Menu

ਬਠਿੰਡਾ ਤੋਂ ਵੱਡੀ ਖ਼ਬਰ : ਸਕੋਡਾ ਕਾਰ ਸਵਾਰ ਨੌਜਵਾਨ ਪੁਲਿਸ ਥਾਣਾ ਦੇ ਸੰਤਰੀ ਦੀ SLR ਖੋਹ ਕੇ ਹੋਏ ਫ਼ਰਾਰ, ਪੜ੍ਹੋ ਪੂਰੀ ਖ਼ਬਰ

ਬਠਿੰਡਾ, 11 ਅਗਸਤ (ਵੀਰਪਾਲ ਕੌਰ)- ਬਠਿੰਡਾ ਵਿਚ ਅੱਜ ਸਵੇਰੇ ਲਗਭਗ ਤਿੰਨ ਕੁ ਵਜੇ ਇੱਕ ਸਕੋਡਾ ਕਾਰ ਵਿਚ ਸਵਾਰ ਕੁੱਝ ਨੌਜਵਾਨਾਂ ਵੱਲੋਂ ਬਠਿੰਡਾ ਦੇ ਪੁਲਿਸ ਥਾਣਾ ਕੈਂਟ ਦੇ ਸੰਤਰੀ ਦੀ ਐਸਐਲਆਰ ਰਾਈਫ਼ਲ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਪਹਿਲਾ ਕਾਲੇ ਰੰਗ ਦੀ ਸਕੋਡਾ ਕਾਰ ਵਿਚ ਸਵਾਰ ਉਕਤ ਨੌਜਵਾਨਾਂ ਵੱਲੋਂ ਭੁੱਚੋਂ ਖੁਰਦ ਕੋਲ ਫ਼ਾਈਰਿੰਗ ਕਰਕੇ ਕੁੱਝ ਲੋਕਾਂ ਨੂੰ ਲੁੱਟਣ ਦੀ ਕੋਸ਼ਿਸ਼ ਵੀ ਕੀਤੀ ਗਈ। ਜਿਸ ਤੋਂ ਬਾਅਦ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਸ ਤੋਂ ਬਾਅਦ ਬਠਿੰਡਾ ਸ਼ਹਿਰ ਨੂੰ ਆ ਰਹੀ ਸਕੋਡਾ ਕਾਰ ਨੂੰ ਪੁਲਿਸ ਥਾਣਾ ਕੈਂਟ ਦੇ ਮੁੱਖ ਗੇਟ ‘ਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਸੰਤਰੀ ਅਤੇ ਉਸਦੇ  ਦੋ ਸਾਥੀਆਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕਾਰ ਸਵਾਰ ਨੌਜਵਾਨਾਂ ਨੇ ਕਾਰ ਸੰਤਰੀ ‘ਤੇ ਚੜਾ ਦਿੱਤੀ। ਜਿਸਤੋਂ ਬਾਅਦ ਉਕਤ ਨੌਜਵਾਨ, ਜਿੰਨ੍ਹਾਂ ਦੀ ਗਿਣਤੀ ਚਾਰ ਤੋਂ ਪੰਜ ਦੱਸੀ ਜਾ ਰਹੀ ਹੈ, ਸੰਤਰੀ ਦੀ ਐਸਐਲਆਰ ਰਾਈਫ਼ਲ ਖੋਹ ਕੇ ਬਠਿੰਡਾ ਸ਼ਹਿਰ ਵੱਲ ਕਾਰ ‘ਤੇ ਭੱਜ ਗਏ। ਇਸ ਘਟਨਾ ਦੌਰਾਨ ਸੰਤਰੀ ਨੂੰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਜ਼ਿਲ੍ਹੇ ਵਿਚ ਅਲਰਟ ਕਰ ਦਿੱਤਾ ਗਿਆ ਹੈ ਤੇ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਜਾਂ ਖ਼ਤਰਨਾਕ ਅਪਰਾਧੀ ਹੋ ਸਕਦੇ ਹਨ। ਇਸ ਮੌਕੇ ਬਠਿੰਡਾ ਦੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਵੀ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਸ਼ੀ ਨੌਜਵਾਨਾਂ ਨੂੰ ਕਾਬੂ ਕਰਨ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਜਲਦੀ ਹੀ ਕਾਰ ਸਵਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ , ਅਗਲੇ…

17 ਮਈ 2024- ਪੰਜਾਬ , ਹਰਿਆਣਾ , ਦਿੱਲੀ , ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ…

ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ…

ਨਵੀਂ ਦਿੱਲੀ, 17 ਮਈ : ਦਿੱਲੀ ਦੀ…

BJP ਦੀ ਦੂਜੀ ਵੱਡੀ ਰੈਲੀ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40414 posts
  • 0 comments
  • 0 fans