Menu

ਨਸ਼ੇ ਦੀ ਓਵਰਡੋਜ ਨਾਲ ਮਾਪਿਆਂ ਦੇ 17 ਸਾਲਾ ਇਕਲੌਤੇ ਪੁੱਤ ਦੀ ਗਈ ਜਾਨ

21 ਅਗਸਤ 2023- ਪੰਜਾਬ ‘ਚ ਨਸ਼ਿਆਂ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ , ਹਰ ਦਿਨ ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆਉਂਦੀ ਹੈ, ਜਿਸਦੇ ਚਲਦਿਆਂ ਨੌਜਵਾਨ ਇਸ ਨਸ਼ੇ ਦੀ ਭੇਂਟ ਚੜਦੇ ਹਨ। ਅਜਿਹਾ ਹੀ ਮਾਮਲਾ ਤਰਨਤਾਰਨ ਦੇ  ਪਿੰਡ ਮੁੰਡਾ ‘ਚ ਸਾਹਮਣੇ ਆਇਆ ਜਿੱਥੇ ਨਸ਼ੇ ਦੀ ਓਵਰਡੋਜ਼ ਨੇ ਇਕ ਨਾਬਾਲਗ ਦੀ ਜਾਨ ਲੈ ਲਈ ਹੈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪਿੰਡ ਵਿਚ ਨਸ਼ਾ ਆਮ ਹੀ ਮਿਲਦਾ ਹੈ। ਆਸ-ਪਾਸ ਦੇ ਪਿੰਡਾਂ ਦੇ ਲੋਕ ਵੀ ਇਥੇ ਨਸ਼ਾ ਖਰੀਦਣ ਆਉਂਦੇ ਹਨ।ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਉਹ ਸਿਰਫ਼ 17 ਸਾਲਾਂ ਦਾ ਸੀ। ਮ੍ਰਿਤਕ ਦੇ ਪਿਤਾ ਪਰਮਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਨਾਬਾਲਗ  ਵਾਰ-ਵਾਰ ਟੀਕਾ ਲਗਾਉਣ ਲੱਗ ਜਾਂਦਾ ਸੀ।ਪਰਿਵਾਰ ਦੇ ਸਾਰੇ ਮੈਂਬਰ ਹੁਣ ਸਰਕਾਰ, ਨਸ਼ਾ ਤਸਕਰਾਂ ਅਤੇ ਹੈਰੋਇਨ ਦੇ ਸੌਦਾਗਰਾਂ ਨੂੰ ਕੋਸ ਰਹੇ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪਿੰਡ ਵਿਚੋਂ ਨਸ਼ਾ ਖ਼ਤਮ ਕਰਨ ਦੇ ਸਰਕਾਰ ਦੇ ਦਾਅਵੇ ਝੂਠੇ ਨਿਕਲੇ। ‘ਆਪ’ ਸਰਕਾਰ ‘ਤੇ ਵਿਸ਼ਵਾਸ ਸੀ ਕਿ ਇਹ ਨਸ਼ਾ ਖ਼ਤਮ ਕਰ ਦੇਵੇਗੀ, ਪਰ 1 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਨਸ਼ੇ ਪਹਿਲਾਂ ਵਾਂਗ ਵਿਕ ਰਹੇ ਹਨ। ਬੱਚੇ,  ਨੌਜਵਾਨ ਅਤੇ ਬਜ਼ੁਰਗ ਸਭ ਨਸ਼ੇ ਦੇ ਆਦੀ ਹਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans