Menu

ਜੀਵਨ ਸਿੰਘ ਵਾਲਾ ਵਿਖੇ ਸਕੂਲ ਦੇ ਬਰਾਂਡਿਆਂ ਦਾ ਰਸਮੀ ਉਦਘਾਟਨ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ

ਬਠਿੰਡਾ, 11 ਅਗਸਤ (ਨਵਰੀਤ ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਸਿੰਘ ਵਾਲਾ ਵਿਖੇ ਨਵੇਂ ਬਣੇ ਬਰਾਂਡਿਆਂ ਦਾ ਉਦਘਾਟਨ ਅਤੇ ਇਨਾਮ ਵੰਡ ਸਮਾਰੋਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼ਿਵਪਾਲ ਗੋਇਲ ਦੀ ਅਗਵਾਈ ਹੇਠ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ, ਬਠਿੰਡਾ ਅੰਮ੍ਰਿਤ ਲਾਲ ਅਗਰਵਾਲ ਵੱਲੋਂ ਸਕੂਲ ਦੇ ਨਵੇਂ ਬਣੇ ਬਰਾਂਡਿਆਂ ਦਾ ਰਸਮੀ ਉਦਘਾਟਨ ਕੀਤਾ ਗਿਆ।
ਇਸ ਮੌਕੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ  ਅੰਮ੍ਰਿਤ ਲਾਲ ਅਗਰਵਾਲ ਵੱਲੋਂ ਸਕੂਲ ਦੀਆ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਵਾਇਆ ਅਤੇ ਸਕੂਲ ਦੀ ਲਾਇਬ੍ਰੇਰੀ ਲਈ ਦਸ ਹਜ਼ਾਰ ਰੁਪਏ ਦੀ ਗ੍ਰਾਂਟ ਕਿਤਾਬਾਂ ਲਈ ਦਿੱਤੀ । ਇਸ ਮੌਕੇ ਤੇ ਭਾਰਤੀ ਫਾਊਡੇਸ਼ਨ ਦਾ ਵਿਸ਼ੇਸ਼ ਸਹਿਯੋਗ ਰਿਹਾ।
    ਇਸ ਮੌਕੇ  ਸ਼ਿਵਪਾਲ ਗੋਇਲ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ  ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ.ਬੇਅੰਤ ਕੌਰ (ਲੈਕ.ਪੰਜਾਬੀ) ਵੱਲੋਂ ਸਕੂਲ ਦੀਅ ਸਲਾਨਾ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ ਗਿਆ। ਤੇਜਾ ਸਿੰਘ (ਲੈਕ. ਅੰਗਰੇਜੀ) ਵੱਲੋਂ ਸਕੂਲ ਦਾ ਮੰਗ ਪੱਤਰ  ਅੰਮ੍ਰਿਤ ਲਾਲ ਅਗਰਵਾਲ ਨੂੰ ਸੌਂਪਿਆ ਗਿਆ।
      ਇਸ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਵਿਦਿਆਰਥੀਆਂ ਦੁਆਰਾ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਂਦਾ ਗਿੱਧਾ, ਭੰਗੜਾ, ਗੱਤਕਾ, ਸਕਿੱਟ ਅਤੇ ਗੀਤ ਪੇਸ਼ ਕੀਤੇ ਗਏ।
      ਅੰਤ ਵਿੱਚ ਪ੍ਰਿੰਸੀਪਲ  ਅਮਰਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਅਤੇ ਸਮੂਹ ਸਟਾਫ਼ ਦਾ ਸਮੁੱਚੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ ਗਿਆ। ਸਕੂਲ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ  ਮਦਨ ਲਾਲ ਛਾਬੜਾ (ਹਿੰਦੀ ਮਾਸਟਰ) ਅਤੇ  ਅਮਨਦੀਪ ਕੌਰ (ਮੈਥ ਮਿਸਟ੍ਰੈਸ) ਵੱਲੋਂ ਨਿਭਾਈ ਗਈ।
      ਇਸ ਮੌਕੇ ਸਰਪੰਚ  ਹਰਮੇਲ ਕੌਰ, ਐਸ.ਐਮ.ਪੀ ਚੇਅਰਮੈਨ ਤਾਰਾ ਸਿੰਘ, ਰੀਸ਼ੂ ਬਾਂਸਲ, ਸੁਖਜੀਤ ਸਿੰਘ ਨੰਬਰਦਾਰ ਆਪ ਪਾਰਟੀ ਸੀਨੀਅਰ ਵਰਕਰ ਸਮੂਹ ਸਟਾਫ਼ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40425 posts
  • 0 comments
  • 0 fans