Menu

“ਮੇਰੀ ਮਿੱਟੀ ਮੇਰਾ ਦੇਸ਼ ਮਿੱਟੀ ਕੋ ਨਮਨ ਵੀਰੋ ਕਾ ਵੰਦਨ” ਪ੍ਰੋਗਰਾਮ ਦਾ ਆਗਾਜ਼

ਪ੍ਰੋਗਰਾਮ ਦੇ ਤਹਿਤ ਪ੍ਰਤੀ ਪੰਚਾਇਤ 75 ਤੋਂ ਵੱਧ ਪੌਦੇ ਲਗਾਏ ਜਾਣਗੇ

ਬਠਿੰਡਾ, 10 ਅਗਸਤ (ਨਵਰੀਤ ਚੌਧਰੀ)- ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ, ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਦੇਸ਼ ਭਰ ਵਿਚ 9 ਅਗਸਤ  ਨੂੰ ਮੇਰੀ ਮਿੱਟੀ ਮੇਰਾ ਦੇਸ਼ ਮਿੱਟੀ ਕੋ ਨਮਨ ਵੀਰੋ ਕਾ ਵੰਦਨ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਇਸ ਸੰਬੰਧੀ  ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਜ਼ਿਲ੍ਹਾ ਯੂਥ ਅਫ਼ਸਰ  ਹਰਸ਼ਰਨ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੇ ਤਹਿਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ  ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਦੇਸ਼ ਭਰ ਵਿੱਚ 2.5 ਲੱਖ ਤੋਂ ਵੱਧ ਪੰਚਾਇਤਾਂ ਵਿੱਚ ਪ੍ਰਤੀ ਪੰਚਾਇਤ 75 ਤੋਂ ਵੱਧ ਪੌਦੇ ਲਗਾਏ ਜਾਣੇ ਹਨ। ਇਸ ਪ੍ਰੋਗਰਾਮ ਦੇ ਅੰਤਰਗਤ ਪੌਦੇ ਲਾਉਣ ਦੀ ਇੱਕ ਵੱਡੀ ਮੁਹਿੰਮ ਪੂਰੇ ਦੇਸ਼ ਭਰ ਵਿੱਚ 9 ਅਗਸਤ 2023 ਤੋਂ 15 ਅਗਸਤ 2023 ਤੱਕ ਚੱਲੇਗੀ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ  ਹਰਸ਼ਰਨ ਸਿੰਘ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਟਿਊਸ਼ਨ ਦਿਓਣ ਦੇ NSS ਯੂਨਿਟ ਵਲੋਂ ਦਿਉਣ ਪਿੰਡ ਵਿਖੇ ਪੌਦੇ ਲਗਾ ਕੇ ਅਤੇ ਅਮ੍ਰਿਤ ਕਾਲ ਦੇ ਪੰਜ ਪ੍ਰਾਣ ਦੀ ਸਹੁੰ ਚੁੱਕ ਕੇ ਅੱਜ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਜ਼ਿਲ੍ਹਾ ਬਠਿੰਡਾ ਦੀਆਂ ਸਾਰੀਆਂ ਪੰਚਾਇਤਾਂ/ਪਿੰਡਾਂ ਵਿਚ ਇਹ ਮੁਹਿੰਮ ਅੱਗੇ ਚਲਾਈ ਜਾਣੀ ਹੈ। ਸਾਰੇ ਜ਼ਿਲ੍ਹੇ ਭਰ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਪ੍ਰੋਗਰਾਮ ਦੇ ਅੰਤਰਗਤ ਪੌਦਾਕਰਨ ਕੀਤਾ ਜਾਣਾ ਹੈ ਅਤੇ ਅਲੱਗ-ਅਲੱਗ ਪੰਚਾਇਤਾਂ  ਵਿੱਚੋ ਮਿੱਟੀ ਇਕੱਠੀ ਕਰਕੇ ਬਲਾਕ ਪੱਧਰ ਤੇ ਇਕ ਕਲਸ਼ ਭਰਿਆ ਜਾਵੇਗਾ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans