Menu

ਕੈਨੇਡਾ ਦੇ ਇੱਕ ਕਾਲਜ ਨੇ ਵਿਦਿਆਰਥੀਆਂ ਨੂੰ ਦਿੱਤਾ ਝਟਕਾ,ਵਿਦਿਆਰਥੀਆਂ ਨੂੰ ਕੈਨੇਡਾ ਆਉਣ ਤੋਂ ਰੋਕਿਆ

8 ਅਗਸਤ 2023-ਭਾਰਤ ਵਿੱਚੋਂ ਆਪਣਾ ਚੰਗ ਭਵਿੱਖ ਬਣਾਉਣ ਲਈ ਲਗਾਤਾਰ ਵਿਦਿਆਰਥੀ ਕੈਨੇਡਾ ਪੜ੍ਹਾਈ ਕਰਨ ਲਈ ਜਾ ਰਹੇ ਹਨ। ਪਰ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਕਿਉਂਕਿ ਕੈਨੇਡਾ ਦੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਵਾਲੇ ਵਿਦਿਆਰਥੀਆਂ ਨੂੰ ਰੋਕ ਦਿੱਤਾ ਹੈ, ਜਿਸ ਕਾਰਨ ਅਗਸਤ ਵਿੱਚ ਕੈਨੇਡਾ ਲਈ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਓਂਟਾਰੀਓ ਦੇ ਨਾਰਦਨ ਕਾਲਜ ਵਿੱਚ ਜਾਣ ਵਾਲੇ ਵਿਦਿਆਰਥੀ ਪੰਜਾਬ ਤੋਂ ਹਨ। ਏਨਾ ਵਿਦਿਆਰਥੀਆਂ ਦੀਆਂ ਸਤੰਬਰ ਸੈਸ਼ਨ ਵਿੱਚ ਕਲਾਸਾਂ ਸ਼ੁਰੂ ਹੋਣੀਆਂ ਸਨ। ਜਿੰਨਾ ਵਿਦਿਆਰਥੀਆਂ ਨੇ ਜਾਣਾ ਸੀ ਉਨ੍ਹਾਂ ਦੀ ਗਿਣਤੀ ਕਰੀਬ ਤਿੰਨ ਹਜ਼ਾਰ ਦੱਸੀ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਕੈਨੇਡਾ ਜਾਣ ਲਈ ਹਵਾਈ ਟਿਕਟਾਂ ਵੀ ਖਰੀਦ ਲਈਆਂ ਸਨ। ਹੁਣ ਨਵੀਂ ਮੁਸੀਬਤ ਖੜ੍ਹੀ ਹੋਣ ਮਗਰੋਂ ਇਹ ਹਵਾਈ ਕਿਰਾਇਆ ਰਿਫੰਡ ਵੀ ਨਹੀਂ ਹੋ ਸਕਦਾ।

ਉਧਰ, ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਗਿਆ ਹੈ। ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿੱਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿੱਚ ਓਣਟਾਰੀਓ ਦੇ ਕਾਲਜ ਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ।ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ।

ਮਿਲੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿੱਚ ਦਾਖਲਾ ਰੱਦ ਕਰਨ ਬਾਰੇ ਈ-ਮੇਲ ਮਿਲਣੇ ਸ਼ੁਰੂ ਹੋ ਗਏ ਸਨ। ਇਸ ਦੌਰਾਨ ਉਹ ਅਗਸਤ ਦੀਆਂ ਤਰੀਕਾਂ ਲਈ ਮਹਿੰਗੀਆਂ ਹਵਾਈ ਟਿਕਟਾਂ ਖਰੀਦ ਚੁੱਕੇ ਸਨ। ਇੱਕ ਤਰਫਾ ਨੌਨ-ਰਿਫੰਡੇਬਲ ਟਿਕਟਾਂ ਹੋਣ ਕਰਕੇ, ਉਹ ਉਨ੍ਹਾਂ ਨੂੰ ਰਿਫੰਡ ਜਾਂ ਰੱਦ ਨਹੀਂ ਕਰਵਾ ਸਕਦੇ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਰਹਿਣ ਦਾ ਕਿਰਾਇਆ ਵੀ ਅਦਾ ਕੀਤਾ ਹੋਇਆ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿੱਚ ਮੈਡੀਕਲ ਜਾਂਚ ਤੇ ਆਈਲੈਟਸ ਦੁਬਾਰਾ ਕਰਵਾਉਣੀ ਪੈ ਸਕਦੀ ਹੈ। ਇਸ ‘ਤੇ ਫਿਰ ਹਜ਼ਾਰਾਂ ਦਾ ਖਰਚਾ ਆਵੇਗਾ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans