Menu

“ਐਸਮਾ” ਕਾਨੂੰਨ ਵਿਰੁੱਧ ਸਮੂਹ ਠੇਕਾ ਮੁਲਾਜ਼ਮ ਉਤਰਣਗੇ ਸੜਕਾਂ ‘ਤੇ ਕਰਨਗੇ ਅਰਥੀ ਫੂਕ ਮੁਜ਼ਾਹਰੇ

ਬਠਿੰਡਾ,1 ਸਤੰਬਰ ( ਵੀਰਪਾਲ ਕੌਰ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਵੱਲੋਂ ਇੱਕ ਸਾਂਝੀ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ  ਲਾਗੂ ਕੀਤੇ ਕੀਤੇ ਜਾ ਰਹੇ “ਐਸਮਾ” ਕਾਨੂੰਨ ਦੇ ਫ਼ੈਸਲੇ ਤੇ ਵਿਚਾਰ ਚਰਚਾ ਕੀਤੀ ਗਈ,ਇਸ ਮੀਟਿੰਗ “ਮੋਰਚੇ” ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਿਸ਼ਨ ਸਿੰਘ ਔਲਖ ਨੇ ਭਾਗ ਲਿਆ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕਲਮਛੋੜ ਹੜਤਾਲ ਤੇ ਜਾ ਰਹੇ ਪਟਵਾਰੀਆਂ ਅਤੇ ਡੀ.ਸੀ.ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋੰ ਦਿੱਤੇ ਸੰਘਰਸ਼ ਸੱਦੇ ਤੇ ਜ਼ਰੂਰੀ ਸੇਵਾਵਾਂ ਸੰਬੰਧੀ ਕਾਨੂੰਨ “ਐਸਮਾ” ਲਾਗੂ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ।

ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਕਾਰਪੋਰੇਟ ਹਿੱਤਾਂ ਦੀ ਪੂਰਤੀ ਕਾਰਨ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਨਾਲ ਕੀਤੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ,ਜਦੋਂ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਨਿਗੁਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਹਨ ਅਤੇ ਪੰਜਾਬ ਸਰਕਾਰ ਪਿਛਲੇ ਡੇਢ ਸਾਲ ਦੇ ਅਰਸੇ ਤੋਂ ਉਹਨਾਂ ਨਾਲ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ,295/19 ਮੁਤਾਬਿਕ‌ ਭਰਤੀ ਸਹਾਇਕ ਲਾਇਨਮੈਨਾਂ ਨੂੰ ਪ੍ਰਵੇਸ਼ ਸਮਾਂ ਪੂਰਾ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਤਿਆਰ ਨਹੀਂ,ਰੈਗੂਲਰ ਮੁਲਾਜ਼ਮਾਂ ਦੀਆਂ ਬੁਨਿਆਦੀ ਮੰਗਾਂ ਤਨਖਾਹ ਸਕੇਲਾਂ ਦੀ ਅਦਾਇਗੀ ਕਰਨ ਦੀ ਥਾਂ ਸਮੂਹ ਭੱਤਿਆਂ ਦੀ ਇੱਕ-ਇੱਕ ਕਰਕੇ ਕਟੋਤੀ ਕਰਨ ਦੇ ਰਾਹ ਪਈ ਹੋਈ ਹੈ, ਇਸ ਤਰ੍ਹਾਂ ਹੀ ਪੰਜਾਬ ਵਿੱਚ ਕਲਮਛੋੜ ਹੜਤਾਲ ਤੇ ਜਾ ਰਹੇ ਪਟਵਾਰੀਆਂ ਅਤੇ ਡੀ. ਸੀ.ਦਫਤਰਾਂ ਦੇ ਮੁਲਾਜ਼ਮਾਂ ਨਾਲ਼ ਗੱਲਬਾਤ ਕਰਕੇ ਉਹਨਾਂ ਦੀਆਂ ਬੁਨਿਆਦੀ ਮੰਗਾਂ ਦਾ ਕੋਈ ਬਾਜਵ ਹੱਲ ਕਰਨ ਦੀ ਥਾਂ ਉਹਨਾਂ ਉੱਪਰ “ਐਸਮਾ” ਜਿਹੇ ਕਾਲੇ ਕਾਨੂੰਨ ਨੂੰ ਲਾਗੂ ਕਰਨ ਦੇ ਨਾਦਰਸ਼ਾਹੀ ਫੁਰਮਾਨ ਕੀਤੇ ਜਾ ਰਹੇ ਹਨ।

ਆਗੂਆਂ ਨੇ ਸਰਕਾਰ ਦੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਦਾ ਵਿਸ਼ਾਲ ਸਾਂਝਾ ਵਿਰੋਧ ਕਰਨ ਦਾ ਫੈਸਲਾ ਕੀਤਾ।  ਉਨ੍ਹਾਂ ਸਮੂਹ ਕਿਰਤੀ ਮੁਲਾਜ਼ਮਾਂ ਦੇ ਨਾਮ ਇੱਕ ਸ਼ਾਂਝੇ ਸੁਨੇਹੇ ‘ਚ ਕਿਹਾ ਗਿਆ ਕਿ ਬਿਨਾਂ ਸ਼ੱਕ “ਐਸਮਾ” ਕਾਨੂੰਨ ਪਟਵਾਰੀਆਂ ਅਤੇ ਡੀ.ਸੀ.ਦਫ਼ਤਰਾਂ ਦੇ ਮੁਲਾਜ਼ਮਾਂ ਦੇ ਸੰਘਰਸ਼ ਸੱਦੇ ਵਿਰੁੱਧ ਲਾਗੂ ਕੀਤਾ ਜਾ ਰਿਹਾ ਹੈ ਪਰ ਇਹ ਵੀ ਸੱਚ ਹੈ ਕਿ ਇਸ ਕਾਨੂੰਨ ਦੀ ਵਰਤੋਂ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਕੀਤੀ ਜਾ ਰਹੀ ਹੈ,ਇਸ ਲਈ ਇਹ ਸਭਨਾਂ ਸੰਘਰਸ਼ਸ਼ੀਲ ਲੋਕਾਂ ਨੂੰ ਇੱਕ ਸੁਣਾਉਣੀ ਹੈ,ਆਉਣ ਵਾਲੇ ਸਮੇਂ ਵਿੱਚ ਇਹ ਹਮਲਾ ਸਭਨਾਂ ਸੰਘਰਸ਼ਸ਼ੀਲ ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਹਰ ਹਾਲਤ ਵਿੱਚ ਸਰਕਾਰ ਲਾਗੂ ਕਰਨ ਤੋਂ ਪਿੱਛੇ ਨਹੀਂ ਹਟੇਗੀ,

ਆਗੂਆਂ ਨੇ 05 ਸਤੰਬਰ ਨੂੰ ਸਮੁੱਚੇ ਪੰਜਾਬ ਵਿੱਚ ਜ਼ਿਲਾ ਅਤੇ ਤਹਿਸੀਲ ਪੱਧਰ ਤੇ ਵਿਸ਼ਾਲ ਸਾਂਝੇ ਇਕੱਠ ਕਰਕੇ ਪਹਿਲਾਂ ਰੋਹ ਭਰਪੂਰ ਸਾਂਝੀਆਂ ਰੈਲੀਆਂ ਕਰਕੇ ਪੰਜਾਬ ਸਰਕਾਰ ਵੱਲੋਂ “ਐਸਮਾ” ਲਾਗੂ ਕਰਨ ਪਿੱਛੇ ਕੰਮ ਕਰਦੇ ਲੋਕ ਵਿਰੋਧੀ ਮਨਸਿਆਂ ਨੂੰ ਜੱਗ ਜ਼ਾਹਰ ਕੀਤਾ ਜਾਵੇਗਾ,ਇਸ ਉਪਰੰਤ ਸ਼ਹਿਰਾਂ ਅਤੇ ਕਸਬਿਆਂ ਵਿੱਚ ਰੋਸ਼ ਭਰਪੂਰ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਕੇ ਜਾਬਰ “ਐਸਮਾ” ਕਾਨੂੰਨ ਨੂੰ ਹਟਾਉਣ ਦੀ ਜ਼ੋਰਦਾਰ ਮੰਗ ਕੀਤੀ ਜਾਵੇਗੀ,ਜੇਕਰ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਇਹਨਾਂ ਵਿਰੋਧ ਪ੍ਰਦਰਸ਼ਨਾਂ ਤੋਂ ਕੋਈ ਸਬਕ ਲੈਕੇ “ਐਸਮਾ” ਕਾਨੂੰਨ ਨੂੰ ਵਾਪਸ ਨਾ ਲਿਆ ਤਾਂ ਭਵਿੱਖ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਦੀ ਮਜ਼ਬੂਰੀ ਹੋਵੇਗੀ,ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans