Menu

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਹਾਈ ਸਿੱਧ ਹੋਵੇਗਾ ਅੰਤਰਰਾਸ਼ਟਰੀ ਸਕਿੱਲ ਸੈਂਟਰ : ਡਾ. ਸੰਦੀਪ ਕੌੜਾ

ਫ਼ੋਟੋ : ਰਾਮ ਸਿੰਘ ਗਿੱਲ

-ਨੌਜਵਾਨਾਂ ਨੂੰ ਵਿਦੇਸ਼ੀ ਧਰਤੀ ਤੇ ਰੁਲਣ ਤੋਂ ਬਚਾਏਗਾ ਅੰਤਰਰਾਸ਼ਟਰੀ ਸਕਿੱਲ ਸੈਂਟਰ : ਜਗਰੂਪ ਗਿੱਲ

ਬਠਿੰਡਾ, 11 ਅਗਸਤ (ਰਾਮ ਸਿੰਘ ਗਿੱਲ): ਪੰਜਾਬ ਦੇ ਨੌਜਵਾਨਾਂ ਨੂੰ ਹੁਣ ਵਿਦੇਸ਼ੀ ਧਰਤੀ ਤੇ ਰੁਲਣ ਨਹੀਂ ਦਿੱਤਾ ਜਾਵੇਗਾ ਸਗੋਂ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਮਾਹਰ ਡਾਕਟਰਾਂ ਵੱਲੋਂ ਲੜਕੀਆਂ ਨੂੰ ਮੁਫ਼ਤ ਟ੍ਰੇਨਿੰਗ ਦੇਣ ਦੇ ਨਾਲ-ਨਾਲ ਵਰਕ ਪਰਮਿਟ ਮੁਹੱਈਆ ਕਰਵਾਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਦੇਸ਼ੀ ਧਰਤੀ ਤੇ ਮੁਫ਼ਤ ਭੇਜਿਆ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ  ਏਮਜ਼ ਵਿਖੇ ਸਲਾਹਕਾਰ, ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਇੰਟਰਨੈਸ਼ਨਲ, ਸਕਿੱਲ ਇੰਡੀਆ ਇੰਟਰਨੈਸ਼ਨਲ ਮਿਸ਼ਨ ਭਾਰਤ ਸਰਕਾਰ  ਡਾ. ਸੰਦੀਪ ਕੌੜਾ ਨੇ ਪਹਿਲੇ ਅੰਤਰਰਾਸ਼ਟਰੀ ਸਕਿੱਲ ਸੈਂਟਰ ਦੀ ਸ਼ੁਰੂਆਤ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਦਿੱਤੀ।

          ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਕਰਨ ਲਈ ਹੁਨਰ ਵਿਕਾਸ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਮੁਫ਼ਤ ਟ੍ਰੇਨਿੰਗ ਦੇ ਕੇ ਵਿਦੇਸ਼ਾਂ ਵਿੱਚ ਬਿਨ੍ਹਾਂ ਏਜੰਟਾਂ ਦੀ ਖੱਜਲ ਖੁਆਰੀ ਦੇ ਮੁਫ਼ਤ ਵਰਕ ਪਰਮਿਟ ਦੇ ਕੇ ਭੇਜਿਆ ਜਾਵੇਗਾ। ਇਸ ਨਾਲ ਜਿੱਥੇ ਵਿਦੇਸ਼ ਜਾਣ ਦੀ ਹੌੜ ਵਿੱਚ ਲੱਖਾਂ ਰੁਪਏ ਦਾ ਖਰਚਾ ਬਚੇਗਾ, ਉਥੇ ਹੀ ਇਹ ਨੌਜਵਾਨ ਵਿਦੇਸ਼ੀ ਧਰਤੀ ਤੇ ਆਪਣੇ ਸਕਿੱਲ ਰਾਹੀਂ ਕੰਮ ਕਰਕੇ ਪੈਸੇ ਵਾਪਿਸ ਪੰਜਾਬ ਭੇਜਣਗੇ। ਇਸ ਨਾਲ ਪੰਜਾਬ ਦੀ ਆਰਥਿਕਤਾ ਹੋਰ ਮਜ਼ਬੂਤ ਹੋਵੇਗੀ।

          ਉਨ੍ਹਾਂ ਕਿਹਾ ਕਿ ਇਹ ਪਹਿਲਾ ਬੈਚ ਹੈ ਜੋ ਵਿਦੇਸ਼ੀ ਧਰਤੀ ਤੇ ਵਰਕ ਪਰਮਿਟ ਪ੍ਰਾਪਤ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਬਾਅਦ ਹੋਰ ਬੈਚਾ ਨੂੰ ਵੀ ਟ੍ਰੇਨਿੰਗ ਦੇ ਕੇ ਦੁਨੀਆਂ ਦੇ ਹੋਰ ਵੱਖ-ਵੱਖ ਮੁਲਕਾਂ ਵਿੱਚ ਮੁਫ਼ਤ ਭੇਜਿਆ ਜਾਵੇਗਾ। ਉਨ੍ਰਾਂ ਦੱਸਿਆ ਕਿ ਸਰਕਾਰ ਦਾ 1 ਲੱਖ ਨਰਸਿੰਗ ਨੂੰ ਟ੍ਰੇਨਿੰਗ ਦੇ ਕੇ ਵੱਖ-ਵੱਖ ਦੇਸ਼ਾਂ ਵਿੱਚ ਭੇਜਣ ਦਾ ਟੀਚਾ ਮਿਥਿਆ ਗਿਆ ਹੈ, ਜੋ ਜਲਦ ਪੂਰਾ ਕੀਤਾ ਜਾਵੇਗਾ।

          ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ)  ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਪਹਿਲੇ ਬੈਚ ਵਿੱਚ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਹੁਤ ਹੀ ਕਿਸਮਤ ਵਾਲੀਆਂ ਹਨ, ਜਿੰਨ੍ਹਾਂ ਨੂੰ ਇਹ ਟ੍ਰੇਨਿੰਗ ਕਰਨ ਉਪਰੰਤ ਵਿਦੇਸ਼ਾਂ ਵਿੱਚ ਵਰਕ ਪਰਮਿਟ ਤੇ ਜਾਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਕਿੱਲ ਸੈਂਟਰ ਤੋਂ ਟ੍ਰੇਨਿੰਗ ਲੈਣ ਵਾਲੀਆਂ ਲੜਕੀਆਂ ਨੂੰ ਹੁਣ ਕਿਸੇ ਏਜੰਟ ਦੇ ਧੋਖੇ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਭਾਰੀ ਰਾਸ਼ੀ ਖਰਚ ਕਰਨੀ ਪਵੇਗੀ।

          ਇਸ ਤੋਂ ਪਹਿਲਾਂ ਏਮਜ਼ ਦੇ ਡੀਨ ਅਤੇ ਕਾਰਜਕਾਰੀ ਨਿਰਦੇਸ਼ਕ ਪ੍ਰੋ: ਅਖਲੇਸ਼ ਪਾਠਕ, ਨੋਡਲ ਅਫ਼ਸਰ ਅਤੇ ਓ.ਐਸ.ਡੀ. ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਕਮਲਜੀਤ ਕੌੜਾ, ਪ੍ਰਿੰਸੀਪਲ ਨਰਸਿੰਗ ਕਾਲਜ ਏਮਜ਼ ਡਾ. ਕਮਲੇਸ਼ ਸ਼ਰਮਾ ਵੱਲੋਂ ਵੀ ਇਸ ਅੰਤਰਰਾਸ਼ਟਰੀ ਸਕਿੱਲ ਸੈਂਟਰ ਦੀ ਮਹੱਤਤਾ ਅਤੇ ਇਸ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

          ਆਖੀਰ ਚ ਮੈਡੀਕਲ ਸੁਪਰਡੈਂਟ ਏਮਜ਼ ਪ੍ਰੋ: ਰਾਜੀਵ ਕੁਮਾਰ ਵੱਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਏਮਜ਼ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

          ਇਸ ਮੌਕੇ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਵਾਈਸ ਚਾਂਸਲਰ ਆਰ.ਪੀ.ਤਿਵਾੜੀ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਸੁਮੀਤ ਸਿੰਘ , ਰੱਜਤ ਭੱਟਨਾਗਰ ਅਤੇ ਉਸਮਾਨ ਖਾਨ ਤੋਂ ਇਲਾਵਾ ਹੁਨਰ ਵਿਕਾਸ ਪ੍ਰੋਗਰਾਮ ਦੇ ਸੀਨੀਅਰ ਅਧਿਕਾਰੀ ਅਤੇ ਏਮਜ਼ ਦਾ ਡਾਕਟਰੀ ਸਟਾਫ਼ ਹਾਜ਼ਰ ਸੀ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans