Menu

ਮੁੱਖ ਮੰਤਰੀ ਦਾ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ ਵਿਰੋਧ

ਬਠਿੰਡਾ29 ਅਗਸਤ (ਵੀਰਪਾਲ ਕੌਰ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ 2 ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਕੇ ਆਪਣਾ ਦੁੱਖੜਾ ਸੁਣਾਉਣਾ ਚਾਹਿਆ, ਪਰ ਹਮੇਸ਼ਾ ਦੀ ਤਰਾਂ ਹੀ ਪੁਲਿਸ ਪ੍ਰਸ਼ਾਸਨ ਨੇ ਠੇਕਾ ਮੁਲਾਜ਼ਮਾਂ ਨੂੰ ਡੀ.ਏ.ਵੀ.ਕਾਲਜ਼ ਦੇ ਮੁੱਖ ਗੇਟ ਅੱਗੇ ਪੁਲਿਸ ਬੱਸਾਂ ਦਾ ਬੈਰੀਕੇਡ ਲਾਕੇ ਘੇਰ ਲਿਆ ਗਿਆ,ਇਸ ਸਮੇਂ ਹਾਜ਼ਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਚਮਕੌਰ ਸਿੰਘ,ਸੰਦੀਪ ਖ਼ਾਨ ਬਾਲਿਆਂਵਾਲੀ,ਸਤਨਾਮ ਸਿੰਘ ਖਿਆਲਾ,ਖ਼ੁਸ਼ਦੀਪ ਸਿੰਘ,ਜਗਸੀਰ ਸਿੰਘ ਭੰਗੂ,ਹਰਜਿੰਦਰ ਬਰਾੜ ਆਦਿ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਸੰਪਰਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਗਿਆ ।

ਆਪ ਸਰਕਾਰ ਵੱਲੋਂ ਆਪਣੇ ਡੇਢ ਸਾਲ ਦੇ ਕਾਰਜ਼ਕਾਲ ਵਿੱਚ ਖਾਸ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਬਣਾਈ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਪੱਕਾ ਨਾ ਕਰਕੇ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਜਿਸ ਦੇ ਰੋਸ਼ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਮਜ਼ਬੂਰੀਬੱਸ ਸੰਘਰਸ਼ ਦੇ ਮੈਦਾਨ ਵਿੱਚ ਉੱਤਰਨ ਲਈ ਮਜ਼ਬੂਰ ਹੋਏ ਹਨ,ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ!

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans