Menu

‘ਮੇਰੀ ਮਾਟੀ,ਮੇਰਾ ਦੇਸ਼’ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ  ਵਿੱਚ ਖੇਡੇ ਜਾਣਗੇ ਨੁੱਕੜ ਨਾਟਕ- ਜ਼ਿਲ੍ਹਾ ਭਾਸ਼ਾ ਅਫ਼ਸਰ

ਫ਼ਿਰੋਜ਼ਪੁਰ, 6 ਅਗਸਤ (ਗੁਰਨਾਮ ਸਿੱਧੂ/ਗੁਰਦਰਸ਼ਨ ਸੰਧੂ)- ਦੇਸ਼ ਇਸ ਸਾਲ 15 ਅਗਸਤ ਨੂੰ ਸੁਤੰਤਰਤਾ ਦਿਵਸ ਧੂਮ ਧਾਮ ਨਾਲ ਮਨਾ ਰਿਹਾ ਹੈ। ਭਾਰਤ ਸਰਕਾਰ ਵੱਲੋਂ ਇਸ ਮੌਕੇ ‘ਤੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਵੀਰਾਂ  ਨੂੰ ਸ਼ਰਧਾਂਜਲੀ ਦੇਣ,ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਕਾਇਮ ਰੱਖਣ, ਆਪਣੀ ਵਿਰਾਸਤ ‘ਤੇ ਮਾਣ ਕਰਨ , ਆਪਣੇ ਦੇਸ਼ ਦੀ ਮਿੱਟੀ ਨਾਲ ਦੇਸ਼ ਵਾਸੀਆਂ ਨੂੰ ਜੋੜਨ ਅਤੇ 2047 ਤੱਕ ਭਾਰਤ ਨੂੰ ਇੱਕ ਸੰਪੂਰਨ ਵਿਕਸਤ ਦੇਸ਼ ਬਣਾਉਣ ਦੇ ਉਦੇਸ਼ ਅਧੀਨ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ । ਇਸ ਮੁਹਿੰਮ ਤਹਿਤ ਉੱਤਰੀ ਖੇਤਰ ਸੱਭਿਆਚਾਰਕ ਕੇੰਦਰ ਪਟਿਆਲਾ ਵੱਲੋਂ ਪੂਰੇ ਪੰਜਾਬ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ।
ਇਨ੍ਹਾਂ ਗਤੀਵਿਧੀਆਂ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨੋਡਲ ਕੋਆਰਡੀਨੇਟਰ  ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਕੱਲ 7 ਅਗਸਤ ਤੋੰ ਫ਼ਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਵਿੱਚ ਪੰਜਾਬ ਦੀਆਂ ਨਾਮਵਰ ਟੀਮਾਂ ਵੱਲੋਂ ਨੁੱਕੜ ਨਾਟਕ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਹਰ ਰੋਜ਼ ਇੱਕ ਬਲਾਕ ਵਿੱਚ ਇੱਕ ਨਾਟਕ ਦੀ ਪੇਸ਼ਕਾਰੀ ਕਰਵਾਈ ਜਾ ਰਹੀ ਹੈ ਅਤੇ ਇਹ ਲਗਾਤਾਰ ਪੂਰਾ ਹਫ਼ਤਾ ਪੇਸ਼ਕਾਰੀਆਂ ਚੱਲਦੀਆਂ ਰਹਿਣਗੀਆਂ । ਉੱਤਰੀ ਖੇਤਰ ਸਭਿਆਚਾਰਕ ਕੇੰਦਰ ਦੇ ਅਧਿਕਾਰੀਆਂ  ਰਵਿੰਦਰ ਸ਼ਰਮਾ,  ਜਗਜੀਤ ਸਿੰਘ ਭਾਟੀਆ ਅਤੇ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉੱਤਰੀ ਖੇਤਰ ਸਭਿਆਚਾਰਕ ਕੇੰਦਰ ਪਟਿਆਲਾ ਲੰਮੇ ਸਮੇਂ ਤੋਂ ਕਲਾਤਮਿਕ ਅਤੇ ਸਭਿਆਚਾਰਕ ਵੰਨਗੀਆਂ ਦੀਆਂ ਪੇਸ਼ਕਾਰੀਆਂ ਕਰਵਾ ਕੇ ਦੇਸ਼ ਦੀ ਅਖੰਡਤਾ, ਆਪਸੀ ਸਭਿਆਚਾਰਕ ਅਤੇ ਭਾਈਚਾਰਕ ਏਕਤਾ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਸਰਗਰਮ  ਭੂਮਿਕਾ ਨਿਭਾ ਰਿਹਾ ਹੈ ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40287 posts
  • 0 comments
  • 0 fans