Menu

ਲਾਰੈਂਸ ਬਿਸ਼ਨੋਈ ਗੁਜਰਾਤ ਪੁਲਿਸ ਦੀ ਹਿਰਾਸਤ ‘ਚ , ਕਾਲੀਆਂ ਐਨਕਾਂ ਲਾ ਜਹਾਜ ਰਾਹੀਂ ਗੁਜਰਾਤ ਲਈ ਹੋਇਆ ਰਵਾਨਾ

ਮੋਹਾਲੀ:24 ਅਗਸਤ 2023- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਖ਼ਬਰਾਂ ਮੁਤਾਬਕ ਲਾਰੈਂਸ ਬਿਸ਼ਨੋਈ ਦਾ ਪਾਕਿਸਤਾਨੀ ਕਨੈਕਸ਼ਨ ਸਾਹਮਣੇ ਆਉਣ ਤੋਂ ਬਾਅਦ ਗੁਜਰਾਤ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ ਤੋਂ ਹਿਰਾਸਤ ‘ਚ ਲੈ ਲਿਆ ਹੈ ਪੁਲਿਸ ਕਸਟਡੀ ਵਿੱਚ ਵੀ ਲਾਰੈਂਸ ਬਿਸ਼ਨੋਈ ਨੇ ਲਾਈਆਂ ਕਾਲੀਆਂ ਐਨਕਾਂ ਲਾਈਆਂ ਹੋਈਆਂ ਸਨ। ਬਿਸ਼ਨੋਈ ਨੂੰ ਫਲਾਈਟ ਰਾਹੀਂ ਗੁਜਰਾਤ ਲਿਜਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਕਰੀਬ 3.30 ਵਜੇ ਲਾਰੈਂਸ ਨੂੰ ਮੋਹਾਲੀ ਏਅਰਪੋਰਟ ’ਤੇ ਲਿਆਂਦਾ ਗਿਆ। ਇਸ ਮੌਕੇ ਸੀਨੀਅਰ ਅਧਿਕਾਰੀਆਂ ਸਣੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ।

ਲਾਰੈਂਸ ਬਿਸ਼ਨੋਈ ਵਿਰੁਧ ਐਨ.ਡੀ.ਪੀ.ਐਸ. ਅਤੇ ਯੂ.ਏ.ਪੀ.ਏ. ਦਾ ਮਾਮਲਾ ਦਰਜ ਕੀਤਾ ਗਿਆ ਹੈ। ਗੁਜਰਾਤ ਪੁਲਿਸ ਦਾ ਇਲਜ਼ਾਮ ਹੈ ਕਿ ਲਾਰੈਂਸ ਬਿਸ਼ਨੋਈ ਨੇ ਸਮੁੰਦਰੀ ਰਸਤੇ ਪਾਕਿਸਤਾਨ ਤੋਂ 194 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਦਰਾਮਦ ਕੀਤੀ ਸੀ, ਜਿਸ ਨੂੰ ਤੱਟ ਰੱਖਿਅਕ ਅਤੇ ਗੁਜਰਾਤ ਏ.ਟੀ.ਐਸ .ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਫੜਿਆ ਸੀ। ਰੀਪੋਰਟਾਂ ਅਨੁਸਾਰ, ਸਾਲ 2022 ਵਿਚ ਗੁਜਰਾਤ ਏ.ਟੀ.ਐਸ. ਅਤੇ ਕੌਸਟ ਗਾਰਡ ਨੇ ਇਕ ਸੰਯੁਕਤ ਆਪ੍ਰੇਸ਼ਨ ਵਿਚ ਪਾਕਿਸਤਾਨ ਤੋਂ ਆਉਣ ਵਾਲੀ ਕਿਸ਼ਤੀ “ਅਲ-ਤਯਾਸਾ” ਨੂੰ ਜ਼ਬਤ ਕੀਤਾ ਸੀ। ਕਿਸ਼ਤੀ ‘ਤੇ ਸਵਾਰ 6 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੀਡੀਆ ਰੀਪੋਰਟਾਂ ਮੁਤਾਬਕ ਕਿਸ਼ਤੀ ‘ਚੋਂ ਕਰੀਬ 34 ਕਿਲੋ ਹੈਰੋਇਨ ਜ਼ਬਤ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 194 ਕਰੋੜ ਰੁਪਏ ਹੈ। ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀਆਂ ‘ਚੋਂ ਇਕ ਨੇ ਪੁਛਗਿਛ ਦੌਰਾਨ ਖੁਲਾਸਾ ਕੀਤਾ ਕਿ ਬਰਾਮਦ ਨਸ਼ੀਲੇ ਪਦਾਰਥ ਲਾਰੈਂਸ ਬਿਸ਼ਨੋਈ ਦੇ ਇਸ਼ਾਰੇ ‘ਤੇ ਪਾਕਿਸਤਾਨ ਤੋਂ ਲਿਆਂਦੇ ਜਾ ਰਹੇ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans