Menu

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ, ਫ਼ਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ

ਚੰਡੀਗੜ੍ਹ/ਫ਼ਿਰੋਜ਼ਪੁਰ, 6 ਅਗਸਤ: (ਗੁਰਨਾਮ ਸਿੱਧੂ/ ਗੁਰਦਰਸ਼ਨ ਸੰਧੂ) – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਅੰਜਾਮ ਦਿੱਤੀਆਂ ਗਈਆਂ।
ਪਹਿਲੀ ਕਾਰਵਾਈ ਬਾਬਤ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਬਾਰੇ ਮਿਲੀ ਸੂਹ ਦੇ ਆਧਾਰ ’ਤੇ ਏ.ਆਈ.ਜੀ. ਐਸ.ਐਸ.ਓ.ਸੀ. ਫ਼ਿਰੋਜ਼ਪੁਰ ਲਖਬੀਰ ਸਿੰਘ ਦੀ ਅਗਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਦੋਂ ਉਹ ਦੋਵੇਂ  ਖੇਪ ਪ੍ਰਾਪਤ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੱਗਾ ਗਿੱਲ ਉਰਫ਼ ਗਗਨ ਉਰਫ਼ ਕਾਲੀ ਵਾਸੀ ਪਿੰਡ ਬਾਰੇ ਕੇ, ਫ਼ਿਰੋਜ਼ਪੁਰ ਅਤੇ ਵੀਰ ਸਿੰਘ ਉਰਫ਼ ਵੀਰੂ ਵਾਸੀ ਮੁਹਾਰ ਸੋਨਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 41.8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲਾਂ– ਦੋ ਪਿਸਤੌਲ 9 ਐਮ.ਐਮ. ਸਮੇਤ ਚਾਰ ਮੈਗਜ਼ੀਨ ਅਤੇ 100 ਕਾਰਤੂਸ ਅਤੇ  .30 ਬੋਰ ਦਾ 1 ਜ਼ਿਗਾਨਾ ਸਮੇਤ ਦੋ ਮੈਗਜ਼ੀਨ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਇਸ ਸੰਬੰਧੀ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਡੀਜੀਪੀ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ’ਤੇ ਆਧਾਰਿਤ ਇੱਕ ਹੋਰ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਜਸਭਿੰਦਰ ਸਿੰਘ ਉਰਫ਼ ਭਿੰਦਾ ਅਤੇ ਜਗਦੀਪ ਸਿੰਘ ਉਰਫ਼ ਭੁੱਚਰ, ਦੋਵੇਂ ਵਾਸੀ ਪਿੰਡ ਦੀਪ ਸਿੰਘ ਵਾਲਾ, ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 36 ਕਿੱਲੋ ਹੈਰੋਇਨ ਬਰਾਮਦ ਕੀਤੀ। ਇਹ ਗ੍ਰਿਫ਼ਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਕਤ ਵਿਅਕਤੀ ਖੇਪ ਬਰਾਮਦ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ।  ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਵੱਖਰਾ ਕੇਸ ਦਰਜ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਹ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਸਪੈਸ਼ਲ ਡੀਜੀਪੀ (ਅੰਦਰੂਨੀ ਸੁਰੱਖਿਆ) ਆਰ.ਐਨ. ਢੋਕੇ ਨੇ ਦੱਸਿਆ ਕਿ ਪੁਲਿਸ ਟੀਮਾਂ ਇਸ ਖੇਪ ਨੂੰ ਭੇਜਣ ਵਾਲੇ ਪਾਕਿਸਤਾਨ ਅਧਾਰਤ ਤਸਕਰਾਂ  ਸਮਤੇ ਤਸਕਰੀ ’ਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦਾ ਖੁਰਾ ਖੋਜਣ ਲਈ ਦੋਵਾਂ ਮਾਮਲਿਆਂ  ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49293 posts
  • 0 comments
  • 0 fans