Menu

ਪੰਜਾਬ ਰਾਜ ਖੁਰਾਕ ਕਮਿਸ਼ਨ ਮੈਂਬਰ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਡਿਪੂਆਂ ਦਾ ਦੌਰਾ

8, ਅਗਸਤ – ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ  ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਲਾਭਪਾਤਰੀਆਂ ਨੂੰ ਕਣਕ ਦੀ ਕੀਤੀ ਜਾ ਰਹੀ ਵੰਡ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਸਿਕਿਓਰਟੀ ਐਕਟ 2013 ਅਧੀਨ ਯੋਗ ਲਾਭਪਾਤਰੀਆਂ ਨੂੰ ਹੀ ਕਣਕ ਦੀ ਵੰਡ ਹੋਵੇ ਅਤੇ ਸਹੀ ਮਾਤਰਾ ਅਨੁਸਾਰ ਹੋਵੇ, ਇਹ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।
ਕਮਿਸ਼ਨ ਮੈਂਬਰ ਵੱਲੋਂ ਪਿੰਡ ਚੱਕ ਮੋਜਦੀਨਵਾਲਾ, ਚੱਕ ਦਮਨ, ਚੱਕ ਸੋਤਰੀਆ ਆਦਿ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਵੰਡ ਦੀ ਪ੍ਰਕਿਰਿਆ ਪੂਰੇ ਜ਼ਿਲ੍ਹੇ ਵਿੱਚ ਨਿਰਪੱਖ ਢੰਗ ਨਾਲ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਸਰਕਾਰ ਦੇ ਮਾਪਢੰਡਾਂ ਅਨੁਸਾਰ ਕੀਤੀ ਜਾਵੇ ਅਤੇ ਇਹ ਵੀ ਨਿਸ਼ਚਿਤ ਕੀਤਾ ਜਾਵੇ ਕਿ ਇਹ ਸਮੁੱਚੀ ਪ੍ਰਕਿਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ।
ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਸਰਕਾਰੀ ਸਕੂਲ ਬੱਘੇ ਕੇ ਉਤਾੜ ਤੇ ਘੁਬਾਇਆ ਅਤੇ ਆਂਗਣਵਾੜੀ ਸੈਂਟਰ ਘੁਬਾਇਆ ਵਿਖੇ ਜਾ ਕੇ ਮਿਡ ਡੇਅ ਮੀਲ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਉਚ ਗੁਣਵਤਾ ਦਾ ਖਾਣਾ ਹੀ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਮੈਂਬਰ ਨੇ ਡੀਈਓ ਪ੍ਰਾਇਮਰੀ ਨੂੰ ਸਰਕਾਰੀ ਸਕੂਲ ਵਿੱਚ ਫੂਡ ਕਮਿਸ਼ਨ ਦੇ ਬੈਨਰ ਲਗਾਉਣ ਦੀ ਹਦਾਇਤ ਕੀਤੀ।
ਉਨ੍ਹਾ ਡਿਪੂ ਹੋਲਡਰ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਮੈਂਬਰ ਵਲੋਂ ਕਣਕ ਲੈਣ ਆਏ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਜਿਥੇ ਲੋਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀ ਵੀ ਮਿਡ ਡੇਅ ਮੀਲ ਵਿਚ ਦਿੱਤੇ ਜਾਂਦੇ ਖਾਣੇ ਤੋਂ ਖੁਸ਼ ਨਜਰ ਆਏ। ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਸਿਕਿਓਰਟੀ ਐਕਟ 2013 ਅਧੀਨ ਵੱਖ-ਵੱਖ ਸਕੀਮਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ/ਸ਼ਿਕਾਇਤ ਲਈ ਪੰਜਾਬ ਸਟੇਟ ਫੂਡ ਕਮਿਸ਼ਨਰ ਦੇ ਹੈਲਪਲਾਈਨ ਨੰਬਰ 9876764545 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਨਾਲ ਫੂਡ ਸਪਲਾਈ ਇੰਸਪੈਕਟਰ ਸੁਨੀਲ ਗੁੰਬਰ ਅਤੇ ਰਾਜਵਿੰਦਰ ਪਾਲ ਮੌਜੂਦ ਸਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans