Menu

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਰਟੀਫਿਕੇਟ ਰੱਦ

24, ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸੁਖਤਿਆਰ ਸਿੰਘ ਪੁੱਤਰ  ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫ਼ਾਜ਼ਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਾਸੀ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ‘ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫ਼ਸਰ, ਫ਼ਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ।  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans