Menu

ਲਾਰੈਂਸ ਬਿਸ਼ਨੋਈ ਦੀ ਨਸ਼ੇ ਦੇ ਮਾਮਲੇ ‘ਚ ਬਦਲੀ ਜੇਲ੍ਹ

29 ਅਗਸਤ 2023-ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਥਾਨਕ ਸਾਬਰਮਤੀ ਕੇਂਦਰੀ ਜੇਲ੍ਹ ਦੇ ਉੱਚ ਸੁਰੱਖਿਆ ਵਾਲੇ ਵਾਰਡ ਵਿਚ ਭੇਜ ਦਿੱਤਾ ਗਿਆ ਹੈ। ਇਹ ਕਦਮ 195 ਕਰੋੜ ਰੁਪਏ ਦੇ ਡਰੱਗਜ਼ ਮਾਮਲੇ ‘ਚ ਉਸ ਦੀ ਸ਼ਮੂਲੀਅਤ ਨੂੰ ਲੈ ਕੇ ਚੁੱਕਿਆ ਗਿਆ ਹੈ।ਬਿਸ਼ਨੋਈ ਨੂੰ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਰੱਖਿਆ ਗਿਆ ਸੀ, ਪਰ ਬਾਅਦ ਵਿਚ ਇਸ ਸਾਲ ਅਪ੍ਰੈਲ ਵਿਚ ਗੁਜਰਾਤ ਅਤਿਵਾਦ ਵਿਰੋਧੀ ਦਸਤੇ (ਏਟੀਐਸ) ਨੂੰ ਸੌਂਪ ਦਿੱਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਪਾਕਿਸਤਾਨ ਨਾਲ ਜੁੜੀਆਂ ਕਥਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨਾਲ ਜੁੜੀ ਹੋਈ ਸੀ।

ਪਿਛਲੇ ਸਾਲ 14 ਸਤੰਬਰ ਨੂੰ ਗੁਜਰਾਤ ਏਟੀਐਸ ਨੇ ਭਾਰਤੀ ਤੱਟ ਰੱਖਿਅਕਾਂ ਦੇ ਨਾਲ ਮਿਲ ਕੇ ਕੱਛ ਜ਼ਿਲ੍ਹੇ ਵਿਚ ਜਾਖਾਊ ਬੰਦਰਗਾਹ ਨੇੜੇ ਇੱਕ ਪਾਕਿਸਤਾਨੀ ਮੱਛੀ ਫੜਨ ਵਾਲੇ ਬੇੜੇ ‘ਅਲ ਤਾਇਸਾ’ ਨੂੰ ਰੋਕਿਆ ਸੀ। ਇਸ ਕਾਰਵਾਈ ਦੌਰਾਨ ਕਰੀਬ 195 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਬਰਾਮਦ ਕੀਤੀ ਗਈ।   ਇਸ ਆਪਰੇਸ਼ਨ ਵਿਚ ਰੋਕੇ ਗਏ ਜਹਾਜ਼ ਵਿਚ ਸਵਾਰ ਛੇ ਪਾਕਿਸਤਾਨੀ ਨਾਗਰਿਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਵਿਚ ਦਿੱਲੀ ਅਤੇ ਪੰਜਾਬ ਵਿਚ ਵੰਡਣ ਲਈ ਜ਼ਬਤ ਕੀਤੀ ਗਈ ਹੈਰੋਇਨ ਨਾਲ ਪਾਕਿਸਤਾਨ ਤੋਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਗਠਜੋੜ ਦਾ ਖੁਲਾਸਾ ਹੋਇਆ ਸੀ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans