Menu

ਹੜਤਾਲ ਤੇ ਜਾਣ ਵਾਲੇ ਸਰਕਾਰੀ ਕਾਮਿਆਂ ਨੂੰ ਸੀ ਐਮ ਮਾਨ ਨੇ ਦਿੱਤੀ ਸਿੱਧੀ ਧਮਕੀ, ਪੜੋ ਪੂਰੀ ਖਬਰ

30 ਅਗਸਤ 2023-ਪੰਜਾਬ ‘ਚ ਇੱਕ ਵਾਰ ਫਿਰ  ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਹੈ  ਕਿ ਸੂਬੇ ਦੇ ਡੀਸੀ ਦਫਤਰਾਂ, ਐਸਡੀਐਮ, ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਤੇ ਰਹਿਣਗੇ। । ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।

ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
ਯੂਨੀਅਨ ਵੱਲੋਂ  ਲਏ ਇਸ ਫੈਸਲੇ ‘ਤੇ ਸੀ ਐਮ ਭਗਵੰਤ ਮਾਨ ਦਾ ਸਖਤ ਰਵੱਈਆ ਸਾਹਮਣੇ ਆਇਆ ਹੈ, ਜਿਸਦੇ ਚਲਦਿਆਂ ਉਨ੍ਹਾਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ  ਮੁਲਾਜ਼ਮ ਯੂਨੀਅਨ ਦੇ ਇਸ ਫੈਸਲੇ  ਨੂੰ ਲੈ ਕੇ ਚਿਤਾਵਨੀ ਦਿੰਦਿਆ ਲਿਖਿਆ ਕਿ

ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans