Menu

ਖੇਤੀਬਾੜੀ ਵਿਭਾਗ ਨੇ ਬਲਾਕ ਖੂਈਆ ਸਰਵਰ ਦੇ ਪਿੰਡ ਡੰਗਰਖੇੜਾ ਅਤੇ ਘੱਲੂ ਵਿਖੇ ਕੀਤਾ ਦੌਰਾ

24, ਅਗਸਤ – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀਆਂ ਹਦਾਇਤਾਂ ਅਨੁਸਾਰ ਅਤੇ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਗੁਰਦਾਸਪੁਰ ਨੂੰ ਨਰਮੇ ਦੀ ਫ਼ਸਲ ਦੀ ਗੁਲਾਬੀ ਸੁੰਡੀ ਤੋਂ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਿਸ ਲੜੀ ਤਹਿਤ ਉਨ੍ਹਾਂ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਜੈ ਸਿੰਘ ਦੀ ਅਗਵਾਈ ਵਿੱਚ ਡਾ. ਸੋਰਵ ਸੰਧਾ ਖੇਤੀਬਾੜੀ ਵਿਕਾਸ ਅਫ਼ਸਰ ਅਤੇ  ਅਰਮਾਨ ਸਿੰਘ, ਖੇਤੀਬਾੜੀ ਉਪ-ਨਿਰੀਖਕ ਵੱਲੋ ਬਲਾਕ ਖੂਈਆ ਸਰਵਰ ਦੇ ਕਿਸਾਨ ਫਕੀਰ ਚੰਦ (ਡੰਗਰਖੇੜਾ) ਅਤੇ ਅਸੋਕ ਕੁਮਾਰ (ਘੱਲੂ) ਦੇ ਖੇਤਾਂ ਵਿੱਚ ਲੱਗੇ ਪ੍ਰਦਰਸ਼ਨੀ ਪਲਾਟਾ ਅਤੇ ਦੂਜੇ ਖੇਤਾਂ ਦਾ ਸਰਵੇਖਣ ਕੀਤਾ।

ਇਸ ਮੌਕੇ ਡਾ. ਅਮਰੀਕ ਸਿੰਘ ਵੱਲੋਂ ਨਰਮੇ ਦੇ ਖੇਤਾਂ ਦੇ ਸਰਵੇਖਣ ਦੌਰਾਨ ਕਿਸਾਨਾਂ ਨਾਲ ਨਰਮੇ ਸੰਬੰਧੀ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ। ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਜੈ ਸਿੰਘ ਨੇ ਬਲਾਕ ਖੂਈਆ ਸਰਵਰ ਦੇ ਸਮੂਹ ਕਿਸਾਨ ਵੀਰਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਹਫ਼ਤੇ-ਹਫ਼ਤੇ ਦੇ ਵਕਫੇ ਤੇ ਵਿਭਾਗ ਅਤੇ ਪੀ.ਏ.ਯੂ. ਲੁਧਿਆਣਾ ਵਲੋਂ ਸਿਫਾਰਿਸ਼-ਸ਼ੁਦਾ ਕੀੜੇਮਾਰ ਦਵਾਈਆਂ ਦੀ ਅਦਲ-ਬਦਲ ਕਰਕੇ ਛਿੜਕਾਅ ਕਰਨ ਦੀ ਸਲਾਹ ਦਿੱਤੀ।

ਇਸੇ ਲੜੀ ਤਹਿਤ ਡਾ. ਸੋਰਵ ਸੰਧਾ ਵੱਲੋਂ ਕਿਸਾਨਾਂ ਨੂੰ ਸੁਝਾਅ ਦਿੱਤੇ ਗਏ ਕਿ ਨਰਮੇ ਦੀ ਫ਼ਸਲ ਇਸ ਸਮੇਂ ਫੁੱਲ-ਫਲਾਕੇ ‘ਤੇ ਹੋਣ ਕਾਰਨ 4 ਸਪਰੇਆਂ ਹਫ਼ਤੇ ਦੇ ਵਕਫੇ ਤੇ ਪੋਟਾਸ਼ੀਅਮ ਨਾਈਟਰੇਟ (13:0:45) 2% ਅਤੇ ਮੈਗਨੀਸ਼ੀਅਮ ਸਲਫੇਟ 1% ਦੀਆ 2 ਸਪਰੇਆਂ 15 ਦਿਨਾਂ ਦੇ ਵਕਫੇ ਤੇ ਜਰੂਰ ਕਰਨ ਤਾਂ ਜੋ ਨਰਮੇ ਦਾ ਵਧੀਆ ਝਾੜ ਪ੍ਰਾਪਤ ਕੀਤਾ ਜਾ ਸਕੇ। ਡਾ. ਰਜਿੰਦਰ ਵਰਮਾ ਵਲੋਂ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਵਿੱਚ ਗੁਲਾਬੀ ਸੁੰਡੀ ਅਤੇ ਕੀਟ ਪ੍ਰਬੰਧਨ ਸੰਬੰਧੀ  ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਰਮਾਨ ਸਿੰਘ, ਖੇਤੀਬਾਰੀ ਉਪ ਨਿਰੀਖਕ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਆਏ ਹੋਏ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans