Menu

ਪੰਜਾਬੀ ਗਾਇਕ ਸਿੰਗਾ ਖ਼ਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ

11 ਅਗਸਤ 2023-ਪੰਜਾਬ ਦੇ ਇੱਕ ਹੋਰ ਨਾਮੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਜੋ ਕਿ ਮੁਸੀਬਤਾਂ ਦੇ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਸਿੰਗਾ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਗਏ ਇਕ ਗੀਤ ਵਿੱਚ ਲੱਚਰ ਤੇ ਇਤਰਾਜ਼ ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਸਿੰਗਾ , ਪ੍ਰੋਡਿਊਸਰ ਬਿਗ ਕੇ ਸਿੰਘ, ਡਾਇਰੈਕਟਰ ਅਮਨਦੀਪ ਸਿੰਘ, ਵਿਰਨ ਵਰਮਾ ਤੇ ਜਤਿਨ ਅਰੋੜਾ ਵਿਰੁੱਧ ਧਾਰਾ 294-120ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕਰਵਾਇਆ ਗਿਆ ਹੈ।

ਉਨ੍ਹਾਂ ‘ਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਤੇ ਅਸ਼ਲੀਲਤਾ ਫੈਲਾਉਣ ਦਾ ਦੋਸ਼ ਲੱਗਾ ਹੈ ਤੇ ਕਪੂਰਥਲਾ ਵਿਚ ਗਾਇਕ ਖਿਲਾਫ ਕੇਸ ਵੀ ਦਰਜ ਕੀਤਾ ਗਿਆ ਹੈ। ਕਪੂਰਥਲਾ ਦੀ ਪੁਲਿਸ ਨੇ ਭੀਮਰਾਓ ਯੁਵਾ ਫੋਰਸ ਦੇ ਪ੍ਰਧਾਨ ਦੀ ਸ਼ਿਕਾਇਤ ‘ਤੇ ਗਾਇਕ ਸਣੇ 5 ਲੋਕਾੰ ਨੂੰ ਧਾਰਾ 294 120 ਬੀ ਆਈਬੀਸੀ ਤਹਿਤ ਨਾਮਜ਼ਦ ਕੀਤਾ ਹੈ।ਸ਼ਿਕਾਇਤ ਵਿਚ ਦੱਸਿਆ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਵਾਸੀ ਪਿੰਡ ਜਾਗਨੀਵਾਲ ਹੁਸ਼ਿਆਰਪੁਰ ਆਪਣੇ ਗਾਣਿਆਂ ਵਿਚ ਪਹਿਲਾਂ ਹਥਿਆਰਾਂ ਨੂੰ ਪ੍ਰਮੋਟ ਕਰਕੇ ਪੰਜਾਬ ਦੀ ਜਵਾਨੀ ਨੂੰ ਗਲਤ ਰਸਤੇ ‘ਤੇ ਲਿਜਾਣ ਲਈ ਉਕਸਾ ਰਿਹਾ ਹੈ।

ਹੁਣ ਉਸ ਨੇ ਫਿਰ ਤੋਂ ਆਪਣੀ ਟੀਮ ਪ੍ਰੋਡਿਊਸਰ ਬਿਗ ਦੇ ਸਿੰਘ, ਡਾਇਰੈਕਟਰ ਅਮਨਦੀਪ ਸਿੰਘ, ਡੀਓਪੀ ਵਰੁਣ ਵਰਮਾ ਉਰਫ ਸੋਨੂੰ ਗਿੱਲ ਤੇ ਐਡੀਟਿੰਗ ਜਤਿਨ ਅਰੋਰਾ ਨਾਲ ਮਿਲ ਕੇ ਇਕ ਨਵਾਂ ਗੀਤ ‘ਸਟਿਲ ਅਲਾਈਵ’ ਲਗਭਗ ਇਕ ਮਹੀਨੇ ਪਹਿਲਾਂ ਹੀ ਲਾਂਚ ਕੀਤਾ ਹੈ।ਇਹ ਗੀਤ ਪੰਜਾਬੀ ਚੈਨਲਾਂ ‘ਤੇ ਲਗਾਤਾਰ ਚੱਲ ਰਿਹਾ ਹੈ। ਇਸ ‘ਚ ਅਸ਼ਲੀਲਤਾ ਭਰੀ ਹੋਈ ਹੈ ਤੇ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕਰਕੇ ਸਮਾਜ ਵਿਚ ਸ਼ਰੇਆਮ ਅਸ਼ਲੀਲਤਾ ਫੈਲਾਈ ਜਾ ਰਹੀ ਹੈ। ਅਜਿਹੇ ਗੀਤ ਪਰਿਵਾਰ ਵਿਚ ਸੁਣਨ ਯੋਗ ਨਹੀਂ ਹਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬੀ ਗਾਇਕ ਸਣੇ 5 ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans