੀ ਪਛਾਣ ਵੀ ਨਹੀਂ ਵੇਖਦੇ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਸਾਨੂੰ ਦਿੱਤੀ ਗਈ ਸਿੱਖਿਆ ਦਾ ਇਹ ਹਿੱਸਾ ਹੈ।ਉਹਨਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਨੇ ਪੰਜਾਬ ਵਿਚ ਹੜ੍ਹਾਂ ਦੌਰਾਨ ਲੋਕਾਂ ਦੀ ਡੱਟ ਕੇ ਮਦਦ ਕੀਤੀ। ਉਹਨਾਂ ਕਿਹਾ ਕਿ ਇਹ ਭਾਵਨਾ ਜੋ ਸਾਨੂੰ ਸਿੱਖ ਫਲਸਫੇ ਤੋਂ ਮਿਲਦੀ ਹੈ, ਹੀ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੀ ਮਾਰਗ ਦਰਸ਼ਕ ਹੈ ਜਿਸ ਕਾਰਨ ਦੁਨੀਆਂ ਭਰ ਵਿਚ ਸਿੱਖ ਮਨੁੱਖਤਾ ਦੀ ਸੇਵਾ ਵਾਸਤੇ ਪ੍ਰਸਿੱਧ ਹਨ। ਉਹਨਾਂ ਕਿਹਾ ਕਿ ਖਾਲਸਾ ਏਡ ਉਹਨਾਂ ਜਥੇਬੰਦੀਆਂ ਵਿਚੋਂ ਇਕ ਹੈ ਜੋ ਮਨੁੱਖਤਾ ਦੀ ਸੇਵਾ ਵਾਸਤੇ ਜਾਣੀਆਂ ਜਾਂਦੀਆਂ ਹਨ। ਇਸ ਲਈ ਸਰਕਾਰ ਨੂੰ ਸਿੱਖ ਸੰਸਥਾਵਾਂ, ਜਥੇਬੰਦੀਆਂ ਤੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੇ ਕਾਰਨ ਦੱਸਣੇ ਚਾਹੀਦੇ ਹਨ।

ਅਕਾਲੀ ਆਗੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹੜ੍ਹਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਸੀ ਜਿਸ ਵਿਚ ਫੈਸਲਾ ਲਿਆ ਗਿਆ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਦੀ ਮਦਦ ਵਾਸਤੇ ਡੱਟ ਕੇ ਨਿਤਰਣਾ ਚਾਹੀਦਾਹੈ।  ਇਸ ਮਗਰੋਂ ਉਹਨਾਂ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਜਾਣ ਤੇ ਪੀੜ੍ਹਤਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਨ।ਉਹਨਾਂ ਕਿਹਾ ਕਿ ਸਿਰਫ ਅਕਾਲੀਆਂ ਨੂੰ ਛੱਡ ਕੇ ਕੋਈ ਵੀ ਹੋਰ ਸਿਆਸੀ ਪਾਰਟੀ ਇਸ ਔਖੇ ਵੇਲੇ ਪੰਜਾਬੀਆਂ ਦੀ ਮਦਦ ਵਾਸਤੇ ਨਹੀਂ ਨਿੱਤਰੀ। ਉਹਨਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਆਦਰਸ਼ਾਂ ’ਤੇ ਚੱਲਣ ਵਾਲੇ ਅਕਾਲੀ ਦਲ ਤੇ ਹੋਰ ਸਿਆਸੀ ਪਾਰਟੀਆਂ ਵਿਚ ਇਹੀ ਫਰਕ ਹੈ।ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੰਕਟ ’ਤੇ ਸੁੱਤੀ ਰਹੀ ਜਦੋਂ ਕਿ ਲੋਕ ਮਦਦ ਵਾਸਤੇ ਚੀਕਾਂ ਮਾਰਦੇ ਰਹੇ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਿਰਫ ਇਕ ਹੀ ਕੰਮ ਕੀਤਾ ਕਿ ਸੰਕਟ ਦੇ ਵੇਲੇ ਉਹਨਾਂ ਤਸਵੀਰਾਂ ਖਿੱਚਵਾਉਣ ਦਾ ਲਾਭ ਲਿਆ ਤੇ ਇਸ ਪਾਰਟੀ ਦੇ ਆਗੂ ਜਾਣ ਬੁੱਝ ਕੇ ਆਪਣੇ ਕਪੜੇ ਭਿਉਂ ਕੇ ਤੇ ਗਾਰੇ ਵਿਚ ਲਿਬੜ ਕੇ ਕੈਮਰਿਆਂ ਮੂਹਰੇ ਤਸਵੀਰਾਂ ਖਿੱਚਵਾਉਂਦੇ ਰਹੇ। ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ।

ਉਹਨਾਂ ਕਿਹਾ ਕਿ ਸਰਕਾਰ ਸ਼੍ਰੋਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਸੇਵਾ ਤੋਂ ਖਿੱਝ ਗਈ ਹੈ ਤੇ ਇਹੀ ਕਾਰਨ ਹੈ ਕਿ ਇਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਰਹੀ ਹੈ ਖਾਸ ਤੌਰ ’ਤੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੇ ਰੋਜ਼ਮੱਰਾ ਦੇ ਕੰਮਾਂ ਵਿਚ ਦਖਲ ਦੇ ਰਹੀ ਹੈ।ਪ੍ਰੋ. ਚੰਦੂਮਾਜਰਾ ਨੇ ਆਨੰਦ ਮੈਰਿਜ ਐਕਟ ਸਮੇਤ ਸਿੱਖ ਧਾਰਮਿਕ ਮਾਮਲਿਆਂ ਵਿਚ ਸਰਕਾਰ ਦਾ ਦਖਲ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਸਿਰਫ ਸ਼੍ਰੋਮਣੀ ਕਮੇਟੀ ਹੀ ਆਨੰਦ ਮੈਰਿਜ ਐਕਟ ਵਿਚ ਸੋਧਾਂ ਦੀ ਸਿਫਾਰਸ਼ ਕਰ ਸਕਦੀ ਹੈ।ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਖਾਲਸਾ ਪੰਥ ਤੇ ਪੰਜਾਬੀਆਂ ਖਿਲਾਫ ਸਰਕਾਰ ਵੱਲੋਂ ਵਰਤੇ ਜਾਂਦੇ ਹੱਥਕੰਡਿਆਂ ਖਿਲਾਫ ਡੱਟ ਕੇ ਖੜ੍ਹੀ ਹੁੰਦੀ ਰਹੀ ਹੈ ਤੇ ਅੱਗੇ ਵੀ ਰਹੇਗੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans