Menu

ਮਨਿਸਟੀਰੀਅਲ ਸਟਾਫ਼ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਮੁੜ ਸੰਘਰਸ਼ ਦਾ ਐਲਾਨ

29 ਅਗਸਤ 2023-ਪੰਜਾਬ ‘ਚ ਇੱਕ ਵਾਰ ਫਿਰ  ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਸਤੰਬਰ ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ।ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਉਲਟ ਜਾ ਰਹੀ ਹੈ, ਜਿਸ ਕਾਰਨ ਹੜਤਾਲ ਕੀਤੀ ਜਾਵੇਗੀ।ਇਸ ਤਹਿਤ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਵੱਲੋਂ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ 11 ਅਗਸਤ ਨੂੰ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ 25 ਅਗਸਤ ਤੱਕ ਕਰਨ ਲਈ ਬੇਨਤੀ ਕੀਤੀ ਗਈ ਸੀ ਪਰ ਜਥੇਬੰਦੀ ਦੀ ਕਿਸੀ ਵੀ ਮੰਗ ਦੀ ਪੂਰਤੀ ਨਹੀਂ ਹੋਈ। ਇਸ ਕਰਕੇ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਡੀਸੀ ਦਫਤਰਾਂ, ਐਸਡੀਐਮ, ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਤੇ ਰਹਿਣਗੇ। ਨੰਗਲ ਨੇ ਕਿਹਾ ਕਿ ਜੇ ਦੋ ਦਿਨਾਂ ਦੀ ਕਲਮਛੋੜ ਹੜਤਾਲ ਤੋਂ ਬਾਅਦ ਵੀ ਮਸਲੇ ਦਾ ਹੱਲ ਨਾ ਨਿਕਲਿਆ ਤਾਂ 13 ਸਤੰਬਰ ਨੂੰ ਜਥੇਬੰਦੀ ਨੂੰ ਅਗਲਾ ਸੰਘਰਸ਼ ਉਲੀਕੇਗੀ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40038 posts
  • 0 comments
  • 0 fans