Menu

 ਡਿਪਟੀ ਕਮਿਸ਼ਨਰ ਤੇ ਵੀਸੀ ਸਪੋਰਟਸ ਯੂਨੀਵਰਸਿਟੀ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਠਿੰਡਾ, 22 ਅਗਸਤ :(ਵੀਰਪਾਲ ਕੌਰ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਨੌਜਵਾਨਾਂ ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ ਗਏ ਸੁਪਨੇ ਨੂੰ ਹਕੀਕੀ ਰੂਪ ਦੇਣ ਲਈ ਕਰਵਾਈਆਂ ਜਾ ਰਹੀਆਂ ਦੂਸਰੀਆਂ ਸਲਾਨਾ “ਖੇਡਾਂ ਵਤਨ ਪੰਜਾਬ” ਦੀਆਂ ਦੀ ਸ਼ੁਰੂਆਤ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਅਤੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਲੈਫ਼. ਜਨਰਲ ਡਾ. ਜਗਬੀਰ ਸਿੰਘ ਚੀਮਾ ਨੇ 29 ਅਗਸਤ 2023 ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

          ਇਸ ਮੌਕੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਲੈਫ਼. ਜਨਰਲ ਡਾ. ਜਗਬੀਰ ਸਿੰਘ ਚੀਮਾ ਨੇ ਮਸ਼ਾਲ ਮਾਰਚ ਦੇ ਵੇਰਵੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਅਗਸਤ ਨੂੰ ਲੁਧਿਆਣਾ ਤੋਂ ਹੁੰਦੀ ਹੋਈ ਮੋਗਾ ਜਾਵੇਗੀ। ਇਸੇ ਤਰ੍ਹਾਂ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਪਹੁੰਚੇਗੀ, ਜਿਸ ਉਪਰੰਤ ਸਮਾਗਮ ਦੀ ਸ਼ੁਰੂਆਤ ਹੋਵੇਗੀ।    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ  ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਜਨਰਲ  ਪੰਕਜ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ  ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans