Menu

ਵਿਦਿਆਰਥੀ ਵਾਤਾਵਰਨ ਮਿੱਤਰ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਕਰਣਗੇ ਪ੍ਰੇਰਿਤ

30, ਅਗਸਤ – ਫ਼ਾਜ਼ਿਲਕਾ ਜ਼ਿਲ੍ਹੇ ਦੇ ਝੋਨੇ ਦੀ ਕਾਸਤ ਕਰਨ ਵਾਲੇ ਪਿੰਡਾਂ ਵਿਚ ਵਿਦਿਆਰਥੀ ਵਾਤਾਵਰਨ ਮਿੱਤਰ ਬਣਾਏ ਜਾਣਗੇ, ਜੋ ਕਿ ਆਪਣੇ ਮਾਪਿਆਂ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਣਗੇ। ਇਹ ਜਾਣਕਾਰੀ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਝੋਨੇ ਦੀ ਪਰਾਲੀ ਸਾੜਨ ਖ਼ਿਲਾਫ਼  ਇਕ ਵੱਡੀ ਜਾਗਰੂਕਤਾ ਮੁਹਿੰਮ ਦੀ ਜ਼ਿਲ੍ਹੇ ਵਿਚ ਸ਼ੁਰੂਆਤ ਕਰਨ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਹੀ ਇਹ ਇਕ ਵੱਡੇ ਵਾਤਾਵਰਨ ਸੰਕਟ ਦਾ ਕਾਰਨ ਬਣਦੀ ਹੈ ਜ਼ੋ ਕਿ ਇਸ ਧਰਤੀ ਦੇ ਹਰ ਜੀਆਂ ਜੰਤ ਲਈ ਘਾਤਕ ਹੈ। ਇਸ ਲਈ ਕਿਸਾਨ ਵੀਰਾਂ ਨੂੰ ਜਾਗਰੁਕ ਕਰਨ ਲਈ ਇਹ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਈ ਸਾਰੇ ਪਿੰਡਾਂ ਵਿਚ ਚਾਰ-ਚਾਰ ਵਿਦਿਆਰਥੀ ਮਿੱਤਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦਾ ਆਪਣੇ ਮਾਪਿਆਂ ਨੂੰ ਪ੍ਰੇਰਿਤ ਕਰਨ ਦੇ ਚੰਗੇ ਨਤੀਜੇ ਦੇਖਣ ਨੂੰ ਮਿਲਦੇ ਹਨ ਅਤੇ ਜਦ ਬੱਚੇ ਸਮਝਾਉਣਗੇ ਕਿ ਉਨ੍ਹਾਂ ਦੇ ਚੰਗੇ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤਾਂ ਮਾਪਿਆਂ ਤੇ ਵੀ ਇਸਦਾ ਅਸਰ ਹੋਵੇਗਾ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਰਨ ਐਂਡ ਗ੍ਰੋਅ ਪ੍ਰੋਗਰਾਮ ਤਹਿਤ ਸਾਰੇ ਸਕੂਲਾਂ ਵਿਚ ਪਰਾਲੀ ਸਾੜਨ ਦੇ ਨੁਕਸਾਨ ਅਤੇ ਪਰਾਲੀ ਸੰਭਾਲ ਦੇ ਉਪਲਬੱਧ ਤਰੀਕਿਆਂ ਪ੍ਰਤੀ ਜਾਗਰੂਕਤਾ ਲਈ ਲੈਕਚਰ ਕਰਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਬੱਚਿਆਂ ਨੂੰ ਕਿੱਤਾ ਸਲਾਹ ਦੇਣ ਦੇ ਨਾਲ ਨਾਲ ਪਰਾਲੀ ਪ੍ਰਬੰਧਨ ਪ੍ਰਤੀ ਵੀ ਇਸ ਪ੍ਰੋਗਰਾਮ ਦੌਰਾਨ ਜਾਗਰੂਕ ਕਰਣਗੇ।
ਇਸੇ ਤਰਾਂ ਡਿਪਟੀ ਕਮਿਸ਼ਨਰ ਡਾ: ਸੇਨੁ ਦੁੱਗਲ ਨੇ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਮਾਹਿਰ ਸਾਰੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦੇ ਨਿਪਟਾਰੇ ਸਬੰਧੀ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਕੈਂਪ ਲਗਾਉਣਗੇ। ਇਸ ਮੌਕੇ ਐਸਡੀਐਮ ਅਕਾਸ਼ ਬਾਂਸਲ, ਖੇਤੀਬਾੜੀ ਅਫ਼ਸਰ ਮਮਤਾ,  ਖੇਤੀਬਾੜੀ ਇੰਜਨੀਅਰ ਕਮਲ ਗੋਇਲ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜੂ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans