Menu

ਗੁਰੂ ਹਰਿ ਸਹਾਏ ਦੇ  ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਅਗਸਤ–ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ  ਬਲਬੀਰ ਸਿੰਘ ਪੁੱਤਰ  ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਜਸਵਿੰਦਰ ਸਿੰਘ ਕੰਬੋਜ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਬਾਲਮੀਕਿ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਹ ਗੁਰੂ ਹਰਿ ਸਹਾਏ (ਫਿਰੋਜਪੁਰ) ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ  ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਜਨਮ ਮਿਤੀ 12.05.1969 ਹੈ ਅਤੇ ਮਿਤੀ 22.8.1989 ਨੂੰ ਇੰਦਰ ਸਿੰਘ ਵੱਲੋਂ ਉਸ ਨੂੰ ਗੋਦ ਲਿਆ ਗਿਆ ਸੀ।   ਜਸਵਿੰਦਰ ਸਿੰਘ ਦੇ ਗੋਦਨਾਮੇ ਸਬੰਧੀ ਮਾਮਲਾ ਕਾਨੂੰਨੀ ਹੋਣ ਕਰਕੇ, ਉਸ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੀਤੀ ਇੰਨਕੁਆਰੀ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀ ਕੀਤਾ ਗਿਆ। ਉਸ ਵੱਲੋਂ ਮਾਣਯੋਗ ਸਿਵਲ ਜੱਜ ਜਲਾਲਾਬਾਦ ਦੀ ਕੋਰਟ ਵਿੱਚ ਆਪਣੇ ਬਾਇਲੋਜੀਕਲ ਪੇਰੈਂਟਸ ਵਿਰੁੱਧ ਸੂਟ ਦਾਇਰ ਕੀਤਾ ਗਿਆ ਸੀ। ਉਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪ੍ਰੀਖਿਆ (ਮਾਰਚ 1985) ਅਤੇ ਸੀਨੀਅਰ ਸੈਕੰਡਰੀ ਸਿੱਖਿਆ ਭਾਗ-2 (ਅਪ੍ਰੈਲ 1989) ਵਿੱਚ ਜਾਰੀ ਸਰਟੀਫਿਕੇਟਾਂ ਵਿੱਚ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਰਜ ਹੈ।
ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ  ਜਸਵਿੰਦਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜਪੁਰ ਨੂੰ ਪੱਤਰ ਲਿਖ ਕੇ ਜਸਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 466  ਮਿਤੀ 21.01.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans